ਬੰਗਲਾਦੇਸ਼ : ਆਵਾਮੀ ਲੀਗ ਦੇ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

Friday, Jun 15, 2018 - 09:48 PM (IST)

ਬੰਗਲਾਦੇਸ਼ : ਆਵਾਮੀ ਲੀਗ ਦੇ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਢਾਕਾ— ਬੰਗਲਾਦੇਸ਼ ਦੀ ਸੱਤਾਧਾਰੀ ਆਵਾਮੀ ਲੀਗ ਦੇ ਇਕ ਸੀਨੀਅਰ ਨੇਤਾ ਦੀ ਮਸਜਿਦ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਆਵਾਮੀ ਲੀਗ ਦੇ ਬੱਧਾ ਯੂਨੀਅਨ ਸ਼ਾਖਾ ਦੇ ਜਨਰਲ ਸਕੱਤਰ ਫਰਹਾਦ ਅਲੀ ਜੁੰਮੇ ਦੀ ਨਮਾਜ਼ ਤੋਂ ਬਾਅਦ ਘਰ ਪਰਤ ਰਹੇ ਸਨ ਜਦੋਂ ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ। ਛਾਤੀ ਤੇ ਸਿਰ 'ਤੇ ਗੋਲੀ ਲੱਗਣ ਦੇ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਇਕ ਪੱਤਰਕਾਰ ਏਜੰਸੀ ਨੂੰ ਦੱਸਿਆ ਕਿ ਬੱਧਾ ਇਲਾਕੇ ਦੇ ਬੇਤਸ ਸਲਾਮ ਜਾਮ ਮਸਜਿਦ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਲੋਕਾਂ ਨੇ ਫਰਹਾਦ 'ਤੇ ਗੋਲੀਆਂ ਚਲਾਈਆਂ। ਪੁਲਸ ਨੇ ਦੱਸਿਆ ਕਿ ਜੁੰਮੇ ਦੀ ਨਮਾਜ਼ ਤੋਂ ਬਾਅਦ ਘਰ ਜਾਂਦੇ ਸਮੇਂ ਗੋਲੀਆਂ ਲੱਗਣ ਕਾਰਨ ਫਰਹਾਦ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਨੇ ਕਤਲ ਦੇ ਕਾਰਨਾਂ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਅਪ੍ਰੈਲ 'ਚ ਆਵਾਮੀ ਲੀਗ ਦੇ ਇਕ ਹੋਰ ਵਰਕਰ ਦਾ ਵੀ ਠੀਕ ਇਸੇ ਤਰ੍ਹਾਂ ਕਤਲ ਕਰ ਦਿੱਤਾ ਗਿਆ ਸੀ।


Related News