ਕਥਾਵਾਚਕ ਭਾਈ ਪਿੰਦਰਪਾਲ ਸਿੰਘ ਜੀ ਅਮਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਕਰਨਗੇ ਕਥਾ

Wednesday, Jun 13, 2018 - 09:04 AM (IST)

ਫਿਲਾਡੈਲਫੀਆ, ( ਰਾਜ ਗੋਗਨਾ )—ਅਮਰੀਕਾ ਦੇ ਪੇਨਸਿਲਵੇਨੀਆ ਸੂਬੇ ਦੇ ਸ਼ਹਿਰ ਫਿਲਾਡੈਲਫੀਆ ਦੇ ਗੁਰਦੁਆਰਾ ਸਿੱਖ ਸੁਸਾਇਟੀ ਦੇ ਵਿਸ਼ੇਸ਼ ਸੱਦੇ 'ਤੇ ਸਿੱਖ ਪੰਥ ਦੇ ਮਹਾਨ ਵਿਦਵਾਨ ,ਭਾਈ  ਪਿੰਦਰਪਾਲ ਸਿੰਘ ਜੀ ਮਿਤੀ 23 ਅਤੇ 24 ਜੂਨ ਦਿਨ ਸ਼ਨੀਵਾਰ ਅਤੇ ਦਿਨ ਐਤਵਾਰ ਨੂੰ ਗੁਰੂ ਘਰ ਵਿਖੇ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ । ਗੁਰੂ ਘਰ ਦੀ ਪ੍ਰਬੰਧਕ ਕਮੇਟੀ ਨੇ ਸਮੂਹ ਸਾਧ-ਸੰਗਤ ਨੂੰ ਇਸ ਸ਼ੁੱਭ ਸੁਨਹਿਰੀ ਮੌਕੇ 'ਤੇ ਸਮੇਂ ਸਿਰ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ਹੈ। ਸੰਗਤਾਂ ਨੂੰ ਗੁਰਬਾਣੀ ਦਾ ਲਾਹਾ ਲੈ ਕੇ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ ਗਈ ਹੈ।


Related News