ਵਾਇਰਸ ਦੇ ''ਓਮੀਕ੍ਰੋਨ'' ਰੂਪ ਨੂੰ ਫੈਲਣ ਤੋਂ ਰੋਕਣ ਲਈ ਬੰਗਲਾਦੇਸ਼ ਨੇ ਦੱ. ਅਫਰੀਕਾ ਤੋਂ ਯਾਤਰਾ ਕੀਤੀ ਮੁਅੱਤਲ
Saturday, Nov 27, 2021 - 11:25 PM (IST)
ਢਾਕਾ-ਬੰਗਲਾਦੇਸ਼ ਨੇ ਸ਼ਨੀਵਾਰ ਨੂੰ ਦੱਖਣੀ ਅਫਰੀਕਾ ਤੋਂ ਯਾਤਰਾ ਮੁਅੱਤਲ ਕਰ ਦਿੱਤੀ ਹੈ। ਕੋਰੋਨਾ ਵਾਇਰਸ ਦਾ 'ਓਮੀਕ੍ਰੋਨ' ਰੂਪ ਦੱਖਣੀ ਅਫਰੀਕਾ 'ਚ ਪਹਿਲੀ ਵਾਰ ਸਾਹਮਣੇ ਆਉਣ ਤੋਂ ਬਾਅਦ ਕਈ ਦੇਸ਼ਾਂ ਨੇ ਉਥੋਂ ਆਉਣ ਵਾਲੇ ਯਾਤਰੀਆਂ ਨੂੰ ਐਂਟਰੀ ਦੇਣੀ ਬੰਦ ਕਰ ਦਿੱਤੀ ਹੈ। ਇਕ ਖਬਰ ਮੁਤਾਬਕ, ਬੰਗਲਾਦੇਸ਼ ਦੇ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਜ਼ਾਹਿਦ ਮਲਿਕ ਨੇ ਕਿਹਾ ਕਿ ਉਨ੍ਹਾਂ ਨੂੰ ਵਾਇਰਸ ਦੇ ਨਵੇਂ ਰੂਪ ਦੀ ਜਾਣਕਾਰੀ ਹੈ ਅਤੇ ਉਨ੍ਹਾਂ ਨੇ ਦੱਖਣੀ ਅਫਰੀਕਾ ਤੋਂ ਆਉਣ ਵਾਲੇ ਯਾਤਰੀਆਂ ਨੂੰ ਦਾਖਲਾ ਦੇਣ 'ਤੇ ਅਸਥਾਈ ਰੂਪ ਨਾਲ ਪਾਬੰਦੀ ਲਾਉਣ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ :ਬ੍ਰਿਟੇਨ 'ਚ ਤੂਫ਼ਾਨ ਦੀ ਲਪੇਟ 'ਚ ਆਉਣ ਕਾਰਨ 2 ਵਿਅਕਤੀਆਂ ਦੀ ਹੋਈ ਮੌਤ
ਉਨ੍ਹਾਂ ਨੇ ਕਿਹਾ ਕਿ ਇਹ ਨਵਾਂ ਰੂਪ ਬੇਹਦ ਇਨਫੈਕਸ਼ਨ ਵਾਲਾ ਹੈ ਅਤੇ ਇਸ ਲਈ ਅਸੀਂ ਤੁਰੰਤ ਦੱਖਣੀ ਅਫਰੀਕਾ ਤੋਂ ਯਾਤਰਾ ਮੁਅੱਤਲ ਕਰ ਰਹੇ ਹਾਂ। ਖਬਰ ਮੁਤਾਬਕ, ਉਨ੍ਹਾਂ ਨੇ ਕਿਹਾ ਕਿ ਅਸੀਂ ਸਾਰੇ ਹਵਾਈ ਅੱਡਿਆਂ ਅਤੇ ਬੰਦਰਗਾਹਾਂ 'ਤੇ ਜਾਂਚ ਪ੍ਰਕਿਰਿਆ ਨੂੰ ਵੀ ਮਜ਼ਬੂਤ ਕਰ ਰਹੇ ਹਾਂ। ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪੱਧਰ 'ਤੇ ਸਿਹਤ ਨਿਯਮਾਂ ਨੂੰ ਸਖਤ ਕਰਨ ਦਾ ਵੀ ਹੁਕਮ ਦਿੱਤਾ ਹੈ।
ਇਹ ਵੀ ਪੜ੍ਹੋ : ਦੱ. ਅਫਰੀਕਾ 'ਤੇ ਲਾਈ ਗਈ ਯਾਤਰਾ ਪਾਬੰਦੀ 'ਜ਼ਾਲਮ' ਤੇ 'ਗਲਤ ਦਿਸ਼ਾ 'ਚ ਚੁੱਕਿਆ ਗਿਆ ਕਦਮ' : ਫਾਹਲਾ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।