ਬੀਬੀ ਜਗੀਰ ਕੌਰ ਨੇ ਇਟਲੀ ''ਚ ਅਕਾਲੀ ਵਰਕਰਾਂ ਨਾਲ ਕੀਤੀ ਮੀਟਿੰਗ

02/23/2020 2:44:22 PM

ਰੋਮ,(ਕੈਂਥ)— ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਸਾਬਕਾ ਪ੍ਰਧਾਨ ਅਤੇ ਗੁਰਦੁਆਰਾ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੀ ਮੁੱਖ ਸੇਵਾਦਾਰ ਅਤੇ ਸੀਨੀਅਰ ਅਕਾਲੀ ਨੇਤਾ ਬੀਬੀ ਜਗੀਰ ਕੌਰ ਇਟਲੀ ਦੌਰੇ 'ਤੇ ਹਨ। ਉਨ੍ਹਾਂ ਵਲੋਂ ਇਟਲੀ ਦੇ ਵੱਖ-ਵੱਖ ਸ਼ਹਿਰਾਂ ਵਿਚ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਵੱਡੀ ਗਿਣਤੀ ਵਿਚ ਪੁੰਹਚ ਕੇ ਮੀਟਿੰਗਾਂ ਦਾ ਹਿੱਸਾ ਬਣੇ।

ਇਸ ਤਹਿਤ ਇਟਲੀ ਦੇ ਸ਼ਹਿਰ ਮੋਦਨਾ ਨੇੜੇ ਕਸਬਾ ਕਸਤਲ ਫਰਨਕੋ ਏਮੀਲੀਆ ਵਿਖੇ ਅਕਾਲੀ ਦਲ ਇਟਲੀ ਦੇ ਵਰਕਰਾਂ ਅਤੇ ਅਹੁਦੇਦਾਰਾਂ ਵਲੋਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਅਕਾਲੀ ਆਗੂਆਂ ਦੁਆਰਾ ਬੀਬੀ ਜੀ ਨੂੰ ਇਟਲੀ ਚ ਪਾਰਟੀ ਦੀ ਮਜ਼ਬੂਤੀ ਹਿੱਤ ਕੀਤੇ ਜਾ ਰਹੇ ਪ੍ਰੋਗਰਾਮਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਹੋਰਨਾਂ ਦੇ ਨਾਲ ਅਕਾਲੀ ਦਲ ਇਟਲੀ ਦੇ ਪ੍ਰਧਾਨ ਸ. ਜਗਵੰਤ ਸਿੰਘ ਲਹਿਰਾ, ਸੀਨੀਅਰ ਮੀਤ ਪ੍ਰਧਾਨ ਸ. ਗੁਰਚਰਨ ਸਿੰਘ ਭੁੰਗਰਨੀ, ਜਨਰਲ ਸਕੱਤਰ ਹਰਦੀਪ ਸਿੰਘ ਬੋਦਲ , ਜਨਰਲ ਸਕੱਤਰ ਸ. ਜਗਜੀਤ ਸਿੰਘ ਈਸ਼ਰਹੇਲ ,ਦਲਜੀਤ ਸਿੰਘ ਬੁੱਟਰ, ਸੁਖਵਿੰਦਰ ਸਿੰਘ, ਪਰਮਜੀਤ ਸਿੰਘ ਮੁਕੇਰੀਆ, ਅਮਰਜੀਤ ਸਿੰਘ ਰਾਏਪੁਰ, ਸੁਰਜੀਤ ਸਿੰਘ ਬਲੋਨੀਆ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।


Related News