ਬਹਿਬਲ ਕਲਾ ਗੋਲੀਕਾਂਡ : ਜਥੇਦਾਰ ਕਰਮ ਸਿੰਘ ਦਾ ਬਿਆਨ, ਮੋਰਚੇ ਪ੍ਰਤੀ ਪੰਜਾਬ ਸਰਕਾਰ ਸੁਹਿਰਦ ਨਹੀਂ

12/02/2022 4:53:58 PM

ਲੰਡਨ (ਸਰਬਜੀਤ ਸਿੰਘ ਬਨੂੜ)-  ਬਹਿਬਲ ਕਲਾ ਮੋਰਚੇ ਪ੍ਰਤੀ ਸਰਕਾਰ ਦਾ ਰਵੱਈਆ ਨਿੰਦਣਯੋਗ ਹੈ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮਾਂ ਲੈ ਕੇ ਵੀ ਸਿੱਖ ਕੌਮ ਨੂੰ ਇਨਸਾਫ਼ ਦਿਵਾਉਣ ਤੇ ਦੋਸ਼ੀਆਂ ਨੂੰ ਸਜਾ ਦਿਵਾਉਣ ਲਈ ਤਸੱਲੀ ਬਖਸ਼ ਜੁਆਬ ਨਹੀਂ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਜਥੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਪੰਥ ਪ੍ਰਤੀ ਸੰਜੀਦਾ ਹੋ ਕੇ ਸਿੱਖ ਕੌਮ ਨੂੰ ਇਨਸਾਫ਼ ਦੇਵੇ। 

ਪੜ੍ਹੋ ਇਹ ਅਹਿਮ ਖ਼ਬਰ-ਕੈਨੇਡੀਅਨ ਪਾਰਟੀ ਨੇ ਭਾਰਤ 'ਚ ਜੀ-20 ਗਤੀਵਿਧੀਆਂ ਦੇ ਬਾਈਕਾਟ ਦਾ ਦਿੱਤਾ ਸੱਦਾ 

ਇਸਦੇ ਨਾਲ ਹੀ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਹੋ ਕੇ ਨਸ਼ੇ ਤਿਆਗਣ ਦੀ ਅਪੀਲ ਕੀਤੀ ਹੈ। ਜਥੇਦਾਰ ਕਰਮ ਸਿੰਘ ਹਾਲੈਂਡ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਿੱਖਾਂ ਨੂੰ ਇਨਸਾਫ਼ ਦਿਵਾਉਣ ਵਿੱਚ ਫ਼ੇਲ੍ਹ ਹੁੰਦੇ ਹਨ ਤਾਂ ਉਨ੍ਹਾਂ ਨੂੰ ਅਸਤੀਫ਼ਾ ਦੇ ਕੇ ਮੋਰਚੇ ਵਿੱਚ ਆ ਕੇ ਬੈਠ ਜਾਣਾ ਚਾਹੀਦਾ ਹੈ।

Vandana

This news is Content Editor Vandana