ਬਾਈਡੇਨ ਦੀ ਸਲਾਹਕਾਰ ਉਪ-ਕਮੇਟੀ ਨੇ H1-B ਕਰਮਚਾਰੀਆਂ ਲਈ ਗ੍ਰੇਸ ਪੀਰੀਅਡ ਵਧਾਉਣ ਦੀ ਕੀਤੀ ਸਿਫ਼ਾਰਸ਼

Wednesday, Mar 15, 2023 - 09:23 AM (IST)

ਵਾਸ਼ਿੰਗਟਨ (ਭਾਸ਼ਾ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੀ ਇਕ ਸਲਾਹਕਾਰ ਉਪ-ਕਮੇਟੀ ਨੇ ਨੌਕਰੀ ਗਵਾਉਣ ਵਾਲੇ ਐੱਚ1-ਬੀ ਵੀਜ਼ਾ ਧਾਰਕ ਕਰਮਚਾਰੀਆਂ ਲਈ ਮੌਜੂਦਾ ਰਿਆਇਤ ਦੀ ਮਿਆਦ (ਗ੍ਰੇਸ ਪੀਰੀਅਡ) 60 ਦਿਨ ਤੋਂ ਵਧਾ ਕੇ 180 ਦਿਨ ਕਰਨ ਦੀ ਸਿਫਾਰਿਸ਼ ਕੀਤੀ ਹੈ, ਤਾਂ ਕਿ ਕਰਮਚਾਰੀਆਂ ਨੂੰ ਨਵੀਂ ਨੌਕਰੀ ਲੱਭਣ ਲਈ ਲੋੜੀਂਦਾ ਸਮਾਂ ਮਿਲ ਸਕੇ। ਏਸ਼ੀਆਈ ਅਮਰੀਕੀ, ਮੂਲ ਹਵਾਈ ਵਾਸੀ ਅਤੇ ਪ੍ਰਸ਼ਾਂਤ ਟਾਪੂ ਦੇ ਲੋਕਾਂ ਨਾਲ ਜੁੜੇ ਮਾਮਲਿਆਂ 'ਤੇ ਰਾਸ਼ਟਰਪਤੀ ਦੇ ਸਲਾਹਕਾਰ ਕਮਿਸ਼ਨ ਦੇ ਮੈਂਬਰ ਅਜੇ ਜੈਨ ਭੁਟੋਰੀਆ ਨੇ ਮੰਗਲਵਾਰ ਨੂੰ ਕਿਹਾ ਕਿ ਇਮੀਗ੍ਰੇਸ਼ਨ ਉਪ-ਕਮੇਟੀ ਨੇ ਗ੍ਰਹਿ ਸੁਰੱਖਿਆ ਮੰਤਰਾਲਾ ਅਤੇ ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ. ਐੱਸ. ਸੀ. ਆਈ. ਐੱਸ.) ਨੂੰ ਉਨ੍ਹਾਂ ਐੱਚ1-ਬੀ ਵੀਜ਼ਾ ਧਾਰਕ ਕਰਮਚਾਰੀਆਂ ਲਈ ਗ੍ਰੇਸ ਪੀਰੀਅਡ 60 ਦਿਨ ਤੋਂ ਵਧਾ ਕੇ 180 ਦਿਨ ਕਰਨ ਦੀ ਸਿਫਾਰਿਸ਼ ਕੀਤੀ ਹੈ, ਜਿਨ੍ਹਾਂ ਨੇ ਆਪਣੀ ਨੌਕਰੀ ਗੁਆ ਦਿੱਤੀ ਹੈ।

ਇਹ ਵੀ ਪੜ੍ਹੋ: 9 ਸਾਲ ਸਰਕਾਰੀ ਨੌਕਰੀ ਕਰਨ ਵਾਲਾ ਬਾਂਦਰ, ਮਿਲਦੀ ਸੀ ਚੰਗੀ ਤਨਖ਼ਾਹ ਤੇ ਬੀਅਰ, ਇੰਝ ਮਿਲੀ ਜੌਬ

ਭੁਟੋਰੀਆ ਨੇ ਨੌਕਰੀ ਤੋਂ ਕੱਢੇ ਗਏ ਐੱਚ1-ਬੀ ਕਰਮਚਾਰੀਆਂ ਦੇ ਸਾਹਮਣੇ ਪੇਸ਼ ਹੋਣ ਵਾਲੀਆਂ ਚੁਣੌਤੀਆਂ ਨੂੰ ਰੇਖਾਂਕਿਤ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ 60 ਦਿਨ ਦੀ ਮਿਆਦ ਕਾਫ਼ੀ ਨਹੀਂ ਹੈ ਅਤੇ ਇਸ ਦੌਰਾਨ ਕਈ ਸਮੱਸਿਆਵਾਂ ਪੇਸ਼ ਆਉਂਦੀਆਂ ਹਨ, ਜਿਨ੍ਹਾਂ ਵਿਚ ਘੱਟ ਸਮੇਂ ਸੀਮਾ ਦੇ ਅੰਦਰ ਨਵੀਂ ਨੌਕਰੀ ਲੱਭਣਾ, ਐੱਚ1-ਬੀ ਦੇ ਦਰਜੇ ਨੂੰ ਬਦਲਣ ਦੀ ਗੁੰਝਲਦਾਰ ਕਾਗਜ਼ੀ ਕਾਰਵਾਈ ਅਤੇ ਯੂ.ਐੱਸ.ਸੀ.ਆਈ.ਐੱਸ. ਦੀ ਪ੍ਰਕਿਰਿਆ ਵਿਚ ਦੇਰੀ ਸ਼ਾਮਲ ਹੈ। ਇਸਦੇ ਨਾਲ ਹੀ ਸਲਾਹਕਾਰ ਕਮਿਸ਼ਨ ਨੇ ਗ੍ਰੀਨ ਕਾਰਡ ਅਰਜ਼ੀ ਦੇ ਸ਼ੁਰੂਆਤੀ ਪੜਾਵਾਂ ਵਿਚ ਰੁਜ਼ਗਾਰ ਅਧਿਕਾਰ ਕਾਰਡ ਜਾਰੀ ਕਰਨ ਦੀ ਸੰਭਾਵਨਾ 'ਤੇ ਚਰਚਾ ਕੀਤੀ। ਬਾਈਡੇਨ ਪ੍ਰਸ਼ਾਸਨ ਦੇ ਇਸ ਕਦਮ ਨੂੰ ਮਨਜ਼ੂਰੀ ਦੇਣ ਨਾਲ ਗ੍ਰੀਨ ਕਾਰਨ ਪ੍ਰਾਪਤ ਕਰਨ ਵਿਚ ਲੰਬਾ ਸਮਾਂ ਨਹੀਂ ਲੱਗੇਗਾ।

ਇਹ ਵੀ ਪੜ੍ਹੋ: ਕੈਨੇਡਾ 'ਚ ਪੈਦਲ ਯਾਤਰੀਆਂ ਲਈ ਕਾਲ ਬਣਿਆ ਟਰੱਕ, 2 ਦੀ ਮੌਤ, ਬੱਚਿਆਂ ਸਣੇ 9 ਜ਼ਖ਼ਮੀ

ਗ੍ਰਹਿ ਸੁਰੱਖਿਆ ਮੰਤਰਾਲਾ ਅਤੇ ਯੂਐਸ ਸਿਟੀਜ਼ਨਸ਼ਿਪ ਐਂਡ ਇਮੀਗ੍ਰੇਸ਼ਨ ਸਰਵਿਸਿਜ਼ (ਯੂ. ਐੱਸ. ਸੀ. ਆਈ. ਐੱਸ.) ਨੂੰ ਕੀਤੀ ਗਈ ਸਿਫਾਰਿਸ਼ ਵਿਚ ਕਿਹਾ ਗਿਆ ਹੈ ਕਿ ਉਨ੍ਹਾਂ ਲੋਕਾਂ ਨੂੰ ਰੁਜ਼ਗਾਰ ਅਧਿਕਾਰ ਦਸਤਾਵੇਜ਼ (ਈਏਡੀ) ਅਤੇ ਯਾਤਰਾ ਦਸਤਾਵੇਜ਼ ਪ੍ਰਦਾਨ ਕੀਤੇ ਜਾਣ, ਜਿਨ੍ਹਾਂ ਦੀ ਈਬੀ-1,ਈਬੀ-2, ਈਬੀ-3 ਸ਼੍ਰੇਣੀਆਂ ਵਿਚ ਆਈ-140 ਰੁਜ਼ਗਾਰ ਆਧਾਰਿਤ ਵੀਜ਼ਾ ਪਟੀਸ਼ਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ ਅਤੇ ਉਹ ਵੀਜ਼ਾ ਲਈ 5 ਜਾਂ ਜ਼ਿਆਦਾ ਸਾਲਾਂ ਤੋਂ ਇੰਤਜ਼ਾਰ ਕਰ ਰਹੇ ਹਨ, ਭਾਵੇਂ ਹੀ ਉਨ੍ਹਾਂ ਨੇ ਸਥਿਤੀ ਦੇ ਸਮਾਯੋਜਨ ਲਈ ਅਰਜ਼ੀ ਦਾਇਰ ਕੀਤੀ ਹੈ। ਬੈਠਕ ਦੌਰਾਨ ਕਮਿਸ਼ਨ ਦੇ ਮੈਂਬਰਾਂ ਨੇ ਸਿਫਾਰਿਸ਼ਾਂ 'ਤੇ ਹੋਰ ਜਾਣਕਾਰੀ ਮੰਗੀ ਅਤੇ ਪੂਰੇ ਕਮਿਸ਼ਨ ਦੀ ਅਗਲੀ ਬੈਠਕ ਵਿਚ ਇਸ 'ਤੇ ਚਰਚਾ ਕਰਨ ਦਾ ਫ਼ੈਸਲਾ ਕੀਤਾ। ਇਸ ਬੈਠਕ ਦਾ ਸਿੱਧਾ ਪ੍ਰਸਾਰਣ ਕੀਤਾ ਗਿਆ ਸੀ।

ਇਹ ਵੀ ਪੜ੍ਹੋ: ਅਮਰੀਕਾ: 3 ਸਾਲ ਦੀ ਬੱਚੀ ਨੇ ਆਪਣੀ 4 ਸਾਲਾ ਭੈਣ ਨੂੰ ਮਾਰੀ ਗੋਲੀ, ਹੋਈ ਮੌਤ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News