ਬਾਲਜੋਗੀ ਬਾਬਾ ਪ੍ਰਗਟ ਨਾਥ ਦਾ ਇਟਲੀ 'ਚ ਸੋਨੇ ਦੇ ਤਗ਼ਮੇ ਨਾਲ ਸਨਮਾਨ

Wednesday, Oct 26, 2022 - 03:28 PM (IST)

ਬਾਲਜੋਗੀ ਬਾਬਾ ਪ੍ਰਗਟ ਨਾਥ ਦਾ ਇਟਲੀ 'ਚ ਸੋਨੇ ਦੇ ਤਗ਼ਮੇ ਨਾਲ ਸਨਮਾਨ

ਮਿਲਾਨ/ਇਟਲੀ (ਸਾਬੀ ਚੀਨੀਆ) ਮਹਾਂਰਿਸ਼ੀ ਭਗਵਾਨ ਵਾਲਮੀਕਿ ਜੀ ਦਾ ਜਨਮ ਦਿਹਾੜਾ ਜਿੱਥੇ ਪੂਰੀ ਦੁਨੀਆ ਵਿੱਚ ਵਸਦੀਆਂ ਸੰਗਤਾਂ ਵਲੋਂ ਬਹੁਤ ਹੀ ਸ਼ਰਧਾ ਅਤੇ ਭਾਵਨਾਵਾਂ ਨਾਲ ਮਨਾਇਆ ਜਾਂਦਾ ਹੈ ਉਥੇ ਇਟਲੀ ਦੇ ਸ਼ਹਿਰ ਲਵੀਨੀਓ (ਰੋਮ) ਵਿਖੇ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਵੀ ਬਹੁਤ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਰਹੀਮਪੁਰ ਡੇਰੇ ਦੇ ਗੱਦੀ ਨਸ਼ੀਨ ਬਾਲ ਜੋਗੀ ਬਾਬਾ ਪ੍ਰਗਟ ਨਾਥ ਜੀ ਵੀ ਉਚੇਚੇ ਤੌਰ 'ਤੇ ਭਾਰਤ ਤੋਂ ਪਹੁੰਚੇ ਸਨ, ਜਿਨ੍ਹਾਂ ਨੇ ਆਪਣੇ ਪ੍ਰਵਚਨਾਂ ਨਾਲ ਆਏ ਸ਼ਰਧਾਲੂਆਂ ਨੂੰ ਨਿਹਾਲ ਕੀਤਾ, ਭਗਵਾਨ ਵਾਲਮੀਕਿ ਦਾ ਗੁਣਗਾਨ ਕੀਤਾ ਅਤੇ ਵਿਸ਼ੇਸ਼ ਤੌਰ 'ਤੇ ਸਤਿਸੰਗ ਦਰਬਾਰ ਵੀ ਸਜਾਇਆ।

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡਾ ਵੀਜ਼ੇ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ

ਇਸ ਮੌਕੇ ਇੰਡੋ ਇਟਾਲੀਅਨ ਕਲਚਰ ਐਸੋਸੀਏਸ਼ਨ ਪ੍ਰਧਾਨ ਵੈਸ਼ਨੂੰ ਕੁਮਾਰ ਗਿਆਨੀ ਸੁਰਿੰਦਰ ਸਿੰਘ ਵਿਲੈਤਰੀ ਤੇ ਸੰਗਤਾਂ ਵਲੋਂ ਬਾਲ ਜੋਗੀ ਬਾਬਾ ਜੀ ਦਾ ਸੋਨੇ ਦੇ ਤਗਮੇ ਨਾਲ ਸਨਮਾਨਿਤ ਕੀਤਾ ਗਿਆ।ਉਹਨਾਂ ਆਖਿਆ ਕਿ ਇਹ ਸਨਮਾਨ ਬਾਬਾ ਜੀ ਵੱਲੋਂ ਇਨਸਾਨੀਅਤ ਦੇ ਭਲੇ ਅਤੇ ਵਾਲਮੀਕਿ ਭਾਈਚਾਰੇ ਦੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਧਿਆਨ ਵਿੱਚ ਰੱਖਕੇ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਭਗਵਾਨ ਵਾਲਮੀਕਿ ਸਭਾ (ਰਜਿ) ਮਾਰਕੇ ਦੇ ਆਗੂਆਂ ਵਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਵਾਲਮੀਕਿ ਆਦਿ ਧਰਮ ਸਮਾਜ ਯੂਰਪ ਦੇ ਪ੍ਰਧਾਨ ਦਲਬੀਰ ਭੱਟੀ ਵੱਲੋਂ ਆਏ ਸ਼ਰਧਾਲੂਆਂ ਦਾ ਧੰਨਵਾਦ ਕੀਤਾ ਗਿਆ।


author

Vandana

Content Editor

Related News