''ਸਭ ਤੋਂ ਵੱਧ ਜੋਖਮ ਭਰੀਆਂ ਹੋਣਗੀਆਂ ਆਗਾਮੀ ਚੋਣਾਂ...'' ; ਬੰਗਲਾਦੇਸ਼ ਚੋਣ ਕਮਿਸ਼ਨ ਦਾ ਵੱਡਾ ਬਿਆਨ
Saturday, Aug 30, 2025 - 12:38 PM (IST)

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਦੇ ਚੋਣ ਕਮਿਸ਼ਨ ਨੇ ਅਗਲੇ ਸਾਲ ਫਰਵਰੀ ’ਚ ਹੋਣ ਵਾਲੀਆਂ ਆਮ ਚੋਣਾਂ ਨੂੰ ਸ਼ੁੱਕਰਵਾਰ ਨੂੰ ਦੇਸ਼ ਦੇ ਇਤਿਹਾਸ ਦਾ ‘ਸਭ ਤੋਂ ਵੱਧ ਜੋਖਮ ਭਰਿਆ’ ਕਰਾਰ ਦਿੱਤਾ। ਕਮਿਸ਼ਨ ਨੇ ਅਧਿਕਾਰੀਆਂ ਨੂੰ ਰਾਜਨੀਤਿਕ ਅਨਿਸ਼ਚਿਤਤਾ ਅਤੇ ਸਮਾਜਿਕ ਅਸ਼ਾਂਤੀ ਵਿਚਕਾਰ ਅਣਕਿਆਸੀਆਂ ਚੁਣੌਤੀਆਂ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਆਉਣ ਵਾਲੀਆਂ ਆਮ ਚੋਣਾਂ ਬਿਨਾਂ ਸ਼ੱਕ ਬੰਗਲਾਦੇਸ਼ ਦੇ ਚੋਣ ਇਤਿਹਾਸ ਵਿੱਚ ਸਭ ਤੋਂ ਵੱਧ ਜੋਖਮ ਭਰੀਆਂ ਹੋਣਗੀਆਂ।
ਚੋਣ ਕਮਿਸ਼ਨਰ ਐੱਮ. ਅਨਵਰੁਲ ਇਸਲਾਮ ਸਰਕਾਰ ਨੇ ਚੋਣ ਅਧਿਕਾਰੀਆਂ ਲਈ ਆਯੋਜਿਤ ਇਕ ਸਿਖਲਾਈ ਪ੍ਰੋਗਰਾਮ ’ਚ ਕਿਹਾ, ‘‘ਆਗਾਮੀ ਆਮ ਚੋਣਾਂ ਬਿਨਾਂ ਸ਼ੱਕ ਬੰਦਲਾਦੇਸ਼ ਦੇ ਚੋਣ ਇਤਿਹਾਸ ’ਚ ਸਭ ਤੋਂ ਵੱਧ ਜੋਖਮ ਭਰੀਆਂ ਹੋਣਗੀਆਂ। ਸਾਨੂੰ ਅਜਿਹੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਨ੍ਹਾਂ ਬਾਰੇ ਅਸੀਂ ਅਜੇ ਤੱਕ ਨਹੀਂ ਜਾਣਦੇ।’’
ਇਹ ਵੀ ਪੜ੍ਹੋ- ਭਾਰਤ 'ਚ 10 ਟ੍ਰਿਲੀਅਨ ਯੇਨ ਨਿਵੇਸ਼ ਕਰੇਗਾ ਜਾਪਾਨ, ਦੋਵਾਂ ਦੇਸ਼ਾਂ ਵਿਚਾਲੇ 150 ਸਮਝੌਤਿਆਂ ਦਾ ਹੋਇਆ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e