ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਬਣੇ ਬਲਵਿੰਦਰ ਸਿੰਘ ਗੁਰਦਾਸਪੁਰੀਆ

Wednesday, Aug 27, 2025 - 03:14 PM (IST)

ਇੰਡੀਅਨ ਓਵਰਸੀਜ਼ ਕਾਂਗਰਸ ਜਰਮਨੀ ਦੇ ਪ੍ਰਧਾਨ ਬਣੇ ਬਲਵਿੰਦਰ ਸਿੰਘ ਗੁਰਦਾਸਪੁਰੀਆ

ਮਿਲਾਨ/ਇਟਲੀ (ਸਾਬੀ ਚੀਨੀਆਂ)- ਆਲ ਇੰਡੀਆ ਕਾਂਗਰਸ ਦੇ NRI ਵਿੰਗ ਦੇ ਚੇਅਰਮੈਨ ਸੈਮ ਪਿਤਰੋਦਾ ਨੇ ਇਕ ਨਿਯੁਕਤੀ ਪੱਤਰ ਜਾਰੀ ਕਰਦਿਆ ਸ. ਬਲਵਿੰਦਰ ਸਿੰਘ ਗੁਰਦਾਸਪੁਰੀਆ ਨੂੰ ਇੰਡੀਅਨ ਓਵਰਸੀਜ਼ ਕਾਂਗਰਸ ਦਾ ਪ੍ਰਧਾਨ ਥਾਪਿਆ ਹੈ। ਸ. ਬਲਵਿੰਦਰ ਸਿੰਘ ਜਰਮਨੀ ਵਿੱਚ ਇੱਕ ਸਮਾਜ ਸੇਵੀ ਦੇ ਤੌਰ 'ਤੇ ਚੰਗਾ ਰਸੁਖ ਰੱਖਦੇ ਹਨ। ਇਸ ਦੇ ਨਾਲ ਹੀ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਯੂਰਪ ਵਿੱਚ ਕਾਂਗਰਸ ਪਾਰਟੀ ਦਾ ਝੰਡਾ ਬੁਲੰਦ ਕਰ ਰਹੇ ਹਨ।

ਆਪਣੀ ਨਿਯੁਕਤੀ ਤੋਂ ਬਾਅਦ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਬਲਵਿੰਦਰ ਸਿੰਘ ਨੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪੂਰੇ ਜਰਮਨੀ ਵਿੱਚ ਕਾਂਗਰਸ ਪਾਰਟੀ ਦੀਆਂ ਨੀਤੀਆਂ ਨਾਲ ਲੋਕਾਂ ਨੂੰ ਜੋੜਦੇ ਹੋਏ ਨਵੀਆਂ ਇਕਾਈਆਂ ਦਾ ਗਠਨ ਕਰਨਗੇ। ਉਨ੍ਹਾਂ ਨੇ ਖੁਸ਼ੀ ਸਾਂਝੀ ਕਰਦੇ ਹੋਏ ਸਮੁੱਚੀ ਹਾਈ ਕਮਾਂਡ, ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਪ੍ਰਿਯੰਕਾ ਗਾਂਧੀ, ਚੇਅਰਮੈਨ ਸੈਮ ਪਿਤਰੋਦਾ, ਡਾਕਟਰ ਆਰਤੀ ਕ੍ਰਿਸ਼ਨਾ ਸੈਕਟਰੀ ਇੰਡੀਅਨ ਓਵਰਸੀਜ਼ ਕਾਂਗਰਸ ਦਾ ਧੰਨਵਾਦ ਕੀਤਾ। ਗੁਰਦਾਸਪੁਰੀਆ ਨੂੰ ਨਵੇਂ ਅਹੁਦੇ ਲਈ ਵਧਾਈ ਦੇਣ ਵਾਲਿਆਂ ਵਿੱਚ ਬਲਵਿੰਦਰ ਸਿੰਘ ਸੈਣੀ, ਸੁਖਦੇਵ ਸਿੰਘ ਗਾੜ੍ਹਾ, ਬੀਰਬਰਜਿੰਦਰ ਸਿੰਘ ਢਿੱਲੋਂ, ਮਲਕੀਤ ਸਿੰਘ ਲੰਬਰ, ਗੁਰਜੀਤ ਸਿੰਘ ਖਨੀਆਨ, ਮਲਕੀਤ ਸਿੰਘ ਬਾਸੀ, ਮਲਵਿੰਦਰ ਸਿੰਘ ਸੈਣੀ, ਦਲਜੀਤ ਸਿੰਘ ਡੋਲਮੇਚਰ, ਭੁਪਿੰਦਰ ਸਿੰਘ ਬਿੱਟੂ, ਮਲਕੀਤ ਸਿੰਘ ਮੁਲਤਾਨੀ, ਸਰਵਨ ਸਿੰਘ ਖੋਸਾ, ਜੁਝਾਰ ਸਿੰਘ ਸੈਣੀ ਆਦਿ ਦੇ ਨਾਂ ਹਨ।


author

cherry

Content Editor

Related News