Canada 'ਚ ਮਾੜੇ ਹਾਲਾਤ, Waiter ਬਣਨ ਲਈ ਹਜ਼ਾਰਾਂ ਦੀ ਕਤਾਰ 'ਚ ਦਿਸੇ ਪੰਜਾਬੀ

Friday, Oct 04, 2024 - 11:51 AM (IST)

Canada 'ਚ ਮਾੜੇ ਹਾਲਾਤ,  Waiter ਬਣਨ ਲਈ ਹਜ਼ਾਰਾਂ ਦੀ ਕਤਾਰ 'ਚ ਦਿਸੇ ਪੰਜਾਬੀ

ਓਟਾਵਾ: ਕੈਨੇਡਾ ਵਿਚ ਬੇਰੁਜ਼ਗਾਰੀ ਸੰਕਟ ਵਧਦਾ ਜਾ ਰਿਹਾ ਹੈ। ਇਸ ਮਾੜੀ ਸਥਿਤੀ ਨਾਲ ਭਾਰਤੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ। ਹਾਲ ਹੀ ਵਿਚ ਕੈਨੇਡਾ ਵਿੱਚ ਵੱਧ ਰਹੀ ਬੇਰੁਜ਼ਗਾਰੀ ਅਤੇ ਰਿਹਾਇਸ਼ੀ ਸੰਕਟ ਦੀ ਬਹਿਸ ਇੱਕ ਵਾਰ ਫਿਰ ਤੇਜ਼ ਹੋ ਗਈ ਹੈ। ਇਹ ਬਹਿਸ ਕੈਨੇਡਾ ਦੇ ਬਰੈਂਪਟਨ ਵਿਚ 'ਵੇਟਰ' ਦੀ ਜੌਬ ਲਈ ਲੱਗੀ ਲੰਬੀ ਲਾਈਨ ਸਬੰਧੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੋਰ ਤੇਜ਼ ਹੋ ਗਈ ਹੈ। ਹਜ਼ਾਰਾਂ ਵਿਦਿਆਰਥੀ ਵੇਟਰ ਬਣਨ ਲਈ ਇੰਟਰਵਿਊ ਲਈ ਪਹੁੰਚੇ ਸਨ, ਜਿਨ੍ਹਾਂ 'ਚੋਂ ਜ਼ਿਆਦਾਤਰ ਭਾਰਤੀ ਸਨ। ਇਸ ਵੀਡੀਓ ਨਾਲ ਉਨ੍ਹਾਂ ਹਜ਼ਾਰਾਂ ਭਾਰਤੀਆਂ ਦੀ ਚਿੰਤਾ ਵਧ ਗਈ ਹੈ ਜੋ ਕਿਸੇ ਵੀ ਤਰੀਕੇ ਨਾਲ ਕੈਨੇਡਾ ਜਾਣ ਦਾ ਸੁਪਨਾ ਦੇਖਦੇ ਹਨ। ਵੇਟਰ ਦੀ ਜੌਬ ਲਈ ਹਜ਼ਾਰਾਂ ਲੋਕਾਂ ਦਾ ਪਹੁੰਚਣਾ ਦਰਸਾਉਂਦਾ ਹੈ ਕਿ ਕੈਨੇਡਾ ਵਿੱਚ ਚੰਗੀ ਸਥਿਤੀ ਨਹੀਂ ਬਚੀ ਹੈ।

ਕੈਨੇਡਾ 'ਚ ਵੇਟਰ ਦੀ ਨੌਕਰੀ ਲਈ ਲਾਈਨ 'ਚ ਖੜ੍ਹੇ ਭਾਰਤੀ ਵਿਦਿਆਰਥੀਆਂ ਦੀ ਇਹ ਵੀਡੀਓ ਐਕਸ 'ਤੇ ਸ਼ੇਅਰ ਕੀਤੀ ਗਈ ਹੈ। ਵੀਡੀਓ ਸ਼ੇਅਰ ਕਰਦੇ ਹੋਏ ਲਿਖਿਆ ਗਿਆ ਹੈ, 'ਬਰੈਂਪਟਨ ਦੇ ਇੱਕ ਰੈਸਟੋਰੈਂਟ ਨੇ ਕੁਝ ਵੇਟਰ ਦੀਆਂ ਨੌਕਰੀਆਂ ਲਈ ਇਸ਼ਤਿਹਾਰ ਦਿੱਤਾ। ਇਸ ਤੋਂ ਬਾਅਦ ਕਰੀਬ 3000 ਵਿਦਿਆਰਥੀ ਇੰਟਰਵਿਊ ਲਈ ਆਏ। ਨੌਕਰੀ ਲਈ ਆਏ ਇਨ੍ਹਾਂ ਵਿਦਿਆਰਥੀਆਂ 'ਚੋਂ ਜ਼ਿਆਦਾਤਰ ਭਾਰਤੀ ਹਨ।

 

ਕੈਨੇਡਾ ਜਾਣ ਤੋਂ ਪਹਿਲਾਂ ਸੋਚਣ ਵਿਦਿਆਰਥੀ

ਇਕ ਪੰਜਾਬੀ ਨੌਜਵਾਨ ਨੇ ਕਿਹਾ ਕਿ ਕੈਨੇਡਾ ਵਿੱਚ ਰੋਜ਼ਗਾਰ ਦੀ ਵਿਗੜ ਰਹੀ ਸਥਿਤੀ ਦੇ ਨਾਲ-ਨਾਲ ਰਿਹਾਇਸ਼ ਦੀ ਘਾਟ ਨੇ ਰਹਿਣ-ਸਹਿਣ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਕੀਤਾ ਹੈ। ਇਸ ਨਾਲ ਉੱਥੋਂ ਦੇ ਲੋਕਾਂ ਖਾਸ ਕਰਕੇ ਵਿਦੇਸ਼ੀਆਂ ਦਾ ਜਿਊਣਾ ਮੁਸ਼ਕਲ ਹੋ ਗਿਆ ਹੈ। ਅਜਿਹੇ ਵਿੱਚ ਸੁਨਹਿਰੀ ਸੁਪਨੇ ਲੈ ਕੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਨੂੰ ਮੁੜ ਸੋਚਣ ਦੀ ਲੋੜ ਹੈ।ਕੈਨੇਡਾ ਵਿੱਚ ਕੁਝ ਮਹੀਨਿਆਂ ਵਿੱਚ ਹੀ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ। ਇਸ ਸਾਲ ਜੂਨ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋਇਆ ਸੀ। ਵੀਡੀਓ ਵਿੱਚ ਟੋਰਾਂਟੋ ਵਿੱਚ ਟਿਮ ਹਾਰਟਨਸ ਆਊਟਲੈਟ ਦੇ ਬਾਹਰ ਨੌਕਰੀਆਂ ਦੀ ਉਡੀਕ ਵਿੱਚ ਵਿਦਿਆਰਥੀਆਂ ਦੀ ਇੱਕ ਲੰਬੀ ਕਤਾਰ ਦਿਖਾਈ ਗਈ। ਇਨ੍ਹਾਂ 'ਚੋਂ ਜ਼ਿਆਦਾਤਰ ਵਿਦਿਆਰਥੀ ਭਾਰਤੀ ਵੀ ਸਨ, ਜੋ ਇਸ ਫਾਸਟ ਫੂਡ ਚੇਨ 'ਚ ਛੋਟੀ ਨੌਕਰੀ ਦੀ ਤਲਾਸ਼ 'ਚ ਸਨ।

ਪੜ੍ਹੋ ਇਹ ਅਹਿਮ ਖ਼ਬਰ- ਫਰਾਂਸ ਨੇ ਦਿੱਤੀ ਖੁਸ਼ਖ਼ਬਰੀ, 30,000 ਭਾਰਤੀ ਵਿਦਿਆਰਥੀਆਂ ਦਾ ਕਰੇਗਾ ਸਵਾਗਤ 

ਕੈਨੇਡਾ ਭਾਰਤੀਆਂ ਦੀ ਪਹਿਲੀ ਪਸੰਦ

ਕੈਨੇਡਾ ਲੰਬੇ ਸਮੇਂ ਤੋਂ ਭਾਰਤੀਆਂ ਲਈ ਪਸੰਦੀਦਾ ਸਥਾਨ ਰਿਹਾ ਹੈ। ਸਟੂਡੈਂਟ ਵੀਜ਼ਾ, ਵਰਕ ਪਰਮਿਟ, ਸਥਾਈ ਨਿਵਾਸ ਅਤੇ ਫਿਰ ਨਾਗਰਿਕਤਾ ਪ੍ਰਾਪਤ ਕਰਕੇ ਕੈਨੇਡਾ ਵਿੱਚ ਸੈਟਲ ਹੋਣਾ ਵੀ ਆਸਾਨ ਹੋ ਗਿਆ ਹੈ। ਇਨ੍ਹਾਂ ਗੱਲਾਂ ਨੇ ਕੈਨੇਡਾ ਨੂੰ ਸੁਪਨਿਆਂ ਦਾ ਦੇਸ਼ ਬਣਾ ਦਿੱਤਾ ਹੈ ਜਿੱਥੇ ਕੋਈ ਜਾ ਕੇ ਚੰਗੀ ਜ਼ਿੰਦਗੀ ਜੀ ਸਕਦਾ ਹੈ। ਅਜਿਹੇ 'ਚ ਪਿਛਲੇ ਸਾਲਾਂ 'ਚ ਵੱਡੀ ਗਿਣਤੀ 'ਚ ਭਾਰਤੀ ਨੌਜਵਾਨ ਕੈਨੇਡਾ ਗਏ ਹਨ। ਕੈਨੇਡਾ ਇਸ ਸਮੇਂ ਜਾਇਦਾਦ ਦੀਆਂ ਉੱਚੀਆਂ ਕੀਮਤਾਂ, ਨੌਕਰੀਆਂ ਦੀ ਘਾਟ ਅਤੇ ਵਧਦੇ ਅਪਰਾਧ ਕਾਰਨ ਇੱਕ ਸੁੰਦਰ ਸੁਪਨੇ ਤੋਂ ਇੱਕ ਡਰਾਉਣੇ ਸੁਪਨੇ ਵਿੱਚ ਬਦਲ ਰਿਹਾ ਹੈ। ਕੈਨੇਡਾ 'ਚ ਲੋਕਾਂ ਨੂੰ ਸਭ ਤੋਂ ਵੱਡੀ ਸਮੱਸਿਆ ਨੌਕਰੀਆਂ ਦਾ ਸੰਕਟ ਹੈ ਜੋ ਕਿ ਕੈਨੇਡਾ 'ਚ ਕੰਮ ਲੈਣ ਲਈ ਕਾਫੀ ਸੰਘਰਸ਼ ਕਰ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News