ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ ''ਚ ਸਭ ਤੋਂ ਉੱਚੇ ਪੱਧਰ ''ਤੇ ਪਹੁੰਚਾ Trade Deficit

Thursday, Aug 13, 2026 - 03:31 PM (IST)

ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ ''ਚ ਸਭ ਤੋਂ ਉੱਚੇ ਪੱਧਰ ''ਤੇ ਪਹੁੰਚਾ Trade Deficit

ਇੰਟਰਨੈਸ਼ਨਲ ਡੈਸਕ- ਬੰਗਲਾਦੇਸ਼ ਦੀ ਅਰਥਵਿਵਸਥਾ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਦੇਸ਼ ਦਾ ਵਪਾਰਕ ਘਾਟਾ (Trade Deifict) ਮੌਜੂਦਾ ਵਿੱਤੀ ਸਾਲ ਦੌਰਾਨ 27.3 ਅਰਬ ਡਾਲਰ 'ਤੇ ਪਹੁੰਚ ਗਿਆ ਹੈ, ਜੋ ਕਿ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ ਹੈ।

ਬੰਗਲਾਦੇਸ਼ ਦੀ ਕੇਂਦਰੀ ਬੈਂਕ ਦੇ ਅੰਕੜਿਆਂ ਅਨੁਸਾਰ, ਦੇਸ਼ 'ਚ ਜ਼ਰੂਰੀ ਵਸਤੂਆਂ, ਈਂਧਨ ਅਤੇ ਉਦਯੋਗਿਕ ਕੱਚੇ ਮਾਲ ਦੀਆਂ ਦਰਾਮਦ ਲਾਗਤਾਂ ਵਿੱਚ ਭਾਰੀ ਵਾਧਾ ਹੋਇਆ ਹੈ। ਇਸ ਦੇ ਮੁਕਾਬਲੇ ਗਲੋਬਲ ਮੰਦੀ ਕਾਰਨ ਬੰਗਲਾਦੇਸ਼ ਦੇ ਪ੍ਰਮੁੱਖ ਰੈਡੀਮੇਡ ਕੱਪੜਾ ਉਦਯੋਗ ਤੋਂ ਹੋਣ ਵਾਲੀ ਬਰਾਮਦ ਕਮਾਈ 'ਚ ਉਮੀਦ ਮੁਤਾਬਕ ਵਾਧਾ ਨਹੀਂ ਹੋਇਆ।

ਵਧ ਰਹੇ ਵਪਾਰਕ ਘਾਟੇ ਕਾਰਨ ਬੰਗਲਾਦੇਸ਼ ਦੇ ਵਿਦੇਸ਼ੀ ਮੁਦਰਾ ਭੰਡਾਰ 'ਤੇ ਭਾਰੀ ਦਬਾਅ ਬਣਿਆ ਹੋਇਆ ਹੈ, ਜਿਸ ਨਾਲ ਬੰਗਲਾਦੇਸ਼ੀ ਕਰੰਸੀ 'ਟਕਾ' ਦੀ ਕੀਮਤ ਡਾਲਰ ਦੇ ਮੁਕਾਬਲੇ ਹੋਰ ਡਿੱਗ ਗਈ ਹੈ। ਵਪਾਰਕ ਘਾਟਾ ਵਧਣ ਨਾਲ ਦੇਸ਼ ਦਾ ਚਾਲੂ ਖਾਤਾ ਘਾਟਾ ਵੀ ਕਾਫ਼ੀ ਵੱਧ ਗਿਆ ਹੈ, ਜਿਸ ਨਾਲ ਦੇਸ਼ ਵਿੱਚ ਮਹਿੰਗਾਈ ਵਧੀ ਹੈ ਅਤੇ ਆਰਥਿਕ ਸਥਿਰਤਾ ਬਣਾਏ ਰੱਖਣਾ ਸਰਕਾਰ ਲਈ ਇੱਕ ਵੱਡੀ ਚੁਣੌਤੀ ਬਣ ਗਿਆ ਹੈ।

ਆਰਥਿਕ ਮਾਹਿਰਾਂ ਅਨੁਸਾਰ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਮਾਲ ਦੀਆਂ ਵਧਦੀਆਂ ਕੀਮਤਾਂ, ਗੈਰ-ਜ਼ਰੂਰੀ ਵਸਤੂਆਂ ਦੀ ਖਰੀਦ ਅਤੇ ਟਕਾ ਦੇ ਘਟਦੇ ਮੁੱਲ ਨੇ ਇਸ ਸੰਕਟ ਨੂੰ ਹੋਰ ਗੰਭੀਰ ਬਣਾ ਦਿੱਤਾ ਹੈ।


author

Harpreet SIngh

Content Editor

Related News