18 ਜਨਵਰੀ ਨੂੰ ਮਨਾਇਆ ਜਾਵੇਗਾ ਭਗਤ ਨਾਮਦੇਵ ਜੀ ਦਾ ਜੋਤੀ-ਜੋਤਿ ਦਿਵਸ
Wednesday, Jan 07, 2026 - 06:14 AM (IST)
ਵੈਨਕੂਵਰ (ਮਲਕੀਤ ਸਿੰਘ) - ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਜੀ ਦੇ ਜੋਤੀ-ਜੋਤਿ ਦਿਵਸ ਸਬੰਧੀ 18 ਜਨਵਰੀ ਨੂੰ ਸਰੀ ਸਥਿਤ ਗੁਰਦੁਆਰਾ ਸਿੰਘ ਸਭਾ ਵਿੱਚ ਇੱਕ ਧਾਰਮਿਕ ਸਮਾਗਮ ਅਯੋਜਿਤ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿੱਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦਰਸ਼ਨ ਕੈਂਥ, ਬਲਵੰਤ ਕੈਂਥ ਅਤੇ ਮਨਜੀਤ ਫਰਵਾਹਾ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਸੰਗਤਾਂ ਦੇ ਸਹਿਯੋਗ ਨਾਲ ਭਗਤ ਨਾਮਦੇਵ ਸੇਵਾ ਸੋਸਾਇਟੀ ਵੱਲੋਂ ਆਯੋਜਿਤ ਕਰਵਾਏ ਜਾ ਰਹੇ ਇਸ ਧਾਰਮਿਕ ਸਮਾਗਮ ਦੌਰਾਨ 18 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਕੀਰਤਨੀ ਜਥਿਆਂ ਵੱਲੋਂ ਹਾਜ਼ਰ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਜਾਵੇਗਾ। ਗੁਰੂ ਕਾ ਅਤੁੱਟ ਲੰਗਰ ਵੀ ਇਸ ਮੌਕੇ ਵਰਤਾਇਆ ਜਾਵੇਗਾ। ਉਨ੍ਹਾਂ ਸਮੂਹ ਸੰਗਤਾਂ ਨੂੰ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ।
