ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਦੇ ਖ਼ਜ਼ਾਨਚੀ ਭਾਈ ਝਿਰਮਲ ਸਿੰਘ ਦਾ ਹੋਇਆ ਦਿਹਾਂਤ

Friday, Dec 29, 2023 - 07:08 PM (IST)

ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਦੇ ਖ਼ਜ਼ਾਨਚੀ ਭਾਈ ਝਿਰਮਲ ਸਿੰਘ ਦਾ ਹੋਇਆ ਦਿਹਾਂਤ

ਰੋਮ ਇਟਲੀ (ਕੈਂਥ)- ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ (ਨਵੀਂ ਇਮਾਰਤ 47 ਨੰ. ਰੋਡ) ਦੇ ਖ਼ਜ਼ਾਨਚੀ ਭਾਈ ਝਿਰਮਲ ਸਿੰਘ (76) ਦੇ ਬੇਵਕਤੀ ਦਿਹਾਂਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਇਸ ਮੌਕੇ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ ਦੇ ਪ੍ਰਧਾਨ ਸ. ਦਲਜੀਤ ਸਿੰਘ ਸੌਢੀ ਨੇ ਕਿਹਾ ਕਿ ਭਾਈ ਝਿਰਮਲ ਸਿੰਘ ਦੇ ਬੇਵਕਤੀ ਵਿਛੋੜੇ ਨਾਲ ਜੋ ਘਾਟਾ ਪਰਿਵਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪਿਆ ਹੈ ਕਦੇ ਵੀ ਪੂਰਾ ਨਹੀਂ ਹੋ ਸਕਦਾ। 

ਉਨ੍ਹਾਂ ਕਿਹਾ ਕਿ ਭਾਈ ਸਾਹਿਬ ਵਲੋ ਗੁਰਦੁਆਰਾ ਸਾਹਿਬ ਲਈ ਨਿਭਾਈ ਗਈ ਸੇਵਾ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਹਮੇਸ਼ਾ ਯਾਦ ਰੱਖੇਗੀ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੇਵਾਦਾਰ ਭਾਈ ਝਿਰਮਲ ਸਿੰਘ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਨਾਲ ਹਨ ਤੇ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਭਾਈ ਸਾਹਿਬ ਦੀ ਵਿੱਛੜੀ ਰੂਹ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਬਖਸਣ। 

ਭਾਈ ਝਿਰਮਲ ਸਿੰਘ ਪਿਛਲੇ ਲੰਮੇ ਸਮੇਂ ਤੋਂ ਪੁਨਤੀਨੀਆ ਸ਼ਹਿਰ ਵਿੱਤ ਪਰਿਵਾਰ ਸਮੇਤ ਰਹਿ ਰਹੇ ਸਨ ਤੇ ਉਨ੍ਹਾ ਦੀ ਮ੍ਰਿਤਕ ਦੇਂਹ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪੰਜਾਬ ਦੇ ਜੱਦੀ ਪਿੰਡ ਗਾਗਰਾ ਜ਼ਿਲ੍ਹਾ ਫਿਰੋਜਪੁਰ ਵਿਖੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਭਾਈ ਝਿਰਮਲ ਸਿੰਘ ਦੀ ਬੇਵਕਤੀ ਦੇਹਾਂਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ , ਰਾਜਨੀਤਿਕ , ਧਾਰਮਿਕ, ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਤੇ ਪੱਤਰਕਾਰ ਭਾਈਚਾਰੇ ਵਲੋ ਭਾਈ ਝਿਰਮਲ ਸਿੰਘ ਦੇ ਦੇਹਾਂਤ ਤੇ ਦੁੱਖ ਪ੍ਰਗਟਾਇਆ ਹੈ।


author

Tarsem Singh

Content Editor

Related News