ਬਗਦਾਦ ''ਚ ਗੋਲੀਬਾਰੀ ਵਿਚ ਪੰਜ ਪ੍ਰਦਰਸ਼ਨਕਾਰੀਆਂ ਦੀ ਮੌਤ
Saturday, Dec 07, 2019 - 01:53 AM (IST)

ਬਗਦਾਦ (ਏਜੰਸੀ)- ਇਰਾਕ ਦੀ ਰਾਜਧਾਨੀ ਬਗਦਾਦ 'ਚ ਬੰਦੂਕਧਾਰੀਆਂ ਨੇ ਸ਼ੁੱਕਰਵਾਰ ਨੂੰ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ, ਜਿਸ ਦੇ ਕਾਰਨ ਘੱਟੋ-ਘੱਟ ਪੰਜ ਪ੍ਰਦਰਸ਼ਨਕਾਰੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਸੁਰੱਖਿਆ ਵਿਭਾਗ ਦੇ ਇਕ ਸੂਤਰ ਨੇ ਨਾਂ ਨਹੀਂ ਉਜਾਗਰ ਕਰਨ ਦੀ ਸ਼ਰਤ 'ਤੇ ਦੱਸਿਆ ਕਿ ਚਾਰ ਪਹੀਆ ਵਾਹਨਾਂ ਰਾਹੀਂ ਆਏ ਬੰਦੂਕਧਾਰੀਆਂ ਨੇ ਮੱਧ ਬਗਦਾਦ ਦੇ ਅਲ ਖਲਾਨੀ ਸਕਵਾਇਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਗੋਲੀਬਾਰੀ ਕੀਤੀ, ਜਿਸ ਦੇ ਕਾਰਨ ਘੱਟੋ-ਘੱਟ ਪੰਜ ਲੋਕ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ।