ਪਾਕਿ 'ਚ ਲੋੜੀਂਦੇ ਡਾਕੂਆਂ ਨੇ ਸ਼ੁਰੂ ਕੀਤੇ ਆਪਣੇ ਯੂ-ਟਿਊਬ ਚੈਨਲ
Saturday, Sep 07, 2024 - 12:17 PM (IST)
ਪਾਕਿਸਤਾਨ - ਪਾਕਿਸਤਾਨ ਦੇ ਲਹਿੰਦੇ ਪੰਜਾਬ, ਸਿੰਧ ਅਤੇ ਬਲੌਚਿਸਤਾਨ ਦੇ ਦਰਿਆਈ ਖੇਤਰ ਕੱਚੇ ਦੇ ਡਾਕੂਆਂ ਦੇ ਮੁਖੀ ਸ਼ਾਹਿਦ ਬਲੌਚ ਨੇ ਆਪਣਾ ਖ਼ੁਦ ਦਾ ਯੂ-ਟਿਊਬ ਚੈਨਲ ਸ਼ੁਰੂ ਕਰ ਕੇ ਲਹਿੰਦੇ ਪੰਜਾਬ ਦੀ ਸਰਕਾਰ, ਉਥੋਂ ਦੀ ਫ਼ੌਜ ਅਤੇ ਆਲਾ ਪੁਲਸ ਅਧਿਕਾਰੀਆਂ ਦਾ ਮਜ਼ਾਕ ਬਣਾਇਆ ਹੈ। ਦੱਸਣਯੋਗ ਹੈ ਕਿ ਸੈਂਕੜੇ ਲੋਕਾਂ ਅਤੇ ਪੁਲਸ ਮੁਲਾਜ਼ਮਾਂ ਦੀਆਂ ਹੱਤਿਆਵਾਂ, ਫਿਰੋਤੀ ਲਈ ਅਗਵਾ ਅਤੇ ਵੱਖ-ਵੱਖ ਘਿਨੌਣੇ ਅਪਰਾਧਾਂ ਲਈ ਲੋੜੀਂਦੇ ਕੱਚੇ ਦੇ ਡਾਕੂਆਂ ਦੀ ਖ਼ਬਰ ਦੇਣ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਵਾਲਿਆਂ ਲਈ ਬੀਤੇ ਹਫ਼ਤੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਬਕਾਇਦਾ ਇਸ਼ਤਿਹਾਰ ਜਾਰੀ ਕਰਕੇ 1-1 ਕਰੋੜ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ - ਸ਼ਰਾਬੀ ਅਧਿਆਪਕ ਦਾ ਕਾਰਾ: ਸਕੂਲ 'ਚ ਵਿਦਿਆਰਥਣ ਦੀ ਕੀਤੀ ਕੁੱਟਮਾਰ, ਕੈਂਚੀ ਨਾਲ ਕੱਟੇ ਵਾਲ
ਦੱਸਿਆ ਜਾ ਰਿਹਾ ਹੈ ਕਿ ਡਾਕੂਆਂ ਦਾ ਮੁਖੀ ਸ਼ਾਹਿਦ ਬਲੋਚ ਘੱਟੋ-ਘੱਟ 11 ਪੁਲਸ ਮੁਲਾਜ਼ਮਾਂ ਸਮੇਤ ਦਰਜਨਾਂ ਲੋਕਾਂ ਦੀ ਹੱਤਿਆ ਅਤੇ ਫਿਰੋਤੀ ਲਈ ਅਗਵਾ ਦੇ ਮਾਮਲਿਆਂ 'ਚ ਪੁਲਿਸ ਨੂੰ ਲੋੜੀਂਦਾ ਹੈ। ਡਾਕੂ ਬਲੌਚ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਵੀਡੀਓ 'ਚ ਲੋਕਾਂ ਨੂੰ ਆਪਣੇ ਯੂ-ਟਿਊਬ ਚੈਨਲ ਨੂੰ ਸਬਸਕ੍ਰਾਈਬ ਕਰਨ ਦੀ ਬੇਨਤੀ ਕਰਦਾ ਹੋਇਆ ਅਤੇ ਆਪਣੇ ਪ੍ਰਸੰਸ਼ਕਾਂ ਦਾ ਧੰਨਵਾਦ ਪ੍ਰਗਟ ਕਰਦਾ ਵੇਖਿਆ-ਸੁਣਿਆ ਜਾ ਸਕਦਾ ਹੈ, ਜਿਨ੍ਹਾਂ ਨੇ ਉਸ ਦੇ ਚੈਨਲ ਨੂੰ ਸਬਸਕ੍ਰਾਈਬ ਅਤੇ ਇਸ ਨੂੰ ਦੂਜਿਆਂ ਨਾਲ ਸਾਂਝਾ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8