ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਵਿਖੇ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ 25 ਜੁਲਾਈ ਨੂੰ

Saturday, Jul 24, 2021 - 12:17 PM (IST)

ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਵਿਖੇ ਬਾਬਾ ਸਾਹਿਬ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ 25 ਜੁਲਾਈ ਨੂੰ

ਰੋਮ (ਕੈਂਥ)- ਸ਼੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾਂ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਜੀ ਦੇ 130ਵੇਂ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ ਸਮਾਰੋਹ 25 ਜੁਲਾਈ ਦਿਨ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਟੈਂਪਲ ਬਰੇਸ਼ੀਆ  (ਮਨੈਰਬੀਓ) ਵਿਖੇ ਮਨਾਇਆ ਜਾਵੇਗਾ। ਜਿਸ ਵਿਚ ਭਾਰਤ ਰਤਨ ਡਾਕਟਰ ਬੀ.ਆਰ. ਅੰਬੇਡਕਰ ਵੈਲਫੇਅਰ ਐਸੋਸੀਏਸ਼ਨ ਇਟਲੀ ਦੇ ਪ੍ਰਧਾਨ ਉੱਘੇ ਅੰਬੇਡਕਰੀ ਕੈਲਾਸ਼ ਬੰਗੜ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ ਜੋ ਕਿ ਬਾਬਾ ਸਾਹਿਬ ਦੇ ਜੀਵਨ ਸੰਬਧੀ ਵਿਸਥਾਰਪੂਰਵਕ ਚਾਨਣਾ ਪਾਉਣਗੇ।

ਪ੍ਰੈੱਸ ਨੂੰ ਇਹ ਜਾਣਕਾਰੀ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਮਰੀਕ ਦੋਲੀਕੇ ਨੇ ਦਿੰਦਿਆਂ ਸਮੂਹ  ਸੰਗਤ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਹੈ ਕਿ ਉਹ ਇਸ ਸਮਾਰੋਹ ਵਿਚ ਜ਼ਰੂਰ ਸ਼ਮੂਲੀਅਤ ਕਰਨ ਤੇ ਆਏ ਹੋਏ ਬੁਲਾਰਿਆਂ ਦੇ ਬਾਬਾ ਸਾਹਿਬ ਜੀ ਦੇ ਜੀਵਨ ਸਬੰਧੀ ਵਿਚਾਰ ਸੁਣਨ। ਸਾਰੇ ਸਾਥੀ ਆਓ ਇਸ ਮੌਕੇ ਮਹਾਂਪੁਰਖਾਂ ਦੀਆਂ ਕੀਤੀਆਂ ਹੋਈਆਂ ਕੁਰਬਾਨੀਆਂ ਨੂੰ ਸੱਜਦਾ ਕਰੀਏ ਅਤੇ ਉਨ੍ਹਾਂ ਦੇ ਅਧੂਰੇ ਮਿਸ਼ਨ ਨੂੰ ਪੂਰਾ ਕਰਨ ਦਾ ਸੰਕਲਪ ਕਰੀਏ।


author

DIsha

Content Editor

Related News