ਬੰਗਲਾਦੇਸ਼: ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ''ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ਲਈ ਗਈ ਵਾਪਸ

Tuesday, Oct 29, 2024 - 04:27 PM (IST)

ਬੰਗਲਾਦੇਸ਼: ਸ਼ੇਖ ਹਸੀਨਾ ਦੀ ਅਵਾਮੀ ਲੀਗ ਪਾਰਟੀ ''ਤੇ ਪਾਬੰਦੀ ਲਗਾਉਣ ਵਾਲੀ ਪਟੀਸ਼ਨ ਲਈ ਗਈ ਵਾਪਸ

ਢਾਕਾ (ਏਜੰਸੀ)- ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੀ ਅਵਾਮੀ ਲੀਗ ਅਤੇ ਕਈ ਹੋਰ ਪਾਰਟੀਆਂ 'ਤੇ ਪਾਬੰਦੀ ਲਗਾਉਣ ਦੀ ਬੇਨਤੀ ਕਰਨ ਵਾਲੀ ਰਿੱਟ ਪਟੀਸ਼ਨ ਮੰਗਲਵਾਰ ਨੂੰ ਵਾਪਸ ਲੈ ਲਈ ਗਈ। ਭੇਦਭਾਵ ਵਿਰੋਧੀ ਵਿਦਿਆਰਥੀ ਅੰਦੋਲਨ ਦੇ ਨੇਤਾਵਾਂ ਨੇ ਸੋਮਵਾਰ ਨੂੰ ਢਾਕਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਵਾਮੀ ਲੀਗ ਅਤੇ 10 ਹੋਰ ਪਾਰਟੀਆਂ ਨੂੰ ਦੇਸ਼ ਵਿੱਚ ਸਿਆਸੀ ਗਤੀਵਿਧੀਆਂ ਚਲਾਉਣ ਤੋਂ ਰੋਕਣ ਲਈ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਸੀ।

ਇਹ ਵੀ ਪੜ੍ਹੋ: ਪਾਕਿ 'ਚ ਪੋਲੀਓ ਟੀਕਾਕਰਨ ਕਰਮਚਾਰੀਆਂ 'ਤੇ ਹਮਲਾ,  ਸੁਰੱਖਿਆ ਬਲਾਂ ਨੇ 3 ਅੱਤਵਾਦੀ ਕੀਤੇ ਢੇਰ

ਇਸ ਅੰਦੋਲਨ ਕਾਰਨ ਹਸੀਨਾ ਦੀ 15 ਸਾਲ ਪੁਰਾਣੀ ਸਰਕਾਰ ਨੂੰ 5 ਅਗਸਤ ਨੂੰ ਸੱਤਾ ਛੱਡਣੀ ਪਈ ਸੀ। ਅਦਾਲਤ ਦੇ ਅਧਿਕਾਰੀਆਂ ਅਤੇ ਵਕੀਲਾਂ ਨੇ ਕਿਹਾ ਕਿ ਅੰਦੋਲਨ ਦੇ ਤਿੰਨ ਪ੍ਰਮੁੱਖ ਨੇਤਾਵਾਂ ਜਾਂ ਸੰਯੋਜਕਾਂ - ਸਰਜੀਸ ਆਲਮ, ਹਸਨਤ ਅਬਦੁੱਲਾ ਅਤੇ ਹਸੀਬੁਲ ਇਸਲਾਮ - ਨੇ ਪਟੀਸ਼ਨ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਪਟੀਸ਼ਨ ਵਿਚ 2014, 2018 ਅਤੇ 2024 ਵਿਚ ਹੋਈਆਂ ਤਿੰਨ ਆਮ ਚੋਣਾਂ 'ਤੇ ਵੀ ਸਵਾਲ ਉਠਾਏ ਗਏ ਹਨ, ਜਿਨ੍ਹਾਂ ਵਿਚ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸੱਤਾ ਵਿਚ ਆਈ ਸੀ।

ਇਹ ਵੀ ਪੜ੍ਹੋ: ਲੀਬੀਆ ਦੇ ਤੱਟ 'ਤੇ ਕਿਸ਼ਤੀ ਪਲਟਣ ਕਾਰਨ 12 ਪ੍ਰਵਾਸੀਆਂ ਦੀ ਮੌਤ

ਹਾਈ ਕੋਰਟ ਦੇ 2 ਮੈਂਬਰੀ ਬੈਂਚ ਵੱਲੋਂ ਮੰਗਲਵਾਰ ਨੂੰ ਸੁਣਵਾਈ ਲਈ ਸੂਚੀਬੱਧ ਕੀਤੀ ਗਈ ਪਟੀਸ਼ਨ ਨੂੰ ਸਵੇਰੇ ਕਾਰਵਾਈ ਸ਼ੁਰੂ ਹੁੰਦੇ ਹੀ ਵਾਪਸ ਲੈ ਲਿਆ ਗਿਆ। ਜਸਟਿਸ ਫਾਤਿਮਾ ਨਜੀਬ ਅਤੇ ਸ਼ਿਕਦਰ ਮਹਿਮੂਦੁਰ ਰਾਜੀ ਦੇ ਬੈਂਚ ਨੇ ਬਾਅਦ ਹੁਕਮ ਦਿੱਤਾ ਕਿ ਪਟੀਸ਼ਨ ਨੂੰ ਸੂਚੀ ਤੋਂ ਹਟਾਇਆ ਦਿੱਤਾ ਜਾਵੇ।

ਇਹ ਵੀ ਪੜ੍ਹੋ: ਪੋਲੈਂਡ ਨੇ ਰੂਸੀ ਡਿਪਲੋਮੈਟਾਂ ਨੂੰ ਦੇਸ਼ ਛੱਡਣ ਲਈ ਕਿਹਾ, ਕੌਂਸਲੇਟ ਬੰਦ ਹੋਣ ਤੋਂ ਬਾਅਦ ਦਿੱਤਾ ਅਲਟੀਮੇਟਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News