ਦੱਖਣੀ ਅਫਰੀਕਾ ''ਤੇ ਪਾਬੰਦੀ ਨਿੰਦਣਯੋਗ: WHO

Tuesday, Dec 07, 2021 - 12:10 PM (IST)

ਦੱਖਣੀ ਅਫਰੀਕਾ ''ਤੇ ਪਾਬੰਦੀ ਨਿੰਦਣਯੋਗ: WHO

ਜੇਨੇਵਾ (ਵਾਰਤਾ)- ਵਿਸ਼ਵ ਸਿਹਤ ਸੰਗਠਨ (ਡਬਲਯੂ.ਐੱਚ.ਓ.) ਦੇ ਡਾਇਰੈਕਟਰ ਜਨਰਲ ਟੇਡਰੋਸ ਅਦਾਨੋਮ ਘੇਬਰੇਅਸਸ ਨੇ ਸੋਮਵਾਰ ਨੂੰ ਸਾਰੇ ਦੇਸ਼ਾਂ ਪ੍ਰਤੀ ਆਪਣੀ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਦੱਖਣੀ ਅਫਰੀਕਾ ਲਈ ਉਡਾਣਾਂ 'ਤੇ ਪਾਬੰਦੀ ਲਗਾਉਣ ਨਾਲ ਕੋਵਿਡ-19 ਦੇ ਨਵੇਂ ਵੇਰੀਐਂਟ ਓਮੀਕਰੋਨ ਨੂੰ ਫੈਲਣ ਤੋਂ ਰੋਕਿਆ ਨਹੀਂ ਜਾ ਸਕਦਾ, ਜਦੋਂ ਤੱਕ ਟੀਕਾਕਰਨ ਦਾ ਕੰਮ ਪੂਰਾ ਨਹੀਂ ਹੋ ਜਾਂਦਾ। ਸਵਿਟਜ਼ਰਲੈਂਡ ਵਿਚ ਸਥਿਤ ਹੈੱਡਕੁਆਰਟਰ ਵਿਖੇ ਅਫਰੀਕਾ ਵੈਕਸੀਨ ਨਿਰਮਾਣ ਲਈ ਸਾਂਝੇਦਾਰੀ ਪ੍ਰੋਗਰਾਮ ਵਿਚ ਬੋਲਦਿਆਂ ਟੇਡਰੋਸ ਨੇ ਕਿਹਾ ਕਿ ਅਸੀਂ ਅਕਸਰ ਜ਼ਿਆਦਾ ਤੋਂ ਜ਼ਿਆਦਾ ਟੀਕਾਕਰਨ 'ਤੇ ਜ਼ੋਰ ਦਿੱਤਾ ਹੈ ਤਾਂ ਜੋ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਆਸਟ੍ਰੇਲੀਆ, ਇਜ਼ਰਾਈਲ, ਅਮਰੀਕਾ ਅਤੇ ਜਾਪਾਨ ਸਮੇਤ ਕਈ ਦੇਸ਼ਾਂ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਲਈ ਉਡਾਣਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਬੀ.ਬੀ.ਸੀ. ਅਨੁਸਾਰ ਡਬਲਯੂ.ਐੱਚ.ਓ. ਦੀ ਰਿਪੋਰਟ ਵਿਚ ਓਮੀਕਰੋਨ ਦਾ ਪਹਿਲਾ ਮਾਮਲਾ 24 ਨਵੰਬਰ ਨੂੰ ਦੱਖਣੀ ਅਫਰੀਕਾ ਤੋਂ ਆਇਆ ਸੀ ਅਤੇ ਨਵੇਂ ਵਾਇਰਸ ਨੂੰ 'ਓਮੀਕਰੋਨ' ਦਾ ਨਾਮ ਦੇਣ ਦੇ ਨਾਲ-ਨਾਲ ਇਸ ਨੂੰ 'ਚਿੰਤਾ ਦਾ ਵਿਸ਼ਾ' ਕਰਾਰ ਦਿੱਤਾ ਗਿਆ ਸੀ।


author

cherry

Content Editor

Related News