ਬਲੋਚਿਸਤਾਨ ਹਾਈਕੋਰਟ ਨੇ ਲਗਾਈ ਇਮਰਾਨ ਖਾਨ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ’ਤੇ ਰੋਕ

Saturday, Mar 11, 2023 - 02:20 AM (IST)

ਇਸਲਾਮਾਬਾਦ  (ਏ. ਐੱਨ. ਆਈ.)-ਬਲੋਚਿਸਤਾਨ ਹਾਈਕੋਰਟ ਨੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ਼ ਸਰਕਾਰੀ ਸੰਸਥਾਵਾਂ ਵਿਰੁੱਧ ‘ਨਫ਼ਰਤ ਫੈਲਾਉਣ’ ਦੇ ਮਾਮਲੇ ਵਿਚ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਦੀ ਤਾਮੀਲ ’ਤੇ ਸ਼ੁੱਕਰਵਾਰ ਨੂੰ ਰੋਕ ਲਗਾ ਦਿੱਤੀ। ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਨੇ ਆਪਣੇ ਮੁਖੀ ਦੇ ਖਿਲਾਫ਼ ਵਾਰੰਟ ਜਾਰੀ ਕੀਤੇ ਜਾਣ ਦੇ ਵਿਰੁੱਧ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ, CM ਨੇ ਸਾਂਝੀ ਕੀਤੀ ਪੋਸਟ

ਹਾਲ ਹੀ ’ਚ ਸਰਕਾਰੀ ਸੰਸਥਾਵਾਂ ਅਤੇ ਉਨ੍ਹਾਂ ਦੇ ਦਫ਼ਤਰਾਂ ਖਿਲਾਫ਼ ‘ਨਫ਼ਰਤ ਫੈਲਾਉਣ’ ਦੇ ਦੋਸ਼ ’ਚ ਸਾਬਕਾ ਪ੍ਰਧਾਨ ਮੰਤਰੀ ਦੇ ਵਿਰੁੱਧ ਵੀਰਵਾਰ ਨੂੰ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਸੀ। ਇਮਰਾਨ ਖਾਨ ਦੀ ਪਾਰਟੀ ਨੇ ਕਵੇਟਾ ’ਚ ਇਕ ਨਿਆਇਕ ਮੈਜਿਸਟ੍ਰੇਟ ਦੇ ਹੁਕਮ ਖਿਲਾਫ਼ ਬਲੋਚਿਸਤਾਨ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ ਅਤੇ ਉਸ ਨੂੰ ਗ੍ਰਿਫ਼ਤਾਰੀ ਵਾਰੰਟ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਇਹ ਖ਼ਬਰ ਵੀ ਪੜ੍ਹੋ : ਗੱਡੀ ਚਾਲਕ ਨਾਕਾ ਤੋੜ ਕੇ ਭੱਜਿਆ, ਪਿੱਛਾ ਕਰ ਰਹੇ ਪੁਲਸ ਮੁਲਾਜ਼ਮਾਂ ਨਾਲ ਵਾਪਰਿਆ ਭਿਆਨਕ ਹਾਦਸਾ 


Manoj

Content Editor

Related News