ਤਨਖਾਹਾਂ ''ਚ ਵਾਧੇ ਨੂੰ ਲੈ ਕੇ ਬੰਗਲਾਦੇਸ਼ੀ ਮਜ਼ਦੂਰਾਂ ਦੇ ਪ੍ਰਦਰਸ਼ਨ ਹਾਲੇ ਵੀ ਜਾਰੀ ! ਕਈ ਥਾਂਈਂ ਪੁਲਸ ਨਾਲ ਹੋਈਆਂ ਝੜਪਾਂ

Wednesday, Nov 18, 2026 - 01:30 PM (IST)

ਤਨਖਾਹਾਂ ''ਚ ਵਾਧੇ ਨੂੰ ਲੈ ਕੇ ਬੰਗਲਾਦੇਸ਼ੀ ਮਜ਼ਦੂਰਾਂ ਦੇ ਪ੍ਰਦਰਸ਼ਨ ਹਾਲੇ ਵੀ ਜਾਰੀ ! ਕਈ ਥਾਂਈਂ ਪੁਲਸ ਨਾਲ ਹੋਈਆਂ ਝੜਪਾਂ

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ 'ਚ ਪਿਛਲੇ ਕਈ ਦਿਨਾਂ ਤੋਂ ਤਨਖਾਹ 'ਚ ਵਾਧੇ ਦੀ ਮੰਗ ਨੂੰ ਲੈ ਕੇ ਸ਼ੁਰੂ ਹੋਏ ਕੱਪੜਾ ਫੈਕਟਰੀਆਂ ਦੇ ਕਰਮਚਾਰੀਆਂ ਦੇ ਪ੍ਰਦਰਸ਼ਨ ਅੱਜ ਵੀ ਜਾਰੀ ਹਨ। ਉੱਥੇ ਸੈਂਕੜੇ ਫੈਕਟਰੀਆਂ ਕਈ ਦਿਨਾਂ ਤੋਂ ਬੰਦ ਪਈਆਂ ਹਨ। ਇਸੇ ਤਰ੍ਹਾਂ ਮੰਗਲਵਾਰ ਨੂੰ ਬੰਗਲਾਦੇਸ਼ ’ਚ ਕੱਪੜਾ ਮਿੱਲਾਂ ’ਚ ਕੰਮ ਕਰਦੇ ਮੁਲਾਜ਼ਮਾਂ ਨੇ ਵੱਧ ਤਨਖਾਹਾਂ ਦੀ ਮੰਗ ਨੂੰ ਲੈ ਕੇ ਢਾਕਾ ਦੇ ਕਈ ਹਿੱਸਿਆਂ ਦੇ ਨਾਲ ਹੀ ਸਾਵਰ ਅਤੇ ਆਸ਼ੂਲੀਆ ਦੇ ਇੰਡਸਟਰੀਅਲ ਏਰੀਏ ’ਚ ਪ੍ਰਦਰਸ਼ਨ ਕੀਤਾ। ਪੁਲਸ ਪ੍ਰਸ਼ਾਸਨ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਦੋਵਾਂ ਧਿਰਾਂ ਦੀਆਂ ਆਪਸ 'ਚ ਝੜਪਾਂ ਵੀ ਹੋਈਆਂ।

PunjabKesari

ਬੰਗਲਾਦੇਸ਼ੀ ਮੀਡੀਆ ਰਿਪੋਰਟਾਂ ਅਨੁਸਾਰ ਪੁਲਸ ਨੇ ਪ੍ਰਦਰਸ਼ਨਕਾਰੀ ਮੁਲਾਜ਼ਮਾਂ ਨੂੰ ਖਿੰਡਾਉਣ ਲਈ ਕਈ ਥਾਵਾਂ 'ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਸਾਵਰ ’ਚ ਢਾਕਾ-ਅਰੀਚਾ ਹਾਈਵੇਅ ਨੂੰ ਜਾਮ ਕਰ ਦਿੱਤਾ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਤੇ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ। ਇਹ ਪ੍ਰਦਰਸ਼ਨ ਬੰਗਲਾਦੇਸ਼ ਦੇ ਮੁੱਖ ਟੈਕਸਟਾਈਲ ਉਤਪਾਦਕ ਖੇਤਰਾਂ ’ਚ ਪਿਛਲੇ ਕਈ ਹਫ਼ਤਿਆਂ ਤੋਂ ਰੁਕ-ਰੁਕ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਾ ਹਿੱਸਾ ਹਨ।

PunjabKesari

ਜ਼ਿਕਰਯੋਗ ਹੈ ਕਿ ਮਜ਼ਦੂਰ ਮੌਜੂਦਾ ਘੱਟੋ-ਘੱਟ ਮਹੀਨਾਵਰ ਤਨਖ਼ਾਹ 12,500 ਰੁਪਏ ਤੋਂ ਵਧਾ ਕੇ 30,000 ਰੁਪਏ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਭੋਜਨ, ਰਿਹਾਇਸ਼, ਆਵਾਜਾਈ ਤੇ ਸਿਹਤ ਸੰਭਾਲ ਦੀ ਲਾਗਤ ਵਧ ਗਈ ਹੈ, ਜਿਸ ਕਾਰਨ ਇੰਨੀ ਘੱਟ ਤਨਖ਼ਾਹ 'ਚ ਗੁਜ਼ਾਰਾ ਕਰਨਾ ਨਾਮੁਕਿਨ ਹੋ ਰਿਹਾ ਹੈ। ਚੀਨ ਤੋਂ ਬਾਅਦ ਬੰਗਦੇਸ਼ ਦੁਨੀਆ ਦਾ ਦੂਜਾ ਸਭ ਤੋਂ ਵੱਡਾ ਕੱਪੜਾ ਬਰਾਮਦ ਕਰਨ ਵਾਲਾ ਦੇਸ਼ ਹੈ। ਇੱਥੇ ਇਸ ਸੈਕਟਰ ’ਚ 40 ਲੱਖ ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ ਦੇਸ਼ ਦੀ ਕੁੱਲ ਬਰਾਮਦ ਦੀ ਕਮਾਈ ਦਾ 80 ਫੀਸਦੀ ਤੋਂ ਵੱਧ ਹਿੱਸਾ ਇਸ ਖੇਤਰ ਤੋਂ ਆਉਂਦਾ ਹੈ।

PunjabKesari


author

Harpreet SIngh

Content Editor

Related News