2 ਨਵੰਬਰ ਨੂੰ ਲਵੀਨੀਓ ਵਿਖੇ ਮਨਾਇਆ ਜਾ ਰਿਹੈ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ

Thursday, Oct 17, 2024 - 09:33 AM (IST)

ਰੋਮ/ਇਟਲੀ (ਕੈਂਥ)- ਇਟਲੀ ਦੇ ਸੂਬੇ ਲਾਸੀਓ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸਨਾਤਨ ਧਰਮ ਮੰਦਿਰ ਦੀ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ  ਦੇ ਸਹਿਯੋਗ ਨਾਲ ਮਹਾਨ ਤੱਪਸਵੀ ,ਦੂਰਦਰਸ਼ੀ ,ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਧੂਮ-ਧਾਮ ਨਾਲ 2 ਨਵੰਬਰ ਦਿਨ ਸ਼ਨੀਵਾਰ ਨੂੰ ਮਨਾਇਆ ਜਾ ਰਿਹਾ ਹੈ।

PunjabKesari

ਦਲਬੀਰ ਭੱਟੀ ਪ੍ਰਧਾਨ ਵਾਲਮੀਕਿ ਸਭਾ ਯੂਰਪ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀ ਮਹਾਨ ਤਪੱਸਿਆ ਪੂਰੀ ਦੁਨੀਆ ਲਈ ਮੁੱਕਤੀ ਦਾ ਪ੍ਰੇਰਨਾ ਸਰੋਤ ਹੈ। ਭਗਵਾਨ ਵਾਲਮੀਕਿ ਜੀ ਨੇ ਜਿਸ ਤਿਆਗ,ਸ਼ਿੱਦਤ ਅਤੇ ਲਗਨ ਨਾਲ ਪ੍ਰਭੂ ਭਗਤੀ ਕੀਤੀ, ਉਹ ਅਦਭੁਤ ਮਿਸਾਲ ਹੈ। ਉਹਨਾਂ ਦੁਆਰਾ ਰਚਿਤ ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਅੱਜ ਸਮੁੱਚੇ ਸੰਸਾਰ ਲਈ ਮੁੱਕਤੀ ਮਾਰਗ ਹੈ। ਭੱਟੀ ਨੇ 2 ਨਵੰਬਰ ਨੂੰ ਮਨਾਏ ਜਾ ਰਹੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਸਭ ਸੰਗਤਾਂ ਨੂੰ ਹੁੰਮ-ਹੁਮਾ ਕੇ  ਪਹੁੰਚ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਸਾਨੂੰ ਵਿਦੇਸ਼ ਆ ਕੇ ਵੀ ਆਪਣੇ ਰਹਿਬਰਾਂ,ਗੁਰੂਆਂ ਅਤੇ ਮਹਾਂਪੁਰਸ਼ਾਂ ਨੂੰ ਜ਼ਰੂਰ ਯਾਦ ਕਰਨਾ ਚਾਹੀਦਾ ਹੈ ਅਤੇ ਉਹਨਾਂ ਦੇ ਦੱਸੇ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫ਼ਲਾ ਕਰਨਾ ਚਾਹੀਦਾ ਹੈ।


cherry

Content Editor

Related News