ਬਾਜਵਾ ਨੇ 14 ਖਤਰਨਾਕ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਦੀ ਕੀਤੀ ਪੁਸ਼ਟੀ

12/21/2018 8:44:42 PM

ਇਸਲਾਮਾਬਾਦ (ਭਾਸ਼ਾ)- ਪਾਕਿਸਤਾਨ ਦੇ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ 14 ਖਤਰਨਾਕ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਏ ਜਾਣ ਦੀ ਸ਼ੁੱਕਰਵਾਰ ਨੂੰ ਪੁਸ਼ਟੀ ਕੀਤੀ। ਇਹ ਅੱਤਵਾਦੀ ਸੁਰੱਖਿਆ ਫੋਰਸ ਅਤੇ ਹੋਰ ਕਾਨੂੰਨ ਐਨਫੋਰਸਮੈਂਟ ਏਜੰਸੀਆਂ 'ਤੇ ਹਮਲੇ ਕਰਨ ਅਤੇ ਨਿਰਦੋਸ਼ ਨਾਗਰਿਕਾਂ ਦੇ ਕਤਲ ਵਿਚ ਸ਼ਾਮਲ ਸਨ। ਫੌਜ ਦੀ ਮੀਡੀਆ ਵਿੰਗ ਇੰਟਰ ਸਰਵੀਸਿਜ਼ ਪਬਲਿਕ ਰਿਲੇਸ਼ਨਸ (ਆਈ.ਐਸ.ਪੀ.ਆਰ.) ਵਲੋਂ ਜਾਰੀ ਇਕ ਬਿਆਨ ਵਿਚ ਦੱਸਿਆ ਗਿਆ ਕਿ 2014 ਵਿਚ ਪੇਸ਼ਾਵਰ ਦੇ ਇਕ ਸਕੂਲ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਵਿਸ਼ੇਸ਼ ਫੌਜੀ ਅਦਾਲਤਾਂ ਦੀ ਸਥਾਪਨਾ ਕੀਤੀ ਗਈ ਸੀ।

ਇਨ੍ਹਾਂ ਅਦਾਲਤਾਂ ਨੇ ਅੱਤਵਾਦੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਬਿਆਨ ਵਿਚ ਕਿਹਾ ਗਿਆ ਹੈ ਕਿ 20 ਹੋਰ ਅੱਤਵਾਦੀਆਂ ਨੂੰ ਅਦਾਲਤਾਂ ਨੇ ਜੇਲ ਦੀ ਸਜ਼ਾ ਸੁਣਾਈ ਹੈ। ਫੌਜ ਦੇ ਬੁਲਾਰੇ ਚੀਫ ਆਫ ਆਰਮੀ ਸਟਾਫ (ਸੀ.ਓ.ਏ.ਐਸ.) ਨੇ 14 ਖਤਰਨਾਕ ਅੱਤਵਾਦੀਆਂ ਨੂੰ ਮਾਤ ਦੀ ਸਜ਼ਾ ਸੁਣਾਏ ਜਾਣ ਦੀ ਪੁਸ਼ਟੀ ਕੀਤੀ ਹੈ। ਇਹ ਅੱਤਵਾਦੀ ਅੱਤਵਾਦ ਨਾਲ ਜੁੜੇ ਖਤਰਨਾਕ ਅਪਰਾਧਾਂ ਵਿਚ ਸ਼ਾਮਲ ਸਨ। ਬਿਆਨ ਵਿਚ ਦੱਸਿਆ ਕਿ ਇਨ੍ਹਾਂ ਸਾਰਿਆਂ ਨੂੰ ਸੁਰੱਖਿਆ ਦਸਤਿਆਂ ਅਤੇ ਪਾਕਿਸਤਾਨ ਦੀ ਹੋਰ ਕਾਨੂੰਨ ਐਨਫੋਰਸਮੈਂਟ ਏਜੰਸੀਆਂ 'ਤੇ ਹਮਲਾ ਕਰਨ, ਵਿੱਦਿਅਕ ਸੰਸਥਾਨ, ਪੁਲਸ ਸਟੇਸ਼ਨ ਅਤੇ ਸੰਚਾਰ ਢਾਂਚਿਆਂ ਨੂੰ ਤਬਾਹ ਕਰਨ ਅਤੇ ਨਿਰਦੋਸ਼ ਲੋਕਾਂ ਦੀ ਜਾਨ ਲੈਣ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਗਿਆ ਸੀ। ਫੌਜ ਨੇ ਕਿਹਾ ਕਿ ਕੁਲ ਮਿਲਾ ਕੇ ਇਨ੍ਹਾਂ ਅੱਤਵਾਦੀ ਗਤੀਵਿਧੀਆਂ ਵਿਚ ਸੁਰੱਖਿਆ ਦਸਤਿਆਂ ਦੇ 13 ਜਵਾਨ ਅਤੇ ਤਿੰਨ ਨਾਗਰਿਕ ਸਣੇ 16 ਲੋਕਾਂ ਦੀ ਮੌਤ ਹੋ ਗਈ ਸੀ ਅਤੇ 19 ਹੋਰ ਜ਼ਖਮੀ ਹੋ ਗਏ ਸਨ।


Sunny Mehra

Content Editor

Related News