ਆਸਟਰੀਆ ਦੀਆਂ ਸੰਗਤਾਂ ਵੱਲੋਂ ਭਾਈ ਜਸਵੀਰ ਸਿੰਘ ਡਾਇਮੰਡ ਤੇ ਗੋਲਡ ਮੈਡਲ ਨਾਲ ਸਨਮਾਨਤ
Tuesday, Dec 24, 2024 - 02:57 PM (IST)
ਰੋਮ (ਕੈਂਥ)- ਭਾਈ ਜਸਵੀਰ ਸਿੰਘ ਜੀ ਇਨ੍ਹੀਂ ਦਿਨੀਂ ਯੂਰਪ ਦੀ ਆਪਣੀ ਪਹਿਲੀ ਫੇਰੀ 'ਤੇ ਹਨ। ਬੀਤੇ ਦਿਨ ਭਾਈ ਸਾਹਿਬ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਮਾਈ ਦੇਸਾਂ ਜੀ ਨੂੰ ਦਿੱਤੀਆਂ ਨਿਸ਼ਾਨੀਆਂ ਦੇ ਸੰਗਤਾਂ ਨੂੰ ਦਰਸ਼ਨ ਕਰਾਉਣ ਲਈ ਆਸਟਰੀਆ ਦੇ ਵਿਆਨਾ ਵਿਚ ਗੁਰਦੁਆਰਾ ਗੁਰੂ ਨਾਨਕ ਦੇਵ ਜੀ ਵਿਖੇ ਪਹੁੰਚੇ। ਸੰਗਤਾਂ ਵਿੱਚ ਗੁਰੂ ਸਾਹਿਬ ਜੀ ਦੀਆਂ ਬਖਸ਼ਿਸ਼ ਕੀਤੀਆਂ ਨਿਸ਼ਾਨੀਆਂ ਪ੍ਰਤੀ ਅਥਾਹ ਪ੍ਰੇਮ ਅਤੇ ਸ਼ਰਧਾ ਵੇਖਣ ਨੂੰ ਮਿਲੀ।
ਬਾਬਾ ਮੱਖਣ ਸ਼ਾਹ ਲੁਬਾਣਾ ਵੈੱਲਫੇਅਰ ਸੁਸਾਇਟੀ ਅਸਟਰੀਆ ਵੱਲੋਂ ਭਾਈ ਸਾਹਿਬ ਨੂੰ ਪਵਿੱਤਰ ਨਿਸ਼ਾਨੀਆਂ ਦੇ ਸਤਿਕਾਰ ਵਜੋਂ ਡਾਇਮੰਡ ਨਾਲ ਸਨਮਾਨਿਤ ਕੀਤਾ ਗਿਆ ਅਤੇ ਭਾਈ ਦਲਜੀਤ ਸਿੰਘ, ਭਾਈ ਬਲਵਿੰਦਰ ਸਿੰਘ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਭਾਈ ਸਾਹਿਬ ਵੱਲੋਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਚੜ੍ਹਦੀ ਕਲ੍ਹਾ ਦੀ ਅਰਦਾਸ ਕੀਤੀ ਗਈ ਅਤੇ ਸਭਨਾਂ ਨੂੰ ਗੁਰੂ ਨਾਨਕ ਦੇ ਘਰ ਨਾਲ ਜੁੜਨ ਦਾ ਸੰਦੇਸ਼ ਦਿੰਦਿਆਂ ਵਿਦਾਇਗੀ ਲਈ ਗਈ।