ਬੰਗਲਾਦੇਸ਼ : ਅਦਾਲਤ ਨੇ ਸਾਬਕਾ IGP ਮਾਮੂਨ ਨੂੰ  4 ਦਿਨ ਦੇ ਰਿਮਾਂਡ ’ਤੇ ਭੇਜਿਆ

Sunday, Sep 29, 2024 - 01:51 PM (IST)

ਢਾਕਾ - ਢਾਕਾ ਦੀ ਇਕ ਅਦਾਲਤ ਨੇ ਸਾਬਕਾ ਪੁਲਸ ਇੰਸਪੈਕਟਰ ਜਨਰਲ (ਆਈ.ਜੀ.ਪੀ.) ਚੌਧਰੀ ਅਬਦੁੱਲਾ ਅਲ ਮਾਮੂਨ ਨੂੰ ਕਾਰੋਬਾਰੀ ਅਬਦੁਲ ਵਦੂਦ ਦੀ ਹੱਤਿਆ ਨਾਲ ਸਬੰਧਤ ਇਕ ਮਾਮਲੇ ’ਚ ਚਾਰ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਵਦੂਦ 19 ਜੁਲਾਈ ਨੂੰ ਨਿਊ ਮਾਰਕੀਟ ਇਲਾਕੇ 'ਚ ਪੁਲਸ ਗੋਲੀਬਾਰੀ 'ਚ ਮਾਰਿਆ ਗਿਆ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਦਾਲਤ ਨੇ ਇਸੇ ਮਾਮਲੇ ’ਚ ਵਾਰਡ ਦੇ ਕੌਂਸਲਰ ਹਸੀਬੁਰ ਰਹਿਮਾਨ ਨੂੰ ਵੀ ਪੰਜ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਢਾਕਾ ਟ੍ਰਿਬਿਊਨ ਨੇ ਦੱਸਿਆ ਕਿ ਢਾਕਾ ਦੇ ਵਧੀਕ ਮੁੱਖ ਮੈਟਰੋਪੋਲੀਟਨ ਮੈਜਿਸਟਰੇਟ ਮੁਹੰਮਦ ਮਹਿਬੂਬੁਲ ਹੱਕ ਨੇ ਐਤਵਾਰ ਸਵੇਰੇ ਰਿਮਾਂਡ ਦੀ ਮਿਆਦ ਮਨਜ਼ੂਰ ਕਰ ਦਿੱਤੀ। ਇਸ ਤੋਂ ਪਹਿਲਾਂ ਮੁਲਜ਼ਮ ਨੂੰ ਨਿਊ ਮਾਰਕੀਟ ਥਾਣੇ ਦੇ ਤਫ਼ਤੀਸ਼ੀ ਅਫ਼ਸਰ ਅਤੇ ਸਬ-ਇੰਸਪੈਕਟਰ ਰੇਹਾਨ ਉੱਦੀਨ ਨੇ ਅਦਾਲਤ ’ਚ ਪੇਸ਼ ਕਰਕੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ।

ਪੜ੍ਹੋ ਇਹ ਅਹਿਮ ਖ਼ਬਰ-ਨੇਪਾਲ ’ਚ ਆਏ ਹੜ੍ਹ ਤੇ ਜ਼ਮੀਨ ਖਿਸਕਣ ਕਾਰਨ ਮੌਤਾਂ ਦੀ ਗਿਣਤੀ ’ਚ ਹੋਇਆ ਵਾਧਾ

ਬਚਾਅ ਪੱਖ ਦੇ ਵਕੀਲ ਨੇ ਰਿਮਾਂਡ ਰੱਦ ਕਰਨ ਲਈ ਪਟੀਸ਼ਨ ਦਾਇਰ ਕੀਤੀ, ਜਿਸ ਦਾ ਰਾਜ ਵੱਲੋਂ ਵਿਰੋਧ ਕੀਤਾ ਗਿਆ। ਰਿਪੋਰਟ ’ਚ ਕਿਹਾ ਗਿਆ ਹੈ ਕਿ ਅਦਾਲਤ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਸਾਬਕਾ ਆਈ.ਜੀ.ਪੀ. ਨੂੰ ਚਾਰ ਦਿਨ ਅਤੇ ਰਹਿਮਾਨ ਨੂੰ ਪੰਜ ਦਿਨ ਦਾ ਰਿਮਾਂਡ ਦਿੱਤਾ ਹੈ। 19 ਜੁਲਾਈ ਨੂੰ ਨਿਊ ਮਾਰਕੀਟ ਥਾਣੇ ਅਧੀਨ ਪੈਂਦੇ ਨੀਲਖੇਤ ਇਲਾਕੇ ’ਚ ਵਿਤਕਰੇ ਵਿਰੋਧੀ ਵਿਦਿਆਰਥੀ ਪ੍ਰਦਰਸ਼ਨ ਦੌਰਾਨ ਪੁਲਸ ਗੋਲੀਬਾਰੀ ’ਚ ਕਾਰੋਬਾਰੀ ਅਬਦੁਲ ਵਦੂਦ ਦੀ ਮੌਤ ਹੋ ਗਈ ਸੀ। ਉਨ੍ਹਾਂ ਦੇ ਰਿਸ਼ਤੇਦਾਰ ਅਬਦੁਰ ਰਹਿਮਾਨ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ, ਸੜਕ ਆਵਾਜਾਈ ਅਤੇ ਪੁਲ ਮੰਤਰੀ ਓਬੈਦੁਲ ਕਾਦਰ ਸਮੇਤ 130 ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕਰਵਾਇਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Sunaina

Content Editor

Related News