ਅਮਰੀਕਾ ''ਚ ਮੱਧਕਾਲੀ ਚੋਣਾਂ ਤੋਂ ਪਹਿਲਾਂ ਬਾਈਡੇਨ ਦੀ ਲੋਕਪ੍ਰਿਅਤਾ ''ਚ ਵਾਧਾ

09/15/2022 11:06:03 AM

ਵਾਸ਼ਿੰਗਟਨ (ਏਜੰਸੀ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡੇਨ ਦੀ ਲੋਕਪ੍ਰਿਅਤਾ ‘ਚ ਪਹਿਲਾਂ ਦੀ ਤੁਲਨਾ ਵਿਚ ਕਾਫ਼ੀ ਸੁਧਾਰ ਹੋਇਆ ਹੈ ਪਰ ਅਰਥਵਿਵਸਥਾ ਨੂੰ ਸੰਭਾਲਣ ਦੇ ਉਨ੍ਹਾਂ ਦੇ ਤਰੀਕਿਆ ਨੂੰ ਲੈ ਕੇ ਚਿੰਤਾਵਾਂ ਬਰਕਰਾਰ ਹਨ। ਐਸੋਸੀਏਟਿਡ ਪ੍ਰੈਸ-ਐੱਨ.ਓ.ਆਰ.ਸੀ. ਸੈਂਟਰ ਫਾਰ ਪਬਲਿਕ ਅਫੇਅਰਜ਼ ਰਿਸਰਚ ਦੇ ਇੱਕ ਸਰਵੇਖਣ ਵਿਚ ਇਹ ਗੱਲ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ: ਖਾਲਿਸਤਾਨੀ ਕੱਟੜਪੰਥੀਆਂ ਨੇ ਟੋਰਾਂਟੋ ਦੇ ਹਿੰਦੂ ਸਵਾਮੀਨਾਰਾਇਣ ਮੰਦਿਰ 'ਤੇ ਲਿਖਿਆ ਖਾਲਿਸਤਾਨ ਜ਼ਿੰਦਾਬਾਦ

ਬਾਈਡੇਨ ਦੀ ਲੋਕਪ੍ਰਿਅਤਾ ਵੱਧ ਕੇ 46 ਫ਼ੀਸਦੀ ਹੋ ਗਈ ਹੈ, ਜੋ ਜੁਲਾਈ ਵਿਚ ਡਿੱਗ ਕੇ 36 ਫ਼ੀਸਦੀ ਰਹਿ ਗਈ ਸੀ। ਅਜਿਹਾ ਨਵੰਬਰ ਵਿੱਚ ਹੋਣ ਵਾਲੀਆਂ ਮੱਧਕਾਲੀ ਚੋਣਾਂ ਤੋਂ ਸਿਰਫ਼ 2 ਮਹੀਨੇ ਪਹਿਲਾਂ ਡੈਮੋਕਰੇਟਸ ਮੈਂਬਰਾਂ ਵਿਚਾਲੇ ਉਨ੍ਹਾਂ ਦੇ ਸਮਰਥਨ ਵਿੱਚ ਵਾਧੇ ਕਾਰਨ ਹੋਇਆ ਹੈ। ਰਾਸ਼ਟਰਪਤੀ ਦੀ ਲੋਕਪ੍ਰਿਅਤਾ ਦਾ ਪੱਧਰ ਅਜੇ ਵੀ ਬਹੁਤ ਘੱਟ ਹੈ। 53 ਫ਼ੀਸਦੀ ਅਮਰੀਕੀ ਬਾਲਗਾਂ ਵਿੱਚ ਉਹ ਪ੍ਰਸਿੱਧ ਨਹੀਂ ਹਨ ਅਤੇ ਆਰਥ-ਵਿਵਸਥਾ ਅਜੇ ਵੀ ਬਾਈਡੇਨ ਲਈ ਚੁਣੌਤੀ ਬਣੀ ਹੋਈ ਹੈ।

ਇਹ ਵੀ ਪੜ੍ਹੋ: ਯੁੱਧ ਖੇਤਰ ਦਾ ਦੌਰਾ ਕਰਕੇ ਵਾਪਸ ਪਰਤ ਰਹੇ ਯੂਕ੍ਰੇਨ ਦੇ ਰਾਸ਼ਟਰਪਤੀ ਕਾਰ ਹਾਦਸੇ 'ਚ ਜ਼ਖ਼ਮੀ

ਸਿਰਫ਼ 38 ਫ਼ੀਸਦੀ ਲੋਕ ਮੰਨਦੇ ਹਨ ਕਿ ਬਾਈਡੇਨ ਆਰਥ-ਵਿਵਸਥਾ ਨੂੰ ਵਿਕਸਤ ਕਰਨ ਵਿੱਚ ਸਹੀ ਕੰਮ ਕਰ ਰਹੇ ਹਨ। ਅਮਰੀਕਾ ਉੱਚ ਮਹਿੰਗਾਈ ਦਰ ਦਾ ਸਾਹਮਣਾ ਕਰ ਰਿਹਾ ਹੈ ਅਤੇ ਆਉਣ ਵਾਲੀਆਂ ਮੱਧਕਾਲੀ ਚੋਣਾਂ ਵਿੱਚ  ਰਿਪਬਲਿਕਨ ਪਾਰਟੀ ਇਸ ਨੂੰ ਮੁੱਦਾ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ: ਰਾਸ਼ਟਰਪਤੀ ਮੁਰਮੂ ਸਮੇਤ ਦੁਨੀਆ ਭਰ ਦੇ ਲਗਭਗ 500 ਨੇਤਾ ਮਹਾਰਾਣੀ ਦੇ ਅੰਤਿਮ ਸੰਸਕਾਰ 'ਚ ਹੋਣਗੇ ਸ਼ਾਮਲ

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।


cherry

Content Editor

Related News