ਗੈਰ ਕਾਨੂੰਨੀ ਢੰਗ ਨਾਲ ਰਹਿਣ ਵਾਲੇ ਭਾਰਤੀ ਭੇਜੇ ਜਾਣਗੇ ਵਾਪਸ : ਬੰਗਲਾਦੇਸ਼ੀ ਵਿਦੇਸ਼ ਮੰਤਰੀ

12/26/2019 2:59:59 PM

ਢਾਕਾ (ਬਿਊਰੋ): ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁੱਲ ਮੋਮੇਨ ਨੇ ਕਿਹਾ,''ਬੀਤੇ ਹਫਤਿਆਂ ਵਿਚ ਜਿਹੜੇ ਵੀ ਭਾਰਤੀ ਗੈਰ ਕਾਨੂੰਨੀ ਤਰੀਕੇ ਨਾਲ ਬੰਗਲਾਦੇਸ਼ ਵਿਚ ਦਾਖਲ ਹੋਏ ਹਨ ਉਹਨਾਂ ਨੂੰ ਵਾਪਸ ਭੇਜਿਆ ਜਾਵੇਗਾ। ਉਹਨਾਂ ਦੀ ਸਰਕਾਰ ਇਹਨਾਂ ਲੋਕਾਂ ਦੇ ਵੈਧ ਦਸਤਾਵੇਜ਼ਾਂ ਦੀ ਜਾਂਚ ਕਰਵਾਏਗੀ  ਅਤੇ ਜੇਕਰ ਇਹ ਲੋਕ ਗੈਰ ਬੰਗਲਾਦੇਸ਼ੀ ਪਾਏ ਜਾਂਦੇ ਹਨ ਤਾਂ ਉਹਨਾਂ ਨੂੰ ਭਾਰਤ ਵਾਪਸ ਭੇਜ ਦਿੱਤਾ ਜਾਵੇਗਾ।''

ਮੋਮੇਨ ਨੇ ਇਹ ਵੀ ਕਿਹਾ ਕਿ ਉਹ ਭਾਰਤ ਵਿਚ ਗੈਰ ਕਾਨੂੰਨੀ ਤਰੀਕੇ ਨਾਲ ਰਹਿ ਰਹੇ ਬੰਗਲਾਦੇਸ਼ੀ ਲੋਕਾਂ ਨੂੰ ਜਾਂਚ ਦੇ ਬਾਅਦ ਵਾਪਸ ਬੁਲਾਉਣ ਲਈ ਤਿਆਰ ਹਨ। ਉਹਨਾਂ ਨੇ ਦੱਸਿਆ ਕਿ ਇਸ ਬਾਰੇ ਵਿਚ ਭਾਰਤੀ ਵਿਦੇਸ਼ ਮੰਤਰਾਲੇ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਬੰਗਲਾਦੇਸ਼ ਬਾਰਡਰ ਪੁਲਸ ਦੇ ਮੁਤਾਬਕ ਭਾਰਤ ਵਿਚ ਐੱਨ.ਆਰ.ਸੀ. ਅਤੇ ਨਾਗਰਿਕਤਾ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਦੇ ਬਾਅਦ ਸੀਮਾ ਪਾਰ ਕਰਨ ਵਾਲਿਆਂ ਦੀ ਗਿਣਤੀ ਵੱਧ ਗਈ ਹੈ। 

ਪੁਲਸ ਨੇ 300 ਅਜਿਹੇ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਭਾਰਤ ਤੋਂ ਬੰਗਲਾਦੇਸ਼ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਮੋਮੇਨ ਨੇ ਕਿਹਾ ਕਿ ਐੱਨ.ਆਰ.ਸੀ. ਭਾਰਤ ਦਾ ਅੰਦਰੂਨੀ ਮੁੱਦਾ ਹੈ। ਅਜਿਹੇ ਵਿਚ ਬੰਗਲਾਦੇਸ਼ 'ਤੇ ਇਸ ਦਾ ਕੋਈ ਅਸਰ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਇਸ ਮੁੱਦੇ ਨੂੰ ਨਿਊਯਾਰਕ ਵਿਚ ਪੀ.ਐੱਮ. ਮੋਦੀ ਦੇ ਨਾਲ ਦੋ-ਪੱਖੀ ਬੈਠਕ ਵਿਚ ਵੀ ਚੁੱਕਿਆ ਸੀ।


Vandana

Content Editor

Related News