ਇਟਲੀ ''ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਆਰੰਭਤਾ

Tuesday, Feb 08, 2022 - 02:37 PM (IST)

ਇਟਲੀ ''ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 645ਵੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਆਰੰਭਤਾ

ਮਿਲਾਨ/ਇਟਲੀ (ਸਾਬੀ ਚੀਨੀਆਂ): ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੈਂਤਰੀ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ 645ਵੇਂ ਆਗਮਨ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਹੋਇਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਲੜੀਵਾਰ ਪਾਠਾਂ ਦੀ ਆਰੰਭਤਾ ਨਾਲ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰੰਬਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਨੂੰ ਮੁੱਖ ਰੱਖਦਿਆਂ ਬੀਤੇ ਐਤਵਾਰ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ ਅਤੇ ਭੋਗ ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

ਪੜ੍ਹੋ ਇਹ ਅਹਿਮ ਖ਼ਬਰ-  ਯੂਰਪ ਕਬੱਡੀ ਕੱਪ ਕਰਵਾਉਣ ਲਈ ਇਟਲੀ 'ਚ ਖੇਡ ਪਰਮੋਟਰਾਂ ਤੇ ਖਿਡਾਰੀਆਂ ਦਾ ਹੋਇਆ ਇਕੱਠ 

ਦੂਜੇ ਪਾਸੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 645ਵਾਂ ਆਗਮਨ ਪੁਰਬ ਜਿੱਥੇ ਦੁਨੀਆ ਭਰ ਵਿੱਚ ਵਿੱਚ 16 ਫਰਵਰੀ ਦਿਨ ਬੁੱਧਵਾਰ ਨੂੰ ਮਨਾਇਆ ਜਾਵੇਗਾ, ਉਥੇ ਗੁਰਦੁਆਰਾ ਸਾਹਿਬ ਵਿਖੇ ਆਗਮਨ ਪੁਰਬ ਨੂੰ ਮੁੱਖ ਰੱਖਦਿਆਂ 16 ਫਰਵਰੀ ਸ਼ਾਮ ਨੂੰ ਸ੍ਰੀ ਸੁਖਮਨੀ ਸਾਹਿਬ ਦੇ ਜਾਪ, ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਕੀਰਤਨ ਦਰਬਾਰ ਸਜਾਏ ਜਾਣਗੇ। ਇਸ ਮੌਕੇ ਦੀਪਮਾਲਾ ਵੀ ਕੀਤੀ ਜਾਵੇਗੀ।ਪ੍ਰੰਬਧਕ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਗਈ ਹੈ ਕਿ ਗੁਰੂ ਸਾਹਿਬ ਜੀ ਦੇ ਆਗਮਨ ਦਿਹਾੜੇ ਮੌਕੇ ਹੋ ਰਹੇ ਗੁਰਮਤਿ ਸਮਾਗਮਾ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਘਰ ਦੀ ਰੌਣਕ ਵਧਾਉਣ ਅਤੇ ਗੁਰੂ ਘਰ ਤੋਂ ਖੁਸ਼ੀਆਂ ਪ੍ਰਾਪਤ ਕਰਨ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੱਸਿਆ ਗਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ ਗੁਰਦੁਆਰੇ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਾਰਚ ਮਹੀਨੇ ਵਿੱਚ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਦੱਸਣਯੋਗ ਹੈ ਇਟਲੀ ਵਿੱਚ ਵੱਸਦੀਆਂ ਨਾਮ ਲੈਵਾ ਸੰਗਤਾਂ ਵੱਲੋਂ ਗੁਰੂ ਰਾਵਿਦਾਸ ਮਹਾਰਾਜ ਦੇ ਦਿਹਾੜੇ ਨੂੰ ਬੜੀ ਧੂਮ ਧਾਮ ਨਾਲ ਮਨਾਇਆ ਜਾਂਦਾ ਹੈ। 


author

Vandana

Content Editor

Related News