BC ਕੰਜ਼ਰਵੇਟਿਵ ਆਗੂ ਸਾਥੀਆਂ ਸਮੇਤ ਵੱਖ-ਵੱਖ ਗੁਰੂ ਘਰਾਂ ਅਤੇ ਮੰਦਰ ’ਚ ਹੋਏ ਨਤਮਸਤਕ

Monday, Nov 04, 2024 - 09:49 AM (IST)

BC ਕੰਜ਼ਰਵੇਟਿਵ ਆਗੂ ਸਾਥੀਆਂ ਸਮੇਤ ਵੱਖ-ਵੱਖ ਗੁਰੂ ਘਰਾਂ ਅਤੇ ਮੰਦਰ ’ਚ ਹੋਏ ਨਤਮਸਤਕ

ਵੈਨਕੂਵਰ (ਮਲਕੀਤ ਸਿੰਘ)— ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਸ਼ੁਭ ਦਿਹਾੜੇ ’ਤੇ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੀ ਕੰਜ਼ਰਵੇਟਿਵ ਪਾਰਟੀ ਦੇ ਆਗੂ ਜੌਹਨ ਰਸਟੱਡ ਆਪਣੇ ਸਾਥੀਆਂ ਨਾਲ ਸਰੀ ਦੇ ਵੱਖ-ਵੱਖ ਗੁਰੂ ਘਰਾਂ ਤੋਂ ਇਲਾਵਾ ਇੱਥੋਂ ਦੇ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਰ ਵਿਖੇ ਨਤਮਸਤਕ ਹੋਏ। ਉਨ੍ਹਾਂ ਵੱਲੋਂ ਮੂੰਹ ਪੰਜਾਬੀ ਅਤੇ ਭਾਰਤੀ ਭਾਈਚਾਰੇ ਨੂੰ ਵਧਾਈ ਦਿੰਦਿਆਂ ਆਪਣੀ ਪਾਰਟੀ ਵੱਲੋਂ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ। ਕੰਜ਼ਰਵੇਟਿਵ ਪਾਰਟੀ ਦੇ ਆਗੂ ਸਰੀ ਸਥਿਤ ਗੁਰਦੁਆਰਾ ਦੂਖ ਨਿਵਾਰਨ ਸਾਹਿਬ, ਗੁਰਦੁਆਰਾ ਬਰੁਕ ਸਾਈਡ ਅਤੇ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਸਰ, ਡੈਲਟਾ ਤੋਂ ਇਲਾਵਾ ਸਰੀ ਦੇ ਪ੍ਰਸਿੱਧ ਲਕਸ਼ਮੀ ਨਰਾਇਣ ਮੰਦਰ ਵਿਖੇ ਵੀ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬੀ ਮੂਲ ਦੇ ਨਵੇਂ ਚੁਣੇ ਗਏ ਐੱਮ.ਐੱਲ.ਏ. ਮਨਦੀਪ ਧਾਲੀਵਾਲ, ਪਾਰਟੀ ਦੇ ਸੀਨੀਅਰ ਆਗੂ ਬਰਾਇਨ ਟੈਪਰ ਸਮੇਤ ਹੋਰ ਵੀ ਆਗੂ ਹਾਜ਼ਰ ਸਨ।

ਇਹ ਵੀ ਪੜ੍ਹੋ: ਵਿਰੋਧੀ ਧਿਰ ਦੇ ਨੇਤਾ ਪੀਅਰੇ ਪੋਲੀਵਰੇ ਸਣੇ ਹੋਰ ਨੇਤਾਵਾਂ ਨੇ ਹਿੰਦੂ ਸਭਾ ਮੰਦਰ 'ਤੇ ਹਮਲੇ ਦੀ ਕੀਤੀ ਨਿੰਦਾ

ਵੋਟਰਾਂ ਦਾ ਰਿਣੀ ਰਹਾਂਗਾ : ਧਾਲੀਵਾਲ

ਇਸ ਦੌਰਾਨ ਸਰੀ ਨਾਰਥ ਹਲਕੇ ਤੋਂ ਐੱਮ.ਐੱਲ.ਏ. ਬਣੇ ਮਨਦੀਪ ਧਾਲੀਵਾਲ ਨੇ ਗੱਲਬਾਤ ਕਰਦਿਆਂ ਆਪਣੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਪਣੇ ਸਮੂਹ ਸਮਰਥਕਾਂ ਅਤੇ ਵੋਟਰਾਂ ਦਾ ਦਿਲੀ ਗਹਿਰਾਈਆਂ ’ਚੋਂ ਧੰਨਵਾਦ ਕੀਤਾ ਹੈ। ਉਨ੍ਹਾਂ ਵਿਸ਼ਵਾਸ਼ ਦਿਵਾਇਆ ਹੈ ਕਿ ਉਹ ਹਲਕੇ ਦੇ ਲੋਕਾਂ ਵੱਲੋਂ ਉਨ੍ਹਾਂ ਦੇ ਦਿੱਤੇ ਗਏ ਸਾਥ ਲਈ ਹਮੇਸ਼ਾ ਰਿਣੀ ਰਹਿਣਗੇ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ’ਤੇ ਖਰ੍ਹੇ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। 

ਇਹ ਵੀ ਪੜ੍ਹੋ: ਬਰੈਂਪਟਨ 'ਚ ਹਿੰਦੂ ਮੰਦਰ 'ਤੇ ਹੋਏ ਹਮਲੇ 'ਤੇ PM ਟਰੂਡੋ ਦਾ ਬਿਆਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News