ਬੰਗਲਾਦੇਸ਼ ਦੇ ਰਾਸ਼ਟਰਪਤੀ ਸ਼ਹਾਬੂਦੀਨ ਨੇ ਭੰਗ ਕੀਤੀ ਸੰਸਦ

Tuesday, Aug 06, 2024 - 04:50 PM (IST)

ਢਾਕਾ (ਪੀ. ਟੀ. ਆਈ.)- ਬੰਗਲਾਦੇਸ਼ ਦੇ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਵਿਰੁੱਧ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਦੇ ਬਾਅਦ, ਪ੍ਰਧਾਨ ਮੰਤਰੀ ਅਹੁਦੇ ਤੋਂ ਉਸ ਦੇ ਅਸਤੀਫ਼ਾ ਦੇਣ ਅਤੇ ਦੇਸ਼ ਛੱਡਣ ਤੋਂ ਇਕ ਦਿਨ ਬਾਅਦ ਮੰਗਲਵਾਰ ਨੂੰ ਸੰਸਦ ਨੂੰ ਭੰਗ ਕੀਤਾ। ‘ਡੇਲੀ ਸਟਾਰ’ ਅਖ਼਼ਬਾਰ ਨੇ ਰਾਸ਼ਟਰਪਤੀ ਦਫ਼ਤਰ ਵੱਲੋਂ ਜਾਰੀ ਬਿਆਨ ਦੇ ਹਵਾਲੇ ਨਾਲ ਕਿਹਾ, ‘ਸੰਸਦ ਭੰਗ ਕਰਨ ਦਾ ਫ਼ੈਸਲਾ ਰਾਸ਼ਟਰਪਤੀ ਵੱਲੋਂ ਤਿੰਨਾਂ ਹਥਿਆਰਬੰਦ ਸੈਨਾਵਾਂ ਦੇ ਮੁਖੀਆਂ, ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਨਾਗਰਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਅੰਦੋਲਨਕਾਰੀ ਵਿਦਿਆਰਥੀਆਂ ਦੇ ਆਗੂਆਂ ਨਾਲ ਲਿਆ ਗਿਆ।" 

ਪੜ੍ਹੋ ਇਹ ਅਹਿਮ ਖ਼ਬਰ-ਸ਼ੇਖ ਹਸੀਨਾ ਨੇ ਗੁਆਈ ਸੱਤਾ, ਜਾਣੋ ਬੰਗਲਾਦੇਸ਼ 'ਚ ਤਖ਼ਤਾਪਲਟ ਦੇ ਵੱਡੇ ਕਾਰਨ

ਖ਼ਬਰਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਬੀ.ਐਨ.ਪੀ ਪ੍ਰਧਾਨ ਅਤੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 1 ਜੁਲਾਈ ਤੋਂ ਅਗਸਤ ਦਰਮਿਆਨ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨੂੰ ਰਿਹਾਅ ਕਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਕਈ ਪਹਿਲਾਂ ਹੀ ਰਿਹਾਅ ਹੋ ਚੁੱਕੇ ਹਨ। ਸੰਸਦ ਨੂੰ ਭੰਗ ਕਰਨ ਦੇ ਰਾਸ਼ਟਰਪਤੀ ਦੇ ਕਦਮ ਨੇ ਦੇਸ਼ ਵਿੱਚ ਨਵੀਆਂ ਚੋਣਾਂ ਦਾ ਰਾਹ ਪੱਧਰਾ ਕਰ ਦਿੱਤਾ ਹੈ।

ਪੜ੍ਹੋ ਇਹ ਅਹਿਮ ਖ਼ਬਰ-UK 'ਚ ਭਾਰਤੀ ਹਾਈ ਕਮਿਸ਼ਨ ਨੇ ਹਿੰਸਕ ਝੜਪਾਂ ਦਰਮਿਆਨ ਜਾਰੀ ਕੀਤੀ ਐਡਵਾਈਜ਼ਰੀ 

ਇੱਥੇ ਦੱਸ ਦਈਏ ਕਿ ਨੋਬਲ ਪੁਰਸਕਾਰ ਜੇਤੂ ਡਾਕਟਰ ਮੁਹੰਮਦ ਯੂਨਸ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਦੇ ਮੁੱਖ ਸਲਾਹਕਾਰ ਹੋਣਗੇ। 'ਵਿਤਕਰੇ ਵਿਰੋਧੀ ਵਿਦਿਆਰਥੀ ਅੰਦੋਲਨ' ਦੇ ਕੋਆਰਡੀਨੇਟਰਾਂ ਨੇ ਮੰਗਲਵਾਰ ਨੂੰ ਇਹ ਐਲਾਨ ਕੀਤਾ। 'ਡੇਲੀ ਸਟਾਰ' ਅਖਬਾਰ ਦੀ ਰਿਪੋਰਟ ਮੁਤਾਬਕ ਅੰਦੋਲਨ ਦੇ ਮੁੱਖ ਸੰਯੋਜਕਾਂ 'ਚੋਂ ਇਕ ਨਾਹੀਦ ਇਸਲਾਮ ਨੇ ਮੰਗਲਵਾਰ ਸਵੇਰੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਇਕ ਵੀਡੀਓ 'ਚ ਕਿਹਾ ਕਿ ਪ੍ਰੋਫੈਸਰ ਯੂਨਸ ਵਿਦਿਆਰਥੀ ਭਾਈਚਾਰੇ ਦੇ ਸੱਦੇ 'ਤੇ ਦੇਸ਼ ਨੂੰ ਬਚਾਉਣ ਲਈ ਇਹ ਅਹਿਮ ਜ਼ਿੰਮੇਦਾਰੀ ਲਈ ਹੈ। ਨਾਹਿਦ ਨੇ ਕਿਹਾ, “ਅਸੀਂ ਅੰਤਰਿਮ ਸਰਕਾਰ ਦੇ ਢਾਂਚੇ ਦਾ ਐਲਾਨ ਕਰਨ ਲਈ 24 ਘੰਟੇ ਦਾ ਸਮਾਂ ਲਿਆ। ਹਾਲਾਂਕਿ, ਐਮਰਜੈਂਸੀ ਸਥਿਤੀ ਦੇ ਮੱਦੇਨਜ਼ਰ, ਅਸੀਂ ਹੁਣ ਇਸ ਦਾ ਐਲਾਨ ਕਰ ਰਹੇ ਹਾਂ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News