ਭਗਤ ਸਿੰਘ ਦੀ 88ਵੀਂ ਵਰ੍ਹੇਗੰਢ ਮੌਕੇ ਪਾਕਿਸਤਾਨ ''ਚ ਕੱਢਿਆ ਗਿਆ ਕੈਂਡਲ ਮਾਰਚ

Sunday, Mar 24, 2019 - 12:03 AM (IST)

ਲਾਹੌਰ— ਪਾਕਿਸਤਾਨ 'ਚ ਭਾਰਤੀ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ 88ਵੀਂ ਬਰਸੀ ਮੌਕੇ ਸ਼ਨੀਵਾਰ ਨੂੰ ਇਕ ਕੈਂਡਲ ਮਾਰਚ ਆਯੋਜਿਤ ਕੀਤਾ ਗਿਆ। ਲਾਹੌਰ ਦੇ ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਵੱਲੋਂ ਇਸ ਪ੍ਰੋਗਰਾਮ ਤਹਿਤ ਜ਼ਿਲਾ ਐਡਮਿਨੀਸਟ੍ਰੇਸ਼ਨ ਕੋਲ ਅਰਜ਼ੀ ਦਾਇਰ ਕਰਨ ਤੋਂ ਬਾਅਦ ਪ੍ਰੋਗਰਾਮ ਨੂੰ ਆਯੋਜਿਤ ਕੀਤਾ ਗਿਆ ਕਿਉਂਕਿ ਭਾਰਤ-ਪਾਕਿਸਤਾਨ ਤਣਾਅ ਕਰਕੇ 'ਧਾਰਮਿਕ ਕੱਟੜਪੰਥੀਆਂ' ਵਲੋਂ ਇਸ ਪ੍ਰੋਗਰਾਮ 'ਚ ਅੜਿੱਕਾ ਪਾਉਣ ਦਾ ਡਰ ਸੀ।

23 ਮਾਰਚ 1931 ਨੂੰ ਲਾਹੌਰ 'ਚ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ਦੀ ਫਾਂਸੀ ਦੀ ਖਬਰ ਨੇ ਹਜ਼ਾਰਾਂ ਲੋਕਾਂ ਨੂੰ ਆਜ਼ਾਦੀ ਅੰਦੋਲਨ ਤੇਜ਼ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ 'ਚ ਹਿੱਸਾ ਲੈਣ ਵਾਲਿਆਂ ਨੇ ਤਿੰਨਾਂ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਭਾਰਤ ਤੇ ਪਾਕਿਸਤਾਨ ਵਿਚਕਾਰ ਸ਼ਾਂਤੀ ਦੀ ਅਪੀਲ ਕੀਤੀ।

ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਕਿਹਾ, “ਸਦੀਆਂ 'ਚ ਅਜਿਹੇ ਕ੍ਰਾਂਤੀਕਾਰੀਆਂ ਵਰਗੇ ਲੋਕ ਜਨਮ ਲੈਂਦੇ ਹਨ। ਸਾਨੂੰ ਨਫਰਤ ਖਿਲਾਫ ਲੜਾਈ ਲੜਨੀ ਚਾਹੀਦੀ ਹੈ ਤੇ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਨੂੰ ਉਤਸਾਹਿਤ ਕਰਨਾ ਚਾਹੀਦਾ ਹੈ।'' ਕੈਂਡਲ ਮਾਰਚ 'ਚ ਹਿੱਸਾ ਲੈਣ ਵਾਲਿਆਂ ਨੇ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ 'ਚ ਹੋਏ ਹਮਲੇ 'ਚ ਮਾਰੇ ਗਏ ਲੋਕਾਂ ਲਈ ਇਕ ਮਿੰਟ ਦਾ ਮੋਨ ਵੀ ਰੱਖਿਆ।


Baljit Singh

Content Editor

Related News