ਬੰਗਲਾਦੇਸ਼ ਦੀ ਪੀ.ਐੱਮ. ਸ਼ੇਖ ਹਸੀਨਾ ਨੇ ਚੋਣਾਂ ਤੋਂ ਪਹਿਲਾਂ ਕੀਤਾ ਵੱਡਾ ਐਲਾਨ

Sunday, Nov 04, 2018 - 05:07 PM (IST)

ਢਾਕਾ (ਭਾਸ਼ਾ)— ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਾਊਦੀ ਅਰਬ ਦੀ ਮਦਦ ਨਾਲ 560 ਆਦਰਸ਼ ਮਸਜਿਦਾਂ ਅਤੇ ਇਕ ਇਸਲਾਮੀ ਯੂਨੀਵਰਸਿਟੀ ਬਣਾਏਗੀ। ਹਸੀਨਾ ਦੇ ਇਸ ਕਦਮ ਨੂੰ ਅਗਲੇ ਮਹੀਨੇ ਪ੍ਰਸਤਾਵਿਤ ਸੰਸਦੀ ਚੋਣਾਂ ਤੋਂ ਪਹਿਲਾਂ ਕੱਟੜਪੰਥੀਆਂ ਨੂੰ ਲੁਭਾਉਣ ਦੀ ਕੋਸ਼ਿਸ਼ ਮੰਨੀ ਜਾ ਰਹੀ ਹੈ। ਇਕ ਅੰਗਰੇਜ਼ੀ ਅਖਬਾਰ ਨੇ ਖਬਰ ਦਿੱਤੀ ਕਿ ਹਸੀਨਾ ਨੇ ਇੱਥੇ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਵਿਚ ਸਾਊਦੀ ਅਰਬ ਸਰਕਾਰ ਸਾਡੀ ਮਦਦ ਕਰੇਗੀ। 

ਹਸੀਨਾ ਦੀ ਅਵਾਮੀ ਲੀਗ ਪਾਰਟੀ ਨੂੰ ਧਰਮ ਨਿਰਪੱਖ ਜਦਕਿ ਉਨ੍ਹਾਂ ਦੀ ਵਿਰੋਧੀ ਖਾਲਿਦਾ ਜ਼ੀਆ ਦੀ ਬੰਗਲਾਦੇਸ਼ ਨੈਸ਼ਨਲਿਸਟ ਪਾਰਟੀ ਨੂੰ ਕੱਟੜਪੰਥੀਆਂ ਦੀ ਹਿਮਾਇਤੀ ਮੰਨਿਆ ਜਾਂਦਾ ਹੈ। ਕੌਮੀ ਮਦਰਸਿਆਂ ਦੇ ਹਜ਼ਾਰਾਂ ਵਿਦਿਆਰਥੀਆਂ ਅਤੇ ਸਿੱਖਿਅਕਾਂ ਨੇ ਰੈਲੀ ਵਿਚ ਹਿੱਸਾ ਲਿਆ। ਰੈਲੀ ਵਿਚ ਕੌਮੀ ਆਗੂਆਂ ਨੇ ਪ੍ਰਧਾਨ ਮੰਤਰੀ ਨੂੰ ਲਗਾਤਾਰ ਤੀਜੀ ਵਾਰ ਸੱਤਾ ਵਿਚ ਦੇਖਣ ਦੀ ਇੱਛਾ ਜ਼ਾਹਰ ਕੀਤੀ।


Vandana

Content Editor

Related News