ਧੂਮਧਾਮ ਨਾਲ ਮਨਾਇਆ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ

Tuesday, Nov 04, 2025 - 06:48 PM (IST)

ਧੂਮਧਾਮ ਨਾਲ ਮਨਾਇਆ ਭਗਵਾਨ ਵਾਲਮੀਕਿ ਮਹਾਰਾਜ ਜੀ ਦਾ ਪ੍ਰਗਟ ਦਿਵਸ

ਰੋਮ (ਕੈਂਥ) : ਇਟਲੀ ਦੇ ਸੂਬੇ ਲਾਸੀਓ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਪ੍ਰਸਿੱਧ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ ਲਾਸੀਓ ਸੂਬੇ ਦੀ ਨਾਮੀ ਧਾਰਮਿਕ ਸੰਸਥਾ ਭਗਵਾਨ ਵਾਲਮੀਕਿ ਸਭਾ ਰੋਮ ਵੱਲੋਂ ਮੰਦਿਰ ਦੀ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਹਾਨ ਤੱਪਸਵੀ, ਦੂਰਦਰਸ਼ੀ, ਮਹਾਨ ਧਾਰਮਿਕ ਗ੍ਰੰਥ "ਸ਼੍ਰੀ ਰਮਾਇਣ" ਰਚੇਤਾ ਭਗਵਾਨ ਵਾਲਮੀਕਿ ਜੀ ਦਾ ਪ੍ਰਗਟ ਦਿਵਸ ਬਹੁਤ ਹੀ ਧੂਮ-ਧਾਮ ਨਾਲ ਮਨਾਇਆ ਗਿਆ।

PunjabKesari

ਇਸ ਮੌਕੇ "ਸ਼੍ਰੀ ਰਮਾਇਣ" ਦੇ ਜਾਪਾਂ ਦੇ ਭੋਗ ਉਪੰਰਤ ਸਜਾਏ ਕੀਰਤਨ ਦਰਬਾਰ ਵਿੱਚ ਮੰਦਿਰ ਦੀ ਭਜਨ ਮੰਡਲੀਆਂ ਵੱਲੋਂ ਆਪਣੀ ਬੁਲੰਦ ਅਤੇ ਸੁਰੀਲੀ ਆਵਾਜ਼ ਵਿੱਚ ਭਗਵਾਨ ਵਾਲਮੀਕਿ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਭਾਰਤ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਮਹਾਤਮਾ ਬਾਲਯੋਗੀ ਪ੍ਰਗਟ ਨਾਥ ਵਲੋਂ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਜੀਵਨ ਤੇ ਸਿੱਖਿਆਵਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ। 

PunjabKesari

ਇਸ ਮੌਕੇ ਸੰਗਤਾਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਭੰਡਾਰੇ ਵਰਤਾਏ ਗਏ। ਮੰਦਿਰ ਦੀ ਪ੍ਰਬੰਧਕ ਕਮੇਟੀ ਵਲੋਂ ਜਿੱਥੇ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ ਉੱਥੇ ਹੀ ਬਾਲਯੋਗੀ ਬਾਬਾ ਪ੍ਰਗਟ ਨਾਥ ਤੇ ਸਮੂਹ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।


author

Baljit Singh

Content Editor

Related News