ਬੰਗਲਾਦੇਸ਼ ਦੇ ਨਵੇਂ ਚੀਫ਼ ਜਸਟਿਸ ਨੇ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

Monday, Aug 12, 2024 - 04:35 PM (IST)

ਬੰਗਲਾਦੇਸ਼ ਦੇ ਨਵੇਂ ਚੀਫ਼ ਜਸਟਿਸ ਨੇ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਢਾਕਾ (ਪੀ. ਟੀ. ਆਈ.)- ਬੰਗਲਾਦੇਸ਼ ਦੇ ਨਵੇਂ ਨਿਯੁਕਤ ਚੀਫ਼ ਜਸਟਿਸ ਸਈਅਦ ਰਿਫਾਤ ਅਹਿਮਦ ਨੇ ਸੋਮਵਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਨਿਆਂਪਾਲਿਕਾ ਵਿੱਚ ਕੋਈ ਵੀ ‘ਗਲਤ ਕੰਮ’ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅਟਾਰਨੀ ਜਨਰਲ ਦੇ ਦਫਤਰ ਅਤੇ ਅਪੀਲੀ ਡਿਵੀਜ਼ਨ ਵਿਖੇ ਸੁਪਰੀਮ ਕੋਰਟ ਬਾਰ ਦੁਆਰਾ ਆਯੋਜਿਤ ਇਕ ਸਵਾਗਤੀ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਅਹਿਮਦ ਨੇ ਪਿਛਲੇ ਹਫਤੇ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਦੇ ਪਤਨ ਦੇ ਨਤੀਜੇ ਵਜੋਂ ਵਿਦਿਆਰਥੀ ਪ੍ਰਦਰਸ਼ਨਾਂ ਵਿਚ ਮਾਰੇ ਗਏ ਲੋਕਾਂ ਨੂੰ ਯਾਦ ਕੀਤਾ। 

ਪੜ੍ਹੋ ਇਹ ਅਹਿਮ ਖ਼ਬਰ-19 ਅਗਸਤ ਤੱਕ ਗੈਰ-ਕਾਨੂੰਨੀ ਹਥਿਆਰ ਜਮ੍ਹਾ ਕਰਵਾਓ....ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੀ ਅਪੀਲ

ਚੀਫ਼ ਜਸਟਿਸ ਨੇ ਕਿਹਾ, “ਮੈਂ ਵਿਦਿਆਰਥੀਆਂ ਅਤੇ ਪੂਰੇ ਦੇਸ਼ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ। ਮੈਂ ਉਨ੍ਹਾਂ ਲੋਕਾਂ ਨੂੰ ਵੀ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ ਇਸ ਅੰਦੋਲਨ ਦਾ ਸਮਰਥਨ ਕੀਤਾ।'' ਉਨ੍ਹਾਂ ਕਿਹਾ, ''ਵਿਦਿਆਰਥੀਆਂ ਨੇ ਅਸਮਾਨਤਾ ਵਿਰੁੱਧ ਵੱਡੀ ਜਾਗਰੂਕਤਾ ਪੈਦਾ ਕੀਤੀ ਹੈ। ਵਿਦਿਆਰਥੀਆਂ ਅਤੇ ਜਨਤਾ ਦੇ ਇਨਕਲਾਬ ਸਦਕਾ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਨੂੰ ਮੈਂ ਨਿਭਾਵਾਂਗਾ। ਸਾਨੂੰ ਮੌਜੂਦਾ ਸਥਿਤੀ ਨੂੰ ਬਦਲ ਕੇ ਨਵੀਂ ਸ਼ੁਰੂਆਤ ਕਰਨੀ ਪਵੇਗੀ।'' ਡੇਲੀ ਸਟਾਰ ਅਖ਼ਬਾਰ ਨੇ ਆਪਣੀ ਖ਼ਬਰ ਵਿਚ ਕਿਹਾ ਕਿ ਚੀਫ ਜਸਟਿਸ ਨੇ ਚਿਤਾਵਨੀ ਦਿੱਤੀ ਹੈ ਕਿ ਨਿਆਂਪਾਲਿਕਾ ਵਿਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ,"ਜੇਕਰ ਨਿਆਂਪਾਲਿਕਾ ਨਾਲ ਜੁੜਿਆ ਕੋਈ ਵੀ ਵਿਅਕਤੀ ਕਿਸੇ ਗਲਤ ਕੰਮ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ, ਕਿਉਂਕਿ ਨਿਆਂ ਦੀ ਬਜਾਏ ਜਬਰ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਨੀਤੀ ਹੁਣ ਖ਼਼ਤਮ ਹੋ ਚੁੱਕੀ ਹੈ।"

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News