ਬੰਗਲਾਦੇਸ਼ ਸੁਪਰੀਮ ਕੋਰਟ ਨੇ ਖਾਲਿਦਾ ਜ਼ਿਆ ਦੀ ਜ਼ਮਾਨਤ ਪਟੀਸ਼ਨ ਕੀਤੀ ਖਾਰਿਜ

12/12/2019 7:11:06 PM

ਢਾਕਾ- ਬੰਗਲਾਦੇਸ਼ ਦੀ ਸੁਪਰੀਮ ਕੋਰਟ ਨੇ ਭ੍ਰਿਸ਼ਟਾਚਾਰ ਮਾਮਲੇ ਵਿਚ ਵੀਰਵਾਰ ਨੂੰ ਬੀ.ਐਨ.ਪੀ. ਦੀ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ਿਆ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਹੈ। ਇਸ ਫੈਸਲੇ ਤੋਂ ਬਾਅਦ ਬੀਮਾਰ ਨੇਤਾ ਦੀ ਜੇਲ ਵਿਚੋਂ ਰਿਹਾਈ ਵਿਚ ਹੋਰ ਦੇਰੀ ਹੋ ਸਕਦੀ ਹੈ।

ਬੀ.ਡੀ.ਨਿਊਜ਼24 ਦੇ ਮੁਤਾਬਕ ਪ੍ਰਧਾਨ ਜੱਜ ਸੈਈਦ ਮਹਿਮੂਦ ਦੀ ਅਗਵਾਈ ਵਾਲੀ 6 ਮੈਂਬਰੀ ਬੈਂਚ ਨੇ ਹਾਈ ਕੋਰਟ ਦੇ ਫੈਸਲੇ ਦੇ ਖਿਲਾਫ ਦਾਇਰ 74 ਸਾਲਾ ਜ਼ਿਆ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ। ਹਾਈ ਕੋਰਟ ਨੇ ਜ਼ਿਆ ਚੈਰੀਟੇਬਲ ਟਰੱਸਟ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਦੀ ਜ਼ਮਾਨਤ ਅਰਜ਼ੀ ਖਾਰਿਜ ਕਰ ਦਿੱਤੀ ਸੀ। ਚੈਨਲ ਨੇ ਕਿਹਾ ਕਿ ਅਦਾਲਤ ਨੇ ਅਧਿਕਾਰੀਆਂ ਨੂੰ ਇਹ ਵੀ ਹੁਕਮ ਦਿੱਤੇ ਹਨ ਕਿ ਉਹ ਖਾਲਿਦਾ ਜ਼ਿਆ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕਦਮ ਚੁੱਕੇ। ਦੇਸ਼ ਦੀ ਤਿੰਨ ਵਾਰ ਪ੍ਰਧਾਨ ਮੰਤਰੀ ਰਹੀ ਜ਼ਿਆ ਪਿਛਲੇ ਸਾਲ ਫਰਵਰੀ ਤੋਂ 200 ਸਾਲ ਪੁਰਾਣੀ ਇਕ ਜੇਲ ਵਿਚ ਬੰਦ ਹੈ। 


Baljit Singh

Content Editor

Related News