UK : ਬੈੱਡਫੋਰਡ ਦੇ 25ਵੇਂ ਸ਼ਹੀਦੀ ਟੂਰਨਾਮੈਂਟ ਦਾ ਪੋਸਟਰ ਲੋਕ ਅਰਪਣ ਕਰਨ ਹਿੱਤ ਸਮਾਗਮ

Tuesday, Jul 05, 2022 - 02:34 AM (IST)

UK : ਬੈੱਡਫੋਰਡ ਦੇ 25ਵੇਂ ਸ਼ਹੀਦੀ ਟੂਰਨਾਮੈਂਟ ਦਾ ਪੋਸਟਰ ਲੋਕ ਅਰਪਣ ਕਰਨ ਹਿੱਤ ਸਮਾਗਮ

ਗਲਾਸਗੋ/ਬੈੱਡਫੋਰਡ (ਮਨਦੀਪ ਖੁਰਮੀ) : ਸ਼ਹੀਦੀ ਸਪੋਰਟਸ ਕੌਂਸਲ ਬੈੱਡਫੋਰਡ ਵੱਲੋਂ ਖਾਲਸਾ ਫੁੱਟਬਾਲ ਫੈਡਰੇਸ਼ਨ ਦੇ ਸਹਿਯੋਗ ਨਾਲ 25ਵਾਂ ਵਿਸ਼ਾਲ ਸ਼ਹੀਦੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। 9-10 ਜੁਲਾਈ ਨੂੰ ਹੋਣ ਜਾ ਰਹੇ ਇਸ ਟੂਰਨਾਮੈਂਟ ਵਿੱਚ ਐਥਲੈਟਿਕਸ, ਫੁੱਟਬਾਲ, ਵਾਲੀਬਾਲ ਤੇ ਰੱਸਾਕਸ਼ੀ ਦੇ ਮੁਕਾਬਲੇ ਖਿੱਚ ਦਾ ਕੇਂਦਰ ਹੋਣਗੇ।

ਹਿੱਲਗਰਾਊਂਡਜ਼ ਲੈਜ਼ਰ, ਹਿੱਲਗਰਾਊਂਡਜ਼ ਰੋਡ ਕੈਂਪਸਟਨ (ਬੈੱਡਫੋਰਡ) ਵਿਖੇ ਹੋਣ ਵਾਲੇ ਇਨ੍ਹਾਂ ਮੁਕਾਬਲਿਆਂ ਦਾ ਪੋਸਟਰ ਲੋਕ ਅਰਪਣ ਕਰਨ ਦੀ ਰਸਮ ਚੇਅਰਮੈਨ ਬਲਬੀਰ ਸਿੰਘ ਰੰਧਾਵਾ, ਵਾਈਸ ਚੇਅਰਮੈਨ ਸ਼ਮਿੰਦਰ ਸਿੰਘ ਗਰਚਾ, ਸਰਵਣ ਮੰਡੇਰ, ਜਨਰਲ ਸਕੱਤਰ ਬਲਵੰਤ ਸਿੰਘ ਗਿੱਲ, ਖਜ਼ਾਨਚੀ, ਜਸਵੰਤ ਸਿੰਘ ਗਿੱਲ, ਸੁਖਪਾਲ ਸਿੰਘ ਗਿੱਲ, ਬਲਵੀਰ ਸਿੰਘ ਢੀਂਡਸਾ, ਸਤਿੰਦਰ ਸਿੰਘ ਸੰਘਾ ਨੇ ਅਦਾ ਕਰਦਿਆਂ ਕਿਹਾ ਕਿ ਬੈੱਡਫੋਰਡ ਸ਼ਹੀਦੀ ਟੂਰਨਾਮੈਂਟ ਯੂ.ਕੇ. ਦੇ ਸਿਰਕੱਢ ਟੂਰਨਾਮੈਂਟਾਂ 'ਚੋਂ ਇਕ ਹੈ, ਜਿੱਥੇ ਨੌਜਵਾਨੀ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਮੂਹ ਭਾਈਚਾਰੇ ਵੱਲੋਂ ਹਮੇਸ਼ਾ ਹੀ ਅਥਾਹ ਸਹਿਯੋਗ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਨੂੰ ਮਾਰਨ ਮਗਰੋਂ ਕਾਤਲਾਂ ਨੇ ਇੰਝ ਮਨਾਇਆ ਸੀ ਜਸ਼ਨ, ਹਥਿਆਰ ਲਹਿਰਾਉਂਦਿਆਂ ਦੀ ਵੀਡੀਓ ਹੋਈ ਵਾਇਰਲ

ਸਾਬਕਾ ਮੇਅਰ ਅਤੇ ਪ੍ਰਸਿੱਧ ਕਹਾਣੀਕਾਰ ਬਲਵੰਤ ਸਿੰਘ ਗਿੱਲ ਨੇ ਦੱਸਿਆ ਕਿ ਟੂਰਨਾਮੈਂਟ ਦਾ 24 ਸਾਲਾਂ ਦਾ ਸਫਰ ਬੇਹੱਦ ਸ਼ਾਨਦਾਰ ਰਿਹਾ ਹੈ। ਖਿਡਾਰੀਆਂ, ਕਾਰੋਬਾਰੀਆਂ ਅਤੇ ਭਾਈਚਾਰੇ ਦੇ ਲੋਕਾਂ ਵੱਲੋਂ ਮਿਲਦਾ ਆਇਆ ਨਿਰੰਤਰ ਸਹਿਯੋਗ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਉਤਸ਼ਾਹਿਤ ਕਰਦਾ ਹੈ।


author

Mukesh

Content Editor

Related News