‘ਬਾਰਸੀਲੋਨਾ ਮੈਟਰੋ’ ’ਚ ਲੱਗੀ ਅੱਗ, 136 ਲੋਕ ਧੂੰਏਂ ਕਾਰਨ ਹੋਏ ਪ੍ਰਭਾਵਿਤ
Wednesday, Jul 29, 2026 - 02:57 AM (IST)
ਬਾਰਸੀਲੋਨਾ - ਸਪੇਨ ਵਿਚ ਬਾਰਸੀਲੋਨਾ ਮੈਟਰੋ ’ਚ ਅੱਗ ਲੱਗਣ ਦੀ ਘਟਨਾ ਵਿਚ 136 ਲੋਕ ਧੂੰਏਂ ਦੇ ਸੰਪਰਕ ਵਿਚ ਆਉਣ ਕਾਰਨ ਪ੍ਰਭਾਵਿਤ ਹੋਏ, ਜਿਨ੍ਹਾਂ ਵਿਚੋਂ 39 ਨੂੰ ਇਲਾਜ ਲਈ ਨੇੜਲੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ।
ਬਾਰਸੀਲੋਨਾ ਅੱਗ ਬੁਝਾਊ ਵਿਭਾਗ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ ਸ਼ਹਿਰ ਦੀਆਂ ਸੁਰੱਖਿਆ ਏਜੰਸੀਆਂ ਨਾਲ ਮਿਲ ਕੇ ਟਰੇਨ ਵਿਚ ਸਵਾਰ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਿਆ ਅਤੇ ਅੱਗ ’ਤੇ ਤੁਰੰਤ ਕਾਬੂ ਪਾ ਲਿਆ। ਐਮਰਜੈਂਸੀ ਮੈਡੀਕਲ ਸੇਵਾਵਾਂ ਨੇ ਕੁੱਲ 136 ਲੋਕਾਂ ਨੂੰ ਮੁੱਢਲੀ ਸਹਾਇਤਾ ਦਿੱਤੀ, ਜਦਕਿ 39 ਲੋਕਾਂ ਨੂੰ ਹਸਪਤਾਲ ਭੇਜਿਆ ਗਿਆ।
ਘਟਨਾ ਤੋਂ ਬਾਅਦ ਲਾ ਸਾਗ੍ਰੇਰਾ ਅਤੇ ਕਾਤਾਲੁਨਿਆ ਸਟੇਸ਼ਨਾਂ ਵਿਚਕਾਰ ਮੈਟਰੋ ਸੇਵਾ ਰੋਕ ਦਿੱਤੀ ਗਈ।ਅਧਿਕਾਰੀਆਂ ਨੇ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦੀ ਜਾਣਕਾਰੀ ਨਹੀਂ ਦਿੱਤੀ।
