ਸ਼ੇਖ ਹਸੀਨਾ ਨੇ ਇਤਿਹਾਸਕ ਚੌਥੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਅਹੁਦੇ ਦੀ ਚੁੱਕੀ ਸਹੁੰ

01/10/2024 1:37:05 PM

ਢਾਕਾ (ਵਾਰਤਾ)- ਬੰਗਲਾਦੇਸ਼ ਵਿਚ 7 ਜਨਵਰੀ ਨੂੰ ਹੋਈਆਂ ਆਮ ਚੋਣਾਂ ਵਿਚ ਸੱਤਾਧਾਰੀ ਅਵਾਮੀ ਲੀਗ (ਏ.ਐੱਲ.) ਦੀ ਜਿੱਤ ਤੋਂ ਬਾਅਦ ਮੌਜੂਦਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਬੁੱਧਵਾਰ ਨੂੰ ਆਪਣੇ ਇਤਿਹਾਸਕ ਚੌਥੇ ਕਾਰਜਕਾਲ ਲਈ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕੀ। ਸਪੀਕਰ ਸ਼ਿਰੀਨ ਸ਼ਰਮੀਨ ਚੌਧਰੀ ਨੇ ਹਸੀਨਾ ਅਤੇ ਹੋਰ ਨਵੇਂ ਚੁਣੇ ਗਏ ਸੰਸਦ ਮੈਂਬਰਾਂ ਨੂੰ ਸਹੁੰ ਚੁਕਾਈ। ਇਸ ਤੋਂ ਇਲਾਵਾ ਸਮਾਰੋਹ ਵਿਚ ਚੁਣੇ ਗਏ ਆਜ਼ਾਦ ਸੰਸਦ ਮੈਂਬਰਾਂ ਅਤੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਵੀ ਸਹੁੰ ਚੁੱਕਾਈ ਗਈ।

ਇਹ ਵੀ ਪੜ੍ਹੋ: ਲਾਈਵ ਪ੍ਰਸਾਰਣ ਦੌਰਾਨ ਟੀਵੀ ਸਟੂਡੀਓ 'ਚ ਦਾਖ਼ਲ ਹੋਏ ਬੰਦੂਕਧਾਰੀ, ਐਂਕਰ ਦੇ ਸਿਰ 'ਤੇ ਤਾਣੀ ਬੰਦੂਕ (ਵੀਡੀਓ)

ਚੋਣ ਕਮਿਸ਼ਨ ਵੱਲੋਂ ਪ੍ਰਕਾਸ਼ਿਤ ਗਜਟ ਨੋਟੀਫਿਕੇਸ਼ਨ ਮੁਤਾਬਕ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਪਾਰਟੀ ਨੇ 298 ਵਿਚੋਂ 222 ਸੀਟਾਂ ਜਿੱਤੀਆਂ ਹਨ। ਪਾਰਟੀ ਸੂਤਰਾਂ ਮੁਤਾਬਕ ਹਸੀਨਾ ਦੀ ਨਵੀਂ ਕੈਬਨਿਟ ਦਾ ਗਠਨ ਵੀਰਵਾਰ ਨੂੰ ਕੀਤਾ ਜਾਵੇਗਾ। ਸ਼ੇਖ ਹਸੀਨਾ ਅਧਿਕਾਰਤ ਤੌਰ 'ਤੇ ਬੰਗਲਾਦੇਸ਼ ਦੇ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੀ ਨੇਤਾ ਹੈ।

ਇਹ ਵੀ ਪੜ੍ਹੋ: ਇਤਿਹਾਸਕ ਪਲ: ਨੀਨਾ ਸਿੰਘ ਨੇ ਨਿਊਜਰਸੀ ਟਾਊਨਸ਼ਿਪ ਦੀ ਪਹਿਲੀ ਸਿੱਖ ਮਹਿਲਾ ਮੇਅਰ ਵਜੋਂ ਚੁੱਕੀ ਸਹੁੰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 

cherry

This news is Content Editor cherry