ਬੰਗਲਾਦੇਸ਼ ਪੁਲਸ ਦੀ ਵੱਡੀ ਕਾਰਾਵਾਈ ! ਸਾਬਕਾ ਜਨਰਲ ਮਸੂਦ ਚੌਧਰੀ ਨੂੰ ਕੀਤਾ ਗ੍ਰਿਫ਼ਤਾਰ
Tuesday, Mar 24, 2026 - 05:29 PM (IST)
ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਪੁਲਸ ਨੇ ਮੰਗਲਵਾਰ ਨੂੰ ਸਾਬਕਾ ਅਤੇ ਬੇਹੱਦ ਪ੍ਰਭਾਵਸ਼ਾਲੀ ਫ਼ੌਜੀ ਜਨਰਲ, ਲੈਫਟੀਨੈਂਟ ਜਨਰਲ (ਸੇਵਾਮੁਕਤ) ਮਸੂਦ ਉਦਦੀਨ ਚੌਧਰੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਚੌਧਰੀ 'ਤੇ 2007 ਵਿੱਚ ਦੇਸ਼ ਦੀ ਸੱਤਾ ਪਲਟਣ ਅਤੇ ਫ਼ੌਜੀ ਸਹਾਇਤਾ ਪ੍ਰਾਪਤ ਅੰਤਰਿਮ ਸਰਕਾਰ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣ ਦੇ ਗੰਭੀਰ ਦੋਸ਼ ਹਨ। ਚੌਧਰੀ ਨੂੰ ਸੋਮਵਾਰ ਦੇਰ ਰਾਤ ਢਾਕਾ ਦੇ ਆਲੀਸ਼ਾਨ ਬਾਰੀਧਾਰਾ ਇਲਾਕੇ ਵਿੱਚ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ।
ਜਾਂਚ ਸ਼ਾਖਾ ਦੇ ਮੁਖੀ ਸ਼ਫ਼ੀਕੁਲ ਇਸਲਾਮ ਅਨੁਸਾਰ, ਚੌਧਰੀ ਵਿਰੁੱਧ ਦਰਜ ਪੰਜ ਵੱਖ-ਵੱਖ ਮਾਮਲਿਆਂ ਦੇ ਸਬੰਧ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਹਾਲਾਂਕਿ, ਅਜੇ ਤੱਕ ਇਨ੍ਹਾਂ ਦੋਸ਼ਾਂ ਦੀ ਪੂਰੀ ਜਾਣਕਾਰੀ ਜਨਤਕ ਨਹੀਂ ਕੀਤੀ ਗਈ। ਸਾਲ 2007 ਵਿੱਚ, ਜਦੋਂ ਬੰਗਲਾਦੇਸ਼ ਵਿੱਚ ਰਾਜਨੀਤਿਕ ਅਸਥਿਰਤਾ ਸੀ, ਚੌਧਰੀ ਨੇ ਉਸ ਵੇਲੇ ਦੀ ਕਾਰਜਕਾਰੀ ਸਰਕਾਰ ਨੂੰ ਹਟਾ ਕੇ ਫ਼ੌਜ ਦੀ ਹਮਾਇਤ ਵਾਲੀ ਸਰਕਾਰ ਬਣਾਉਣ ਵਿੱਚ ਮੁੱਖ ਭੂਮਿਕਾ ਨਿਭਾਈ ਸੀ।
ਇਹ ਵੀ ਪੜ੍ਹੋ- ''Thank You, India..!'', ਜੰਗ ਵਿਚਾਲੇ ਭਾਰਤੀਆਂ ਵੱਲੋਂ ਆਈ ਮਦਦ 'ਤੇ ਇਰਾਨ ਨੇ ਕੀਤਾ ਧੰਨਵਾਦ
ਉਸ ਦੌਰਾਨ ਮੌਜੂਦਾ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਲਜ਼ਾਮ ਹਨ ਕਿ ਹਿਰਾਸਤ ਦੌਰਾਨ ਰਹਿਮਾਨ ਨੂੰ ਭਾਰੀ ਤਸ਼ੱਦਦ ਦਿੱਤਾ ਗਿਆ ਅਤੇ ਉਨ੍ਹਾਂ 'ਤੇ ਕਈ ਭ੍ਰਿਸ਼ਟਾਚਾਰ ਦੇ ਕੇਸ ਦਰਜ ਕੀਤੇ ਗਏ ਸਨ। ਫ਼ੌਜ ਤੋਂ ਸੇਵਾਮੁਕਤੀ ਤੋਂ ਬਾਅਦ ਚੌਧਰੀ ਆਸਟ੍ਰੇਲੀਆ ਵਿੱਚ ਬੰਗਲਾਦੇਸ਼ ਦੇ ਰਾਜਦੂਤ ਰਹੇ ਅਤੇ ਬਾਅਦ ਵਿੱਚ 'ਜਾਤੀਆ ਪਾਰਟੀ' (ਸ਼ੇਖ ਹਸੀਨਾ ਦੀ ਸਹਿਯੋਗੀ) ਵੱਲੋਂ ਸੰਸਦ ਮੈਂਬਰ ਵੀ ਚੁਣੇ ਗਏ ਸਨ।
ਬੰਗਲਾਦੇਸ਼ ਵਿੱਚ ਹਾਲ ਹੀ ਵਿੱਚ ਹੋਈਆਂ ਚੋਣਾਂ (12 ਫਰਵਰੀ) ਤੋਂ ਬਾਅਦ ਤਾਰਿਕ ਰਹਿਮਾਨ ਦੀ ਅਗਵਾਈ ਵਾਲੀ BNP ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਹੈ। ਚੌਧਰੀ ਦੀ ਗ੍ਰਿਫ਼ਤਾਰੀ ਨੂੰ ਪੁਰਾਣੇ ਹਿਸਾਬ-ਕਿਤਾਬ ਬਰਾਬਰ ਕਰਨ ਅਤੇ 2007 ਦੇ ਸੱਤਾ ਪਲਟਣ ਦੇ ਜ਼ਿੰਮੇਵਾਰਾਂ 'ਤੇ ਸ਼ਿਕੰਜਾ ਕੱਸਣ ਦੀ ਕਾਰਵਾਈ ਵਜੋਂ ਦੇਖਿਆ ਜਾ ਰਿਹਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
