ਪੰਥ ਪ੍ਰਸਿੱਧ ਰਾਗੀ ਭਾਈ ਰਾਜਬੀਰ ਸਿੰਘ ਜੀ ਖਡੂਰ ਸਾਹਿਬ ਵਾਲੇ ਆਸਟ੍ਰੇਲੀਆ ਦੌਰੇ ਤੋਂ ਪੰਜਾਬ ਰਵਾਨਾ

Thursday, Jan 11, 2024 - 04:04 PM (IST)

ਪੰਥ ਪ੍ਰਸਿੱਧ ਰਾਗੀ ਭਾਈ ਰਾਜਬੀਰ ਸਿੰਘ ਜੀ ਖਡੂਰ ਸਾਹਿਬ ਵਾਲੇ ਆਸਟ੍ਰੇਲੀਆ ਦੌਰੇ ਤੋਂ ਪੰਜਾਬ ਰਵਾਨਾ

ਮੈਲਬੌਰਨ, ਮਨਦੀਪ ਸਿੰਘ ਸੈਣੀ)-  ਸਿੱਖ ਸੰਗਤਾਂ ਨੂੰ ਗੁਰਬਾਣੀ ਦੇ ਰਸ ਭਿੰਨੇ ਕੀਰਤਨ ਦੁਆਰਾ ਗੁਰੂ ਚਰਨਾਂ ਨਾਲ ਜੋੜਨ ਲਈ ਲਗਭਗ ਇੱਕ ਸਾਲ ਦੇ ਆਸਟ੍ਰੇਲੀਆ ਦੌਰੇ 'ਤੇ ਆਏ ਪੰਥ ਪ੍ਰਸਿੱਧ ਰਾਗੀ ਭਾਈ ਰਾਜਬੀਰ ਸਿੰਘ ਖਡੂਰ ਸਾਹਿਬ ਵਾਲੇ ਰਾਗੀ ਜਥੇ ਸਮੇਤ ਬੀਤੇ ਦਿਨੀ ਆਪਣੇ ਨਗਰ ਖਡੂਰ ਸਾਹਿਬ ਵਿਖੇ ਪਰਤ ਗਏ ਹਨ। ਆਸਟ੍ਰੇਲੀਆ ਵਿੱਚ ਰਾਗੀ ਜੱਥੇ ਵੱਲੋਂ ਸ੍ਰੀ ਗੁਰੂ ਨਾਨਕ ਸਤਿਸੰਗ ਸਭਾ ਹੌਪਰਸ ਕ੍ਰੋਸਿੰਗ, ਬਲੈਕਬਰਨ ਵਿਖੇ ਇਲਾਹੀ ਬਾਣੀ ਦੇ ਕੀਰਤਨ ਦੀ ਹਾਜ਼ਰੀ ਭਰੀ।

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਪੰਨੂ ਮਾਮਲੇ 'ਚ ਨਿਖਿਲ ਗੁਪਤਾ 'ਤੇ ਲੱਗੇ ਦੋਸ਼ਾਂ ਦਾ ਵੇਰਵਾ ਦੇਣ ਤੋਂ ਕੀਤਾ ਇਨਕਾਰ

ਉਨ੍ਹਾਂ ਨਵੀਂ ਪੀੜ੍ਹੀ ਖਾਸ ਕਰ ਨੌਜਵਾਨਾਂ ਨੂੰ ਸਿੱਖੀ ਫਲਸਫੇ ਤੇ ਗੁਰਬਾਣੀ ਨਾਲ ਜੋੜਨ ਦੇ ਵਿਸ਼ੇਸ਼ ਉਪਰਾਲੇ ਕੀਤੇ | ਰਾਗੀ ਜਥੇ ਵੱਲੋਂ ਨਿਭਾਈਆਂ ਵਧੀਆ ਸੇਵਾਵਾਂ ਬਦਲੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਰਾਜਬੀਰ ਸਿੰਘ, ਸਹਾਇਕ ਸਾਥੀ ਭਾਈ ਗੁਰਜੀਤ ਸਿੰਘ ਅਤੇ ਤਬਲਾ ਵਾਦਕ ਭਾਈ ਕਸ਼ਮੀਰ ਸਿੰਘ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਸਾਹਿਬ ਜੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਸਮੂਹ ਪ੍ਰਬੰਧਕਾਂ ਅਤੇ ਸਿੱਖ ਸੰਗਤਾਂ ਦਾ ਵਿਸ਼ੇਸ਼ ਰੂਪ ਵਿੱਚ ਧੰਨਵਾਦ ਕੀਤਾ। ਇਸ ਮੌਕੇ ਭਾਈ ਰਾਜਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਆਸਟ੍ਰੇਲੀਆ ਵਿੱਚ ਸਿੱਖ ਕੌਮ ਪੂਰੀ ਚੜ੍ਹਦੀਕਲਾ ਵਿੱਚ ਬੁਲੰਦੀਆਂ ਨੂੰ ਛੂਹ ਰਹੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਮਨਦੀਪ ਸਿੰਘ ਬੇਦੀ, ਮੁੱਖ ਗ੍ਰੰਥੀ ਗਿਆਨੀ ਸਤਨਾਮ ਸਿੰਘ ਤੁੜ,ਬਾਬਾ ਹਰੀ ਸਿੰਘ ਜੀ ਰੰਧਾਵੇ ਵਾਲੇ, ਉਸਤਾਦ ਭਾਈ ਪਰਮਜੀਤ ਸਿੰਘ, ਸੁਪਰਵਾਈਜ਼ਰ ਬਾਬਾ ਪ੍ਰੀਤਮ ਸਿੰਘ ਆਦਿ ਹਾਜ਼ਰ ਸਨ।


ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News