ਬਲਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਭੋਗ ਪਾਏ ਗਏ

02/19/2018 3:15:13 PM

ਰੋਮ(ਸਾਬੀ ਚੀਨੀਆ)— ਕੁੱਝ ਦਿਨ ਪਹਿਲਾਂ ਇਟਲੀ ਵਿਚ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ ਅਕਾਲ ਚਲਾਣਾ ਕਰ ਜਾਣ ਵਾਲੇ ਭਾਈ ਬਲਵਿੰਦਰ ਸਿੰਘ ਨਮਿੱਤ ਇਟਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਰਾਮਦਾਸ ਨਿਵਾਸ ਕਿਆਂਪੋ ਵਿਖੇ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੇ ਨਾਲ ਹੀ ਭਾਈ ਬਲਵਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ ਤੇ ਉਨ੍ਹਾਂ ਨੂੰ ਭਾਵ-ਭਿੰਨੀ ਸ਼ਰਧਾਂਜਲੀ ਦਿੱਤੀ ਗਈ।
ਇਸ ਮੌਕੇ ਭਾਈ ਪਰਮਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜਥੇ ਵੱਲੋਂ ਗੁਰਬਾਣੀ ਸ਼ਬਦਾਂ ਦਾ ਵਿਰਾਗਮਈ ਕੀਰਤਨ ਕੀਤਾ ਗਿਆ ਅਤੇ ਮਨੁੱਖੀ ਸ਼ਰੀਰ ਦੀ ਨਾਸ਼ਵਾਨਤਾ ਦੇ ਵਿਸ਼ੇ 'ਤੇ ਵਡਮੁੱਲੀਆਂ ਵਿਚਾਰਾਂ ਕੀਤੀਆਂ ਗਈਆਂ। ਦੱਸਣਯੌਗ ਹੈ ਕਿ ਕੁੱਝ ਦਿਨ ਪਹਿਲਾਂ ਭਾਈ ਬਲਵਿੰਦਰ ਸਿੰਘ ਇਟਲੀ ਦੇ ਫੇਰਾਰਾ ਸ਼ਹਿਰ ਨੇੜੇ ਵਾਪਰੇ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰ ਗਏ ਸਨ।