ਬੰਗਲਾਦੇਸ਼ ਟ੍ਰਿਬਿਊਨਲ ਨੇ ਹਸੀਨਾ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਕੀਤਾ ਜਾਰੀ
Thursday, Oct 17, 2024 - 03:43 PM (IST)
ਢਾਕਾ (ਪੋਸਟ ਬਿਊਰੋ)- ਬੰਗਲਾਦੇਸ਼ ਦੇ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ ਨੇ ਵੀਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਦੇ ਹੋਰ ਚੋਟੀ ਦੇ ਨੇਤਾਵਾਂ ਸਮੇਤ 45 ਲੋਕਾਂ ਖ਼ਿਲਾਫ਼ ਹਾਲ ਹੀ ਦੇ ਵੱਡੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਮਨੁੱਖਤਾ ਵਿਰੁੱਧ ਕਥਿਤ ਅਪਰਾਧਾਂ ਦੇ ਦੋਸ਼ ਵਿੱਚ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮੁੱਖ ਵਕੀਲ ਮੁਹੰਮਦ ਤਾਜੁਲ ਇਸਲਾਮ ਦਾ ਹਵਾਲਾ ਦਿੰਦੇ ਹੋਏ 'ਡੇਲੀ ਸਟਾਰ' ਨੇ ਆਪਣੀ ਖ਼ਬਰ ਵਿੱਚ ਦੱਸਿਆ ਕਿ ਜਸਟਿਸ ਮੁਹੰਮਦ ਗੁਲਾਮ ਮੁਰਤਜ਼ਾ ਮਜੂਮਦਾਰ ਦੀ ਅਗਵਾਈ ਵਾਲੇ ਟ੍ਰਿਬਿਊਨਲ ਨੇ ਇਹ ਹੁਕਮ ਦਿੱਤਾ।
ਪੜ੍ਹੋ ਇਹ ਅਹਿਮ ਖ਼ਬਰ-ਵਿਦੇਸ਼ੀ ਦਖਲ ਦੇ ਦੋਸ਼ਾਂ 'ਤੇ ਭੜਕੇ ਵਿਰੋਧੀ ਧਿਰ ਦੇ ਨੇਤਾ, ਪੋਲੀਵਰੇ ਬੋਲੇ-ਟਰੂਡੋ ''ਇਕ ਨੰਬਰ ਦਾ ਝੂਠਾ''
ਇਸਤਗਾਸਾ ਪੱਖ ਨੇ ਇਸ ਸਬੰਧ ਵਿਚ ਟ੍ਰਿਬਿਊਨਲ ਵਿਚ ਦੋ ਪਟੀਸ਼ਨਾਂ ਦਾਇਰ ਕੀਤੀਆਂ ਸਨ ਅਤੇ ਉਸ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਟ੍ਰਿਬਿਊਨਲ ਨੇ ਸਬੰਧਤ ਅਧਿਕਾਰੀਆਂ ਨੂੰ ਹਸੀਨਾ ਅਤੇ 46 ਹੋਰਾਂ ਨੂੰ 18 ਨਵੰਬਰ ਤੱਕ ਗ੍ਰਿਫ਼ਤਾਰ ਕਰਨ ਅਤੇ ਅਦਾਲਤ ਦੇ ਸਾਹਮਣੇ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਗਸਤ ਵਿੱਚ ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਕਿਹਾ ਕਿ ਉਹ ਹਸੀਨਾ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਹਾਲ ਹੀ ਵਿੱਚ ਵੱਡੇ ਵਿਦਿਆਰਥੀ ਪ੍ਰਦਰਸ਼ਨਾਂ ਦੌਰਾਨ ਕਤਲੇਆਮ ਵਿੱਚ ਸ਼ਾਮਲ ਲੋਕਾਂ ਵਿਰੁੱਧ ਅੰਤਰਰਾਸ਼ਟਰੀ ਅਪਰਾਧਿਕ ਟ੍ਰਿਬਿਊਨਲ ਵਿੱਚ ਮੁਕੱਦਮਾ ਚਲਾਏਗੀ। ਬੰਗਲਾਦੇਸ਼ 'ਚ ਹਸੀਨਾ ਸਰਕਾਰ ਨੂੰ ਬੇਦਖਲ ਕਰਨ ਤੋਂ ਬਾਅਦ ਭੜਕੀ ਹਿੰਸਾ 'ਚ 230 ਤੋਂ ਵੱਧ ਲੋਕ ਮਾਰੇ ਗਏ ਸਨ। ਸਰਕਾਰੀ ਨੌਕਰੀਆਂ ਵਿੱਚ ਵਿਵਾਦਗ੍ਰਸਤ ਰਿਜ਼ਰਵੇਸ਼ਨ ਪ੍ਰਣਾਲੀ ਖ਼ਿਲਾਫ਼ ਜੁਲਾਈ ਵਿੱਚ ਵਿਦਿਆਰਥੀਆਂ ਦੁਆਰਾ ਵਿਆਪਕ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।