ਬੰਗਲਾਦੇਸ਼ 'ਚ ਕੋਰੋਨਾ ਦੇ ਮਾਮਲੇ 1.30 ਲੱਖ ਦੇ ਪਾਰ, 1661 ਮੌਤਾਂ
Friday, Jun 26, 2020 - 05:31 PM (IST)

ਢਾਕਾ (ਵਾਰਤਾ) : ਬੰਗਲਾਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ ਰਿਕਾਡਰ 3868 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਪੀੜਤਾਂ ਦੀ ਗਿਣਤੀ ਸ਼ੁੱਕਰਵਾਰ ਨੂੰ ਵੱਧ ਕੇ 130000 ਦੇ ਪਾਰ ਹੋ ਗਈ।
ਸਿਹਤ ਮੰਤਰਾਲਾ ਦੀ ਬੁਲਾਰਨ ਨਸੀਮਾ ਸੁਲਤਾਨਾ ਨੇ ਦੱਸਿਆ ਕਿ ਪੀੜਤਾਂ ਦੀ ਗਿਣਤੀ ਵੱਧ ਕੇ 130474 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ 9 ਜਨਾਨੀਆਂ ਸਮੇਤ 40 ਹੋਰ ਲੋਕਾਂ ਦੀ ਮੌਤ ਦੇ ਬਾਅਦ ਮ੍ਰਿਤਕਾਂ ਦੀ ਗਿਣਤੀ 1661 ਹੋ ਗਈ ਹੈ। ਉਨ੍ਹਾਂ ਦੱਸਿਆ ਕਿ 1638 ਹੋਰ ਲੋਕਾਂ ਦੇ ਰੋਗਮੁਕਤ ਹੋਣ ਦੇ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵੱਧ ਕੇ 53133 ਹੋ ਗਈ ਹੈ। ਬੁਲਾਰਨ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਸਭ ਤੋਂ ਜ਼ਿਆਦਾ 18498 ਨਮੂਨਿਆਂ ਦੀ ਜਾਂਚ ਕੀਤੀ ਗਈ।