ਅਮਿਤ ਸ਼ਾਹ ਦੇ ਬਿਆਨ 'ਤੇ ਭੜਕੇ ਬੰਗਲਾਦੇਸ਼ੀ ਵਿਦੇਸ਼ ਮੰਤਰੀ, ਭਾਰਤ ਦੌਰਾ ਰੱਦ

12/12/2019 3:59:25 PM

ਢਾਕਾ- ਨਾਗਰਿਕਾ ਸੋਧ ਬਿੱਲ ਨੂੰ ਲੈ ਕੇ ਦੇਸ਼ ਹੀ ਨਹੀਂ ਵਿਦੇਸ਼ਾਂ ਵਿਚ ਵੀ ਬਹੁਤ ਹੰਗਾਮਾ ਹੋ ਰਿਹਾ ਹੈ। ਕੈਬ ਦਾ ਅਸਰ ਹੁਣ ਭਾਰਤ ਦੇ ਗੁਆਂਢੀ ਦੇਸ਼ਾਂ ਦੇ ਨਾਲ ਸਬੰਧਾਂ 'ਤੇ ਵੀ ਪੈ ਰਿਹਾ ਹੈ। ਅਸਲ ਵਿਚ ਬੰਗਲਾਦੇਸ਼ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਉਸ ਬਿਆਨ 'ਤੇ ਨਾਰਾਜ਼ਗੀ ਜਤਾਈ ਹੈ, ਜਿਸ ਵਿਚ ਉਹਨਾਂ ਨੇ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਨੂੰ ਸਤਾਏ ਜਾਣ ਦਾ ਦੋਸ਼ ਲਾਇਆ ਸੀ।

ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁਲ ਮੋਮੇਨ ਨੇ ਅਮਿਤ ਸ਼ਾਹ ਦੇ ਇਸ ਬਿਆਨ 'ਤੇ ਸਖਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਹੁਣ ਖਬਰ ਆਈ ਹੈ ਕਿ ਬੰਗਲਾਦੇਸ਼ੀ ਵਿਦੇਸ਼ ਮੰਤਰੀ ਨੇ ਆਪਣਾ ਹਾਲ ਦਾ ਦੌਰਾ ਰੱਦ ਕਰਨ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਦੇ ਵਿਦੇਸ਼ ਮੰਤਰੀ ਏ.ਕੇ. ਅਬਦੁਲ ਮੋਮੇਨ ਦਾ 12-14 ਦਸੰਬਰ ਨੂੰ ਭਾਰਤ ਦੌਰਾ ਪ੍ਰਸਤਾਵਿਤ ਸੀ।


Baljit Singh

Content Editor

Related News