ਸੁਪਰੀਮ ਕੋਰਟ ਵਲੋਂ ਟਰੰਪ ਨੂੰ ਰਾਹਤ ਮਿਲਣ ''ਤੇ ਬਾਈਡੇਨ ਹੋਏ ਨਾਰਾਜ਼, ਕਿਹਾ- ''ਇਹ ਖ਼ਤਰਨਾਕ ਮਿਸਾਲ ਹੈ''
Tuesday, Jul 02, 2024 - 03:40 PM (IST)
ਵਾਸ਼ਿੰਗਟਨ (ਏਜੰਸੀ)- ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਵਲੋਂ ਮਿਲੀ ਰਾਹਤ 'ਤੇ ਮੌਜੂਦਾ ਰਾਸ਼ਟਰਪਤੀ ਜੋਅ ਬਾਈਡੇਨ ਨੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ ਹੈ। ਬਾਈਡੇਨ ਨੇ ਚਿਤਾਵਨੀ ਦਿੱਤੀ ਹੈ ਕਿ ਸੁਪਰੀਮ ਕੋਰਟ ਨੇ ਖ਼ਤਰਨਾਕ ਮਿਸਾਲ ਕਾਇਮ ਕੀਤੀ ਹੈ। ਬਾਈਡੇਨ ਨੇ ਇਹ ਵੀ ਕਿਹਾ ਕਿ ਜੇਕਰ ਨਵੰਬਰ ਦੀਆਂ ਚੋਣਾਂ 'ਚ ਡੋਨਾਲਡ ਟਰੰਪ ਰਾਸ਼ਟਰਪਤੀ ਚੁਣੇ ਗਏ ਤਾਂ ਉਹ ਇਸ ਦਾ ਗਲਤ ਇਸਤੇਮਾਲ ਕਰ ਸਕਦੇ ਹਨ। ਵ੍ਹਾਈਟ ਹਾਊਸ 'ਚ ਆਪਣੇ ਇਕ ਸੰਬੋਧਨ ਦੌਰਾਨ ਜੋਅ ਬਾਈਡੇਨ ਨੇ ਕਿਹਾ ਕਿ ਸਾਰੇ ਵਿਵਹਾਰਿਕ ਉਦੇਸ਼ਾਂ ਦੇ ਲਿਹਾਜ ਨਾਲ ਇਸ ਫ਼ੈਸਲੇ ਦਾ ਮਤਲਬ ਇਹ ਹੈ ਕਿ ਹੁਣ ਰਾਸ਼ਟਰਪਤੀ ਕੁਝ ਵੀ ਕਰ ਸਕਦਾ ਹੈ। ਮੌਲਿਕ ਤੌਰ 'ਤੇ ਇਹ ਨਵਾਂ ਸਿਧਾਂਤ ਇਕ ਖ਼ਤਰਨਾਕ ਮਿਸਾਲ ਹੈ। ਹੁਣ ਅਮਰੀਕੀ ਲੋਕਾਂ ਨੂੰ ਇਹ ਤੈਅ ਕਰਨਾ ਹੋਵੇਗਾ ਕਿ ਕੀ ਉਹ ਇਕ ਵਾਰ ਫਿਰ ਡੋਨਾਲਡ ਟਰੰਪ ਨੂੰ ਰਾਸ਼ਟਰਪਤੀ ਬਣਾਉਣਾ ਚਾਹੁੰਦੇ ਹਨ, ਕਿਉਂਕਿ ਹੁਣ ਉਹ (ਟਰੰਪ) ਜਾਣਦੇ ਹਨ ਉਹ ਜੋ ਵੀ ਕਰਨਾ ਚਾਹੁਣਗੇ, ਉਸ ਨੂੰ ਕਰਨ ਲਈ ਹੋਰ ਸਾਹਸੀ ਹੋ ਜਾਣਗੇ।''
ਇਹ ਵੀ ਪੜ੍ਹੋ : ਚੋਣ ਨਤੀਜਿਆਂ ਨੂੰ ਪਲਟਣ ਦੇ ਮਾਮਲੇ ’ਚ ਸੁਪਰੀਮ ਕੋਰਟ ਵਲੋਂ ਡੋਨਾਲਡ ਟਰੰਪ ਨੂੰ ਰਾਹਤ
ਦੱਸਣਯੋਗ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਟਰੰਪ ਦੇ ਰਾਸ਼ਟਰਪਤੀ ਰਹਿੰਦੇ ਹੋਏ ਸਾਲ 2020 'ਚ ਚੋਣ ਨਤੀਜੇ ਪਲਟਣ ਦੇ ਮਾਮਲੇ ਨੂੰ ਵਾਪਸ ਟ੍ਰਾਇਲ ਕੋਰਟ ਨੂੰ ਭੇਜ ਦਿੱਤਾ ਹੈ। ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀਆਂ ਨੂੰ ਕੁਝ ਹੱਦ ਤੱਕ ਕਾਨੂੰਨੀ ਕਾਰਵਾਈ ਤੋਂ ਛੋਟ ਰਹਿੰਦੀ ਹੈ। ਅਜਿਹੇ 'ਚ ਸਾਬਕਾ ਰਾਸ਼ਟਰਪਤੀ ਟਰੰਪ ਖ਼ਿਲਾਫ਼ ਨਵੰਬਰ ਤੋਂ ਪਹਿਲੇ ਸੁਣਵਾਈ ਹੋਣ ਦੀ ਸੰਭਾਵਨਾ ਖ਼ਤਮ ਹੋ ਗਈ ਹੈ। ਜਿਸ ਨਾਲ ਟਰੰਪ ਦੇ ਰਾਸ਼ਟਰਪਤੀ ਬਣਨ ਦੀ ਰੁਕਾਵਟ ਵੀ ਦੂਰ ਹੋ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e