ਕਥਾਵਾਚਕ ਭਾਈ ਭੁਪਿੰਦਰ ਸਿੰਘ ਬਰੇਸੀਆ ਵਾਲਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ

05/22/2017 10:49:39 PM

ਵਿਰੋਨਾ/ਇਟਲੀ (ਵਿੱਕੀ ਬਟਾਲਾ)— ਗੂਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਸੇਵਾ ਸੋਸਾਇਟੀ ਲੋਨੀਗੋ ਵਲੋਂ ਛੇਵੀਂ ਪਾਤਸਾਹੀ ਸ੍ਰੀ ਗੂਰੁ ਹਰਗੋਬਿੰਦ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਬੜੀ ਸਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ ਇਲਾਕੇ ਭਰ ਤੋਂ ਸੰਗਤਾਂ ਨੇ ਵੱਡੀ ਗਿਣਤੀ ''ਚ ਹਾਜ਼ਰੀ ਭਰੀ ਅਤੇ ਇਸ ਮੌਕੇ ਇਟਲੀ ਦੇ ਪ੍ਰਸਿੱਧ ਕਥਾਵਾਚਕ ਭਾਈ ਭੁਪਿੰਦਰ ਸਿੰਘ ਬਰੇਸੀਆ ਵਾਲਿਆਂ ਨੇ ਗੁਰੂ ਸਾਹਿਬ ਜੀ ਦੇ ਇਤਹਾਸ ਤੋ ਇਕੱਤਰ ਸੰਗਤਾਂ ਨੂੰ ਜਾਣੂ ਕਰਵਾਇਆ ਗਿਆ।ਇਸ ਦੌਰਾਨ ਗੁਰੂ ਘਰ ਦੀ ਕਮੇਟੀ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਥਾਵਾਚਕ ਭਾਈ ਭੁਪਿੰਦਰ ਸਿੰਘ ਜੀ ਨੂੰ ਗੁਰੂ ਸਾਹਿਬ ਜੀ ਬਖਸ਼ਿਸ਼ ਸਿਰੋਪਾਓ ਭੇਟ ਕੀਤੀ ਗਈ ਅਤੇ ਜੀ ਆਇਆਂ ਆਖਿਆ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Related News