ਬਲੋਚਿਸਤਾਨ ਲਿਬਰੇਸ਼ਨ ਆਰਮੀ ਦਾ ਪਾਕਿ ਦੇ ਖਾਰਾਨ ਸ਼ਹਿਰ ’ਤੇ ਕਬਜ਼ਾ
Saturday, Jan 17, 2026 - 03:03 AM (IST)
ਲਾਹੌਰ - ਭਾਰੀ ਹਥਿਆਰਾਂ ਨਾਲ ਲੈਸ ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਖਾਰਾਨ ਸ਼ਹਿਰ ’ਤੇ ਕਬਜ਼ਾ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਨੂੰ ਸਿਟੀ ਪੁਲਸ ਸਟੇਸ਼ਨ ’ਤੇ ਕਬਜ਼ਾ ਕਰ ਲਿਆ ਸੀ। ਇਸ ਦੌਰਾਨ ਪੁਲਸ ਕਰਮਚਾਰੀਆਂ ਨੂੰ ਹਿਰਾਸਤ ’ਚ ਲੈ ਕੇ ਆਪਣੇ ਸਾਥੀਆਂ ਨੂੰ ਛੁਡਾਇਆ ਸੀ।
ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਸਰਕਾਰੀ ਟਿਕਾਣਿਆਂ ’ਤੇ ਇਕ ਤਾਲਮੇਲ ਵਾਲਾ ਹਮਲਾ ਕੀਤਾ। ਪਾਕਿਸਤਾਨ ਸੁਰੱਖਿਆ ਫੋਰਸਾਂ ਨੇ ਜਵਾਬੀ ਮੁਹਿੰਮ ਸ਼ੁਰੂ ਕੀਤੀ, ਜਿਸ ’ਚ ਭਾਰੀ ਹਿੰਸਾ ਦੇਖੀ ਗਈ। ਹਮਲਾਵਰਾਂ ਨੇ ਕਥਿਤ ਤੌਰ ’ਤੇ ਘੱਟੋ-ਘੱਟ ਤਿੰਨ ਬੈਂਕਾ-ਨੈਸ਼ਨਲ ਬੈਂਕ ਆਫ਼ ਪਾਕਿਸਤਾਨ, ਮੀਜ਼ਾਨ ਬੈਂਕ ਅਤੇ ਬੈਂਕ ਅਲ ਹਬੀਬ ਨੂੰ ਲੁੱਟਿਆ।
ਬਲੋਚਿਸਤਾਨ ਲਿਬਰੇਸ਼ਨ ਆਰਮੀ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ ਅਤੇ ਦੋਸ਼ ਲਾਇਆ ਹੈ ਕਿ ਝੜਪਾਂ ਦੌਰਾਨ ਪੰਜ ਪਾਕਿਸਤਾਨੀ ਫੌਜੀ ਮਾਰੇ ਗਏ। ਹਾਲਾਂਕਿ ਪਾਕਿਸਤਾਨੀ ਸਰਕਾਰੀ ਸੂਤਰਾਂ ਨੇ ਇਸ ਅੰਕੜੇ ’ਤੇ ਸਵਾਲ ਉਠਾਇਆ ਹੈ ਅਤੇ ਕਿਹਾ ਹੈ ਕਿ ਚੱਲ ਰਹੇ ਆਪ੍ਰੇਸ਼ਨ ਦੌਰਾਨ ਦੋ ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 5 ਹੋਰ ਜ਼ਖ਼ਮੀ ਹੋਏ।
