ਬੰਗਲਾਦੇਸ਼ ਦੀ ਪਹਿਲੀ ਸਾਬਕਾ ਮਹਿਲਾ ਸਪੀਕਰ ਗ੍ਰਿਫ਼ਤਾਰ, ਢਾਕਾ ਪੁਲਸ ਨੇ ਕੀਤੀ ਵੱਡੀ ਕਾਰਵਾਈ
Tuesday, Apr 07, 2026 - 04:05 PM (IST)
ਇੰਟਰਨੈਸ਼ਨਲ ਡੈਸਕ : ਬੰਗਲਾਦੇਸ਼ ਦੀ ਸਾਬਕਾ ਸੰਸਦ ਸਪੀਕਰ ਸ਼ਿਰੀਨ ਸ਼ਰਮੀਨ ਚੌਧਰੀ ਨੂੰ ਮੰਗਲਵਾਰ ਸਵੇਰੇ ਢਾਕਾ ਮੈਟਰੋਪੋਲੀਟਨ ਪੁਲਸ ਦੀ ਖੁਫੀਆ ਸ਼ਾਖਾ (DB) ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, ਚੌਧਰੀ ਪਿਛਲੇ ਕਾਫੀ ਸਮੇਂ ਤੋਂ ਵੱਖ-ਵੱਖ ਥਾਵਾਂ 'ਤੇ ਲੁਕ ਕੇ ਰਹਿ ਰਹੀ ਸੀ ਅਤੇ ਪੁਲਸ ਨੇ ਉਸ ਨੂੰ ਧਨਮੰਡੀ ਸਥਿਤ ਉਸ ਦੇ ਇੱਕ ਰਿਸ਼ਤੇਦਾਰ ਦੇ ਘਰੋਂ ਹਿਰਾਸਤ ਵਿੱਚ ਲਿਆ ਹੈ।
ਕੀ ਹੈ ਪੂਰਾ ਮਾਮਲਾ?
ਪੁਲਸ ਅਧਿਕਾਰੀਆਂ ਮੁਤਾਬਕ ਚੌਧਰੀ ਖ਼ਿਲਾਫ਼ ਲਾਲਬਾਗ ਥਾਣੇ ਸਮੇਤ ਬਨਾਨੀ ਅਤੇ ਉੱਤਰਾ ਥਾਣਿਆਂ ਵਿੱਚ ਜੁਲਾਈ ਦੇ ਜਨਤਕ ਅੰਦੋਲਨ ਦੌਰਾਨ ਹੋਈ ਹਿੰਸਾ ਅਤੇ ਤੋੜ-ਫੋੜ ਦੀਆਂ ਘਟਨਾਵਾਂ ਦੇ ਸਬੰਧ ਵਿੱਚ ਕਈ ਮਾਮਲੇ ਦਰਜ ਹਨ। ਇਸ ਤੋਂ ਇਲਾਵਾ ਰੰਗਪੁਰ ਵਿੱਚ ਵੀ ਉਨ੍ਹਾਂ ਦੇ ਖ਼ਿਲਾਫ਼ ਇੱਕ ਕੇਸ ਦਰਜ ਹੋਣ ਦੀ ਖ਼ਬਰ ਹੈ। ਫਿਲਹਾਲ ਪੁਲਿਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ਿਰੀਨ ਸ਼ਰਮੀਨ ਚੌਧਰੀ ਨੇ ਅਪ੍ਰੈਲ 2013 ਤੋਂ ਸਤੰਬਰ 2024 ਤੱਕ ਬੰਗਲਾਦੇਸ਼ ਦੀ ਜਾਤੀ ਸੰਸਦ ਦੀ ਪਹਿਲੀ ਮਹਿਲਾ ਸਪੀਕਰ ਵਜੋਂ ਸੇਵਾ ਨਿਭਾਈ।
ਉਹ ਰੰਗਪੁਰ-6 ਸੰਸਦੀ ਖੇਤਰ ਤੋਂ ਸੰਸਦ ਮੈਂਬਰ ਚੁਣੀ ਗਈ ਸੀ ਅਤੇ ਅਹੁਦਾ ਸੰਭਾਲਣ ਤੋਂ ਪਹਿਲਾਂ ਮਹਿਲਾ ਅਤੇ ਬਾਲ ਮਾਮਲਿਆਂ ਦੀ ਰਾਜ ਮੰਤਰੀ ਵੀ ਰਹਿ ਚੁੱਕੀ ਹੈ। ਜ਼ਿਕਰਯੋਗ ਹੈ ਕਿ ਅਗਸਤ 2024 ਵਿੱਚ ਸ਼ੇਖ ਹਸੀਨਾ ਦੀ ਅਵਾਮੀ ਲੀਗ ਸਰਕਾਰ ਦੇ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਕਈ ਉੱਚ ਆਗੂ ਲੁਕ ਗਏ ਸਨ। ਚੌਧਰੀ ਨੇ ਵੀ 8 ਅਗਸਤ ਨੂੰ ਅੰਤਰਿਮ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਹਿੱਸਾ ਨਹੀਂ ਲਿਆ ਸੀ ਅਤੇ ਬਾਅਦ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
