ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਦੁਰਗਾ ਪੂਜਾ ਦੇ ਮੱਦੇਨਜ਼ਰ ਬਦਮਾਸ਼ਾਂ ਨੂੰ ਦਿੱਤੀ ਚਿਤਾਵਨੀ

Sunday, Sep 08, 2024 - 05:50 PM (IST)

ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਦੁਰਗਾ ਪੂਜਾ ਦੇ ਮੱਦੇਨਜ਼ਰ ਬਦਮਾਸ਼ਾਂ ਨੂੰ ਦਿੱਤੀ ਚਿਤਾਵਨੀ

ਢਾਕਾ (ਭਾਸ਼ਾ)- ਦੁਰਗਾ ਪੂਜਾ ਦੌਰਾਨ ਅਸ਼ਾਂਤੀ ਫੈਲਣ ਦੇ ਡਰ ਵਿਚਕਾਰ, ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਐਤਵਾਰ ਨੂੰ ਸ਼ੱਕੀ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ ਦਿੱਤੀ। ਨਾਲ ਹੀ ਇਸ ਹਿੰਦੂ ਤਿਉਹਾਰ ਦੌਰਾਨ ਪੂਜਾ ਸਥਾਨਾਂ ਨੂੰ ਨਿਸ਼ਾਨਾ ਬਣਾਉਣ ਜਾਂ ਫਿਰਕੂ ਸਦਭਾਵਨਾ ਨੂੰ ਵਿਗਾੜਨ ਵਾਲੇ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਸੰਕਲਪ ਲਿਆ। ਦੁਰਗਾ ਪੂਜਾ ਦਾ ਤਿਉਹਾਰ 9 ਅਕਤੂਬਰ ਤੋਂ 13 ਅਕਤੂਬਰ ਤੱਕ ਮਨਾਇਆ ਜਾਵੇਗਾ। ਧਾਰਮਿਕ ਮਾਮਲਿਆਂ ਦੇ ਸਲਾਹਕਾਰ ਡਾ: ਏ ਐੱਫ ਐੱਮ ਖਾਲਿਦ ਹੁਸੈਨ ਨੇ ਰਾਜਸ਼ਾਹੀ ਜ਼ਿਲੇ ਦੇ ਗੋਦਾਗਰੀ ਵਿਚ ਪ੍ਰੇਮਾਲੀ ਗੌਰਾਂਗ ਬਾਰੀ ਕਾਲੀਮੰਦਿਰ ਦੇ ਦੌਰੇ ਦੌਰਾਨ ਕਿਹਾ, “ਜੇ ਕੋਈ ਪੂਜਾ ਸਥਾਨਾਂ ਵਿਚ ਵਿਘਨ ਪਾਉਂਦਾ ਹੈ ਜਾਂ ਲੋਕਾਂ ਨੂੰ ਪ੍ਰੇਸ਼ਾਨ ਕਰਦਾ ਹੈ, ਤਾਂ ਅਸੀਂ ਉਨ੍ਹਾਂ ਨੂੰ ਬਖਸ਼ਾਂਗੇ ਨਹੀਂ। ਅਸੀਂ ਉਨ੍ਹਾਂ ਨੂੰ ਕਾਨੂੰਨ ਦੇ ਤਹਿਤ ਸਜ਼ਾ ਦੇਵਾਂਗੇ ਅਤੇ ਸ਼ਾਂਤੀ ਯਕੀਨੀ ਬਣਾਵਾਂਗੇ।'' 

ਪੜ੍ਹੋ ਇਹ ਅਹਿਮ ਖ਼ਬਰ-ਭਾਰਤੀਆਂ ਦੇ ਵਿਰੋਧ ਤੋਂ ਬਾਅਦ ਝੁਕੀ ਕੈਨੇਡਾ ਸਰਕਾਰ, ਵਿਦਿਆਰਥੀਆਂ ਦੀ ਡਿਪੋਰਟੇਸ਼ਨ 'ਤੇ ਲਾਈ ਰੋਕ

ਉਨ੍ਹਾਂ ਨੇ ਹਿੰਦੂ ਭਾਈਚਾਰੇ ਦੇ ਮੈਂਬਰਾਂ ਨੂੰ ਆਪਣੇ ਤਿਉਹਾਰਾਂ ਨੂੰ ਉਤਸ਼ਾਹ ਨਾਲ ਮਨਾਉਣ ਦੀ ਅਪੀਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਕੋਈ ਵੀ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾਏਗਾ। ਹੁਸੈਨ ਨੇ ਕਿਹਾ, "ਜੇਕਰ ਤੁਹਾਨੂੰ ਤੁਹਾਡੇ ਮੰਦਰਾਂ 'ਤੇ ਹਮਲੇ ਦਾ ਡਰ ਹੈ, ਤਾਂ ਯਕੀਨ ਰੱਖੋ ਕਿਉਂਕਿ ਕੋਈ ਵੀ ਅਪਰਾਧੀ ਕਾਮਯਾਬ ਨਹੀਂ ਹੋਵੇਗਾ। ਅਸੀਂ ਮੰਦਰਾਂ ਦੀ ਸੁਰੱਖਿਆ ਲਈ ਮਦਰੱਸੇ ਦੇ ਵਿਦਿਆਰਥੀਆਂ ਸਮੇਤ ਸਥਾਨਕ ਲੋਕਾਂ ਦੀ ਮਦਦ ਲਈ ਹੈ। ਤੁਹਾਨੂੰ ਤੁਹਾਡੇ ਧਾਰਮਿਕ ਤਿਉਹਾਰ ਮਨਾਉਣ ਤੋਂ ਕੋਈ ਨਹੀਂ ਰੋਕੇਗਾ।'' 

ਪੜ੍ਹੋ ਇਹ ਅਹਿਮ ਖ਼ਬਰ-ਟਰੱਕ 'ਚ ਲੱਗੀ ਅੱਗ,  ਜ਼ਿੰਦਾ ਸੜੀਆਂ 200 ਭੇਡਾਂ

ਉਨ੍ਹਾਂ ਕਿਹਾ ਕਿ ਅੰਤਰਿਮ ਸਰਕਾਰ ਬੰਗਲਾਦੇਸ਼ ਨੂੰ ਭੇਦਭਾਵ ਅਤੇ ਫਿਰਕਾਪ੍ਰਸਤੀ ਤੋਂ ਮੁਕਤ ਦੇਸ਼ ਬਣਾਉਣਾ ਚਾਹੁੰਦੀ ਹੈ। ਬੰਗਲਾਦੇਸ਼ ਵਿੱਚ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੋਈ ਹਿੰਸਾ ਦੌਰਾਨ ਘੱਟ ਗਿਣਤੀ ਹਿੰਦੂ ਭਾਈਚਾਰੇ ਨੂੰ ਹਮਲਿਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੇ ਵਪਾਰਕ ਅਦਾਰਿਆਂ ਅਤੇ ਜਾਇਦਾਦਾਂ ਦੀ ਭੰਨਤੋੜ ਕੀਤੀ ਗਈ ਅਤੇ ਮੰਦਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਸ਼ਨੀਵਾਰ ਨੂੰ ਹੁਸੈਨ ਨੇ ਰਾਜਸ਼ਾਹੀ ਸਰਕਟ ਹਾਊਸ ਵਿਖੇ ਸਰਕਾਰੀ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਚਿਤਾਵਨੀ ਦਿੱਤੀ ਕਿ ਦੁਰਗਾ ਪੂਜਾ ਦੇ ਮੱਦੇਨਜ਼ਰ ਸਮਾਜ ਵਿਰੋਧੀ ਤੱਤ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਅਤੇ ਪ੍ਰਸ਼ਾਸਨ ਨੂੰ ਪੂਜਾ-ਮੰਡਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕਣ ਦੇ ਵੀ ਨਿਰਦੇਸ਼ ਦਿੱਤੇ। ਪਿਛਲੇ ਮਹੀਨੇ ਹਜ਼ਾਰਾਂ ਹਿੰਦੂਆਂ ਨੇ ਸੁਰੱਖਿਆ ਦੀ ਮੰਗ ਕਰਦੇ ਹੋਏ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਅਤੇ ਚਟਗਾਂਵ ਵਿੱਚ ਰੋਸ ਰੈਲੀਆਂ ਕੱਢੀਆਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=88

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

Vandana

Content Editor

Related News