ਬੰਗਲਾਦੇਸ਼ ਵੀ ਮਾਲਦੀਵ ਦੇ ਰਾਹ ’ਤੇ, ਵਿਰੋਧੀ ਪਾਰਟੀ BNP ਨੇ ਸ਼ੁਰੂ ਕੀਤੀ ‘ਇੰਡੀਆ ਆਊਟ ਮੁਹਿੰਮ’

Thursday, Jan 18, 2024 - 05:28 PM (IST)

ਢਾਕਾ (ਏ. ਐੱਨ. ਆਈ.)- ਬੰਗਲਾਦੇਸ਼ ਦੀ ਸਭ ਤੋਂ ਵੱਡੀ ਵਿਰੋਧੀ ਪਾਰਟੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੇ ਵੀ ਮਾਲਦੀਵ ਦੀ ਤਰਜ਼ ’ਤੇ ‘ਇੰਡੀਆ ਆਊਟ ਮੁਹਿੰਮ’ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਮਾਲਦੀਵ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਮੁਹੰਮਦ ਮੁਇਜ਼ੂ ਨੇ ਆਪਣੀ ਚੋਣ ਮੁਹਿੰਮ ’ਚ ‘ਇੰਡੀਆ ਆਊਟ ਆਪ੍ਰੇਸ਼ਨ’ ਦੀ ਸ਼ੁਰੂਆਤ ਕੀਤੀ ਸੀ।

ਇਹ ਵੀ ਪੜ੍ਹੋ: ਕੈਨੇਡਾ 'ਚ ਭਾਰਤੀਆਂ ਦਾ ਰਹਿਣਾ ਹੋਇਆ ਔਖਾ, ਮੇਅਰ ਬੋਲੇ- ਨਿਸ਼ਾਨਾ ਬਣਾ ਕੀਤੇ ਜਾ ਰਹੇ ਹਮਲੇ

ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ (ਬੀ. ਐੱਨ. ਪੀ.) ਦੀ ਮੁਖੀ ਬੇਗਮ ਖਾਲਿਦਾ ਜ਼ਿਆ ਦੇ ਪੁੱਤਰ ਅਤੇ ਬੀ. ਐੱਨ. ਪੀ. ਦੇ ਕਾਰਜਕਾਰੀ ਪ੍ਰਧਾਨ ਤਾਰਿਕ ਰਹਿਮਾਨ ਨੇ ‘ਇੰਡੀਆ ਆਊਟ ਮੁਹਿੰਮ’ ਦੀ ਸ਼ੁਰੂਆਤ ਕੀਤੀ ਹੈ। ਬੀ. ਐੱਨ. ਪੀ. ਵਰਕਰ ‘ਭਾਰਤ ਬੰਗਲਾਦੇਸ਼ ਦਾ ਮਿੱਤਰ ਨਹੀਂ’ ਅਤੇ ‘ਭਾਰਤ ਬੰਗਲਾਦੇਸ਼ ਨੂੰ ਤਬਾਹ ਕਰ ਰਿਹਾ ਹੈ’ ਵਰਗੇ ਨਾਅਰੇ ਲਾ ਰਹੇ ਹਨ ਅਤੇ ਸੋਸ਼ਲ ਮੀਡੀਆ ’ਤੇ ਭਾਰਤ ਵਿਰੋਧੀ ਨਾਅਰੇ ਪੋਸਟ ਕਰ ਕੇ ਭਾਵਨਾਵਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਹ ਵੀ ਪੜ੍ਹੋ: ਵੱਡੀ ਖ਼ਬਰ, ਵਿਅਕਤੀ ਨੇ 8 ਸਾਲਾ ਭਤੀਜੀ ਸਣੇ 4 ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆਂ, ਫਿਰ ਕੀਤੀ ਖ਼ੁਦਕੁਸ਼ੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News