ਪਾਕਿਸਤਾਨ 'ਚ ਟੈਲੀਵਿਜ਼ਨ ਚੈਨਲਾਂ ਦੇ ਪ੍ਰਸਾਰਣ 'ਤੇ ਲਗਾਈ ਗਈ ਪਾਬੰਦੀ

11/25/2017 4:07:12 PM

ਇਸਲਾਮਾਬਾਦ (ਵਾਰਤਾ)— ਪਾਕਿਸਤਾਨ ਦੇ ਅਧਿਕਾਰੀਆਂ ਨੇ ਸ਼ਨੀਵਾਰ ਨੂੰ ਰਾਜਧਾਨੀ ਇਸਲਾਮਾਬਾਦ ਵਿਚ ਕੱਟੜਪੰਥੀ ਪ੍ਰਦਰਸ਼ਕਾਰੀਆਂ ਵਿਰੁੱਧ ਪੁਲਸ ਅਤੇ ਅਰਧ ਫੌਜੀ ਬਲਾਂ ਦੀ ਮੁਹਿੰਮ ਦੌਰਾਨ ਨਿੱਜੀ ਟੈਲੀਵਿਜ਼ਨ ਚੈਨਲਾਂ ਨੂੰ ਬੰਦ ਕਰਨ ਦਾ ਆਦੇਸ਼ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਦੇ ਇਲੈਕਟ੍ਰੋਨਿਕ ਮੀਡੀਆ ਰੇਗੂਲੈਟਰੀ ਅਥਾਰਿਟੀ ਨੇ ਸੁਰੱਖਿਆ ਬਲਾਂ ਦੀ ਮੁਹਿੰਮ ਦੇ ਸਿੱਧੇ ਪ੍ਰਸਾਰਣ ਨੂੰ ਮੀਡੀਆ ਰੈਗੂਲੇਟਰੀ ਨਿਯਮਾਂ ਦੀ ਉਲੰਘਣਾ ਕਰਾਰ ਦਿੰਦੇ ਹੋਏ ਨਿੱਜੀ ਸਮਾਚਾਰ ਚੈਨਲਾਂ ਦੇ ਪ੍ਰਸਾਰਣ 'ਤੇ ਪਾਬੰਦੀ ਲਗਾ ਦਿੱਤੀ ਹੈ। 
ਸਰਕਾਰੀ ਚੈਨਲ ਪਾਕਿਸਤਾਨ ਟੈਲੀਵਿਜ਼ਨ ਦਾ ਪ੍ਰਸਾਰਣ ਜਾਰੀ ਹੈ ਪਰ ਉਸ 'ਤੇ ਸਿਆਸੀ ਬਹਿਸ ਦਾ talk show ਪ੍ਰਸਾਰਿਤ ਕੀਤਾ ਜਾ ਰਿਹਾ ਹੈ। ਪਾਕਿਸਤਾਨੀ ਪੁਲਸ ਨੇ ਬੀਤੇ ਦੋ ਹਫਤਿਆਂ ਤੋਂ ਜ਼ਿਆਦਾ ਸਮੇਂ ਤੋਂ ਇਸਲਾਮਾਬਾਦ ਦਾ ਮੁੱਖ ਮਾਰਗ ਰੋਕਣ ਵਾਲੇ ਕੱਟੜਪੰਥੀ ਪ੍ਰਦਰਸ਼ਨਕਾਰੀਆਂ ਨੂੰ ਜਦੋਂ ਹਟਾਉਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਨ੍ਹਾਂ 'ਤੇ ਪੱਥਰਬਾਜ਼ੀ ਕਰਨ ਲੱਗੇ। ਉਨ੍ਹਾਂ ਨੂੰ ਖਦੇੜਨ ਲਈ ਪੁਲਸ ਨੇ ਹੰਝੂ ਗੈਸ ਦੇ ਗੋਲੇ ਦਾਗੇ ਅਤੇ ਪਾਣੀ ਦੀਆਂ ਬੌਛਾਰਾਂ ਕੀਤੀਆਂ। ਇਸ ਮੁਹਿੰਮ ਦੌਰਾਨ ਹੁਣ ਤੱਕ ਇਕ ਪੁਲਸ ਕਰਮਚਾਰੀ ਦੀ ਮੌਤ ਹੋਈ ਹੈ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਟੈਲੀਵਿਜ਼ਨ ਚੈਨਲ ਇਸ ਕਾਰਵਾਈ ਦਾ ਸਿੱਧਾ ਪ੍ਰਸਾਰਣ ਕਰ ਰਹੇ ਸਨ।


Related News